WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

26 ਜੂਨ ਨੂੰ ਸਾਰੇ ਪਿੰਡਾਂ ਵਿੱਚ ਗ੍ਰਾਮ ਸਭਾ ਦਾ ਇਜਲਾਸ: ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਅਧਿਕਾਰੀਆਂ ਨੂੰ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼

– ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਪਿੰਡਾਂ ਦੇ ਵਿਕਾਸ ਵਿੱਚ ਵਰਤੇ ਜਾਣ ਵਾਲੇ ਸਮਾਨ ਵਿਚ ਕਿਸੇ ਵੀ ਅਧਿਕਾਰੀ ਦੀ ਹਿੱਸੇਦਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਪੇਂਡੂ ਵਿਕਾਸ ਮੰਤਰੀ ਦੀ ਅਧਿਕਾਰੀਆਂ ਨੂੰ ਸਖ਼ਤ ਚਿਤਾਵਨੀ
ਸੁਖਜਿੰਦਰ ਮਾਨ
ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਪਣਾਉਣ ਦਾ ਸਪੱਸ਼ਟ ਸੰਦੇਸ਼ ਦਿੱਤਾ। ਸ੍ਰੀ ਧਾਲੀਵਾਲ ਨੇ ਕਿਹਾ ਕਿ ਗ੍ਰਾਮ ਸਭਾ ਪੇਂਡੂ ਵਿਕਾਸ ਦਾ ਸਭ ਤੋਂ ਮਜ਼ਬੂਤ ਥੰਮ੍ਹ ਹੈ, ਜਿਸ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ ਅਤੇ ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 26 ਜੂਨ, 2022 ਨੂੰ ਸੂਬੇ ਦੇ ਸਮੂਹ ਪਿੰਡਾਂ ਵਿੱਚ ਗ੍ਰਾਮ ਸਭਾ ਇਜਲਾਸ ਬੁਲਾਉਣ।
ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਗ੍ਰਾਮ ਸਭਾ ਇਜਲਾਸ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵੱਖ-ਵੱਖ ਪ੍ਰਚਾਰ ਮਾਧਿਅਮਾਂ ਰਾਹੀਂ ਗ੍ਰਾਮ ਸਭਾਵਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਗ੍ਰਾਮ ਸਭਾ ਸਬੰਧੀ ਪਿੰਡਾਂ ਵਿੱਚ ਸਹੀ ਢੰਗ ਨਾਲ ਪੋਸਟਰ ਲਗਾਏ ਜਾਣ ਅਤੇ ਗ੍ਰਾਮ ਸਭਾ ਦੇ ਇਸ ਇਜਲਾਸ ਲਈ ਸਮੇਂ ਸਿਰ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣ।
ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿੰਡਾਂ ਦੇ ਸਾਰੇ ਵਿਕਾਸ ਕਾਰਜ ਤਕਨੀਕੀ ਸ਼ਾਖਾਵਾਂ ਤੋਂ ਸਹੀ ਵਿਉਂਤਬੰਦੀ ਅਤੇ ਰੂਪ-ਰੇਖਾ ਨਾਲ ਨੇਪਰੇ ਚਾੜ੍ਹੇ ਜਾਣ। ਉਨ੍ਹਾਂ ਨਾਲ ਹੀ ਕਿਹਾ ਕਿ ਵਿਕਾਸ ਕਾਰਜਾਂ ਦੀ ਘੱਟੋ-ਘੱਟ ਮਿਆਦ 25 ਸਾਲ ਹੋਣੀ ਚਾਹੀਦੀ ਹੈ ਅਤੇ ਵਿਕਾਸ ਕਾਰਜਾਂ ਲਈ ਸਿਰਫ਼ ਮਿਆਰੀ ਸਮੱਗਰੀ ਹੀ ਵਰਤੀ ਜਾਵੇ। ਸ. ਧਾਲੀਵਾਲ ਨੇ ਕਿਹਾ ਕਿ ਜੇਕਰ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਅਨੁਮਾਨ ਅਤੇ ਵਿਉਂਤਬੰਦੀ ਸਹੀ ਨਾ ਹੋਈ ਤਾਂ ਤਕਨੀਕੀ ਸ਼ਾਖਾਵਾਂ ਦੇ ਅਧਿਕਾਰੀ ਵੀ ਜ਼ਿੰਮੇਵਾਰ ਹੋਣਗੇ।
ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦਾ ਮੁੱਖ ਏਜੰਡਾ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਅਤੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਕਰਨ ਅਤੇ ਕਿਸੇ ਵੀ ਸਰਪੰਚ ਤੋਂ ਕਮਿਸ਼ਨ ਨਾ ਲੈਣ। ਸ. ਧਾਲੀਵਾਲ ਨੇ ਕਿਹਾ ਕਿ ਜੇਕਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਰਤੀਆਂ ਜਾਂਦੀਆਂ ਇੰਟਰਲਾਕਿੰਗ ਟਾਈਲਾਂ, ਇੱਟਾਂ, ਸੀਮਿੰਟ ਆਦਿ ਸਮੱਗਰੀ ਵਿੱਚ ਕਿਸੇ ਅਧਿਕਾਰੀ ਦਾ ਸਿੱਧਾ ਜਾਂ ਅਸਿੱਧਾ ਹਿੱਸਾ ਪਾਇਆ ਗਿਆ ਤਾਂ ਉਸ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਸ. ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਚੇਅਰਮੈਨਾਂ ਅਤੇ ਮੈਂਬਰਾਂ ਨੂੰ ਜ਼ਿਲ੍ਹਿਆਂ ਅਤੇ ਬਲਾਕਾਂ ਵਿੱਚ ਵਿਕਾਸ ਕਾਰਜਾਂ ਸਬੰਧੀ ਉਹਨਾਂ ਦੀਆਂ ਮੀਟਿੰਗਾਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਵਿਕਾਸ ਕਾਰਜ ਬਿਨਾਂ ਕਿਸੇ ਸਿਆਸੀ ਦਬਾਅ ਜਾਂ ਭੇਦਭਾਵ ਤੋਂ ਨੇਪਰੇ ਚਾੜ੍ਹੇ ਜਾਣ।
ਪੇਂਡੂ ਵਿਕਾਸ ਮੰਤਰੀ ਨੇ ਅਧਿਕਾਰੀਆਂ ਨੂੰ ਬਲਾਕ ਵਿਕਾਸ ਅਧਿਕਾਰੀਆਂ ਅਤੇ ਹੋਰ ਮੁਲਾਜ਼ਮਾਂ ਦੀਆਂ ਖਾਲੀ ਪਈਆਂ ਅਸਾਮੀਆਂ ਦਾ ਖਰੜਾ ਬਣਾਉਣ ਲਈ ਵੀ ਕਿਹਾ ਤਾਂ ਜੋ ਇਨ੍ਹਾਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਿਆ ਜਾ ਸਕੇ।
ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਪੇਂਡੂ ਵਿਕਾਸ ਸ੍ਰੀ ਰਾਹੁਲ ਭੰਡਾਰੀ, ਡਾਇਰੈਕਟਰ ਸ੍ਰੀ ਮਨਪ੍ਰੀਤ ਸਿੰਘ ਛਤਵਾਲ, ਸੰਯੁਕਤ ਵਿਕਾਸ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਟੀ.ਪੀ.ਐਸ ਫੂਲਕਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Related posts

ਸ਼ਰਾਬ ਦੇ ਠੇਕਿਆਂ ਦੇ ਡਰਾਅ ਲਈ ਅਰਜੀਆਂ ਲੈਣ ਦੀ ਆਖਰੀ ਮਿਤੀ 17 ਮਾਰਚ ਤੱਕ

punjabusernewssite

CM ਮਾਨ ਦਾ ਵਿਰੋਧੀਆਂ ਨੂੰ ਖੁਲ੍ਹਾਂ ਸੱਦਾ, 1 ਨਵੰਬਰ ਨੂੰ ਟੈਗੋਰ ਥੀਏਟਰ ‘ਚ ਇਕਟਠੇ ਹੋਣਗੇ ਪੰਜਾਬ ਦੇ ਵੱਡੇ ਲੀਡਰ?

punjabusernewssite

ਮੁੱਖ ਮੰਤਰੀ ਨੇ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਜਾਣਬੁੱਝ ਕੇ ਸ਼ਾਮਲ ਨਾ ਕਰਨ ਲਈ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ

punjabusernewssite