MRSAFPI ਦੇ 26 ਕੈਡਿਟਾਂ ਦੀ NDA ਲਈ ਚੋਣ; 10 ਕੈਡਿਟਾਂ ਨੇ ਆਲ ਇੰਡੀਆ ਰੈਂਕਿੰਗ ਵਿੱਚ ਟੌਪ-100 ਵਿੱਚ ਸਥਾਨ ਹਾਸਲ ਕੀਤਾ

Date:

spot_img

👉ਅਮਨ ਅਰੋੜਾ ਨੇ ਕੈਡਿਟਾਂ ਨੂੰ ਸਿਖਲਾਈ ਅਤੇ ਕਰੀਅਰ ਲਈ ਦਿੱਤੀਆਂ ਸ਼ੁਭਕਾਮਨਾਵਾਂ
👉ਸੰਸਥਾ ਦੇ 170 ਕੈਡਿਟ ਕਮਿਸ਼ਨਡ ਅਫਸਰ ਬਣੇ
SAS Nagar News:ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ 26 ਹੋਰ ਕੈਡਿਟਾਂ ਨੇ ਜੂਨ 2025 ਵਿੱਚ ਸ਼ੁਰੂ ਹੋਣ ਵਾਲੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-154 ਕੋਰਸ ਲਈ ਯੂ.ਪੀ.ਐਸ.ਸੀ. ਆਲ ਇੰਡੀਆ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕੀਤਾ ਹੈ। ਪਟਿਆਲਾ ਤੋਂ ਕੈਡਿਟ ਆਰੀਅਨ ਸੋਫਥ ਨੇ ਆਲ ਇੰਡੀਆ ਰੈਂਕਿੰਗ ਵਿੱਚ 9ਵਾਂ ਰੈਂਕ ਪ੍ਰਾਪਤ ਕੀਤਾ ਹੈ, ਜਦੋਂਕਿ ਸੰਸਥਾ ਦੇ 10 ਕੈਡਿਟਾਂ ਨੇ ਮੈਰਿਟ ਦੇ ਟੌਪ-100 ਵਿੱਚ ਸਥਾਨ ਪ੍ਰਾਪਤ ਕੀਤਾ ਹੈ।ਜ਼ਿਕਰਯੋਗ ਹੈ ਕਿ ਇਸ ਸੰਸਥਾ ਦੇ 34 ਕੈਡਿਟਾਂ, ਜਿਨ੍ਹਾਂ ਨੇ ਐਨ.ਡੀ.ਏ.-154 ਕੋਰਸ ਲਈ ਲਿਖਤੀ ਪ੍ਰੀਖਿਆ ਪਾਸ ਕੀਤੀ ਸੀ,ਵਿੱਚੋਂ 26 ਕੈਡਿਟਾਂ ਨੇ ਐਸ.ਐਸ.ਬੀ. ਪਾਸ ਕਰ ਲਈ ਹੈ। ਹੁਣ ਇਹ ਕੈਡਿਟ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ।

ਇਹ ਵੀ ਪੜ੍ਹੋ  ਮੋਗਾ ਪੁਲਿਸ ਵੱਲੋਂ “ਓਪਰੇਸ਼ਨ ਸਤਰਕ” ਦੀ ਸ਼ੁਰੂਆਤ – ਰਾਤ ਦੌਰਾਨ ਚੌਕਸੀ ਵਧਾਉਣ ਅਤੇ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ

ਆਰੀਅਨ ਸੋਫਥ ਤੋਂ ਇਲਾਵਾ ਮੈਰਿਟ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ 25 ਕੈਡਿਟਾਂ ਵਿੱਚ ਅਨਹਦ ਸਿੰਘ ਖਾਟੂਮਰੀਆ, ਮੋਹਨਪ੍ਰੀਤ ਸਿੰਘ, ਅਰਮਾਨਵੀਰ ਸਿੰਘ ਅਧੀ, ਭਾਸਕਰ ਜੈਨ, ਮਨਜੋਤ ਸਿੰਘ, ਨਿਮਿਤ ਸੋਨੀ, ਹਰਕੰਵਲ ਸਿੰਘ, ਉੇਧੇਬੀਰ ਸਿੰਘ ਨੰਦਾ, ਪ੍ਰਜਵੀਰ ਸਿੰਘ, ਅਦਿੱਤਿਆ ਮਿਸ਼ਰਾ, ਰਣਬੀਰ ਸਿੰਘ, ਇਸ਼ਮੀਤ ਸਿੰਘ, ਇਸ਼ਾਨ ਸ਼ਰਮਾ, ਸਮਰਵੀਰ ਸਿੰਘ ਹੀਰ, ਬਲਰਾਜ ਸਿੰਘ ਹੀਰਾ, ਅਭੈ ਪ੍ਰਤਾਪ ਸਿੰਘ ਢਿੱਲੋਂ, ਭੂਵਨ ਧੀਮਾਨ, ਹਰਮਨਪ੍ਰੀਤ ਸਿੰਘ, ਸਾਹਿਬ ਸਿੰਘ ਧਾਲੀਵਾਲ, ਦਿਵਾਂਸ਼ੂ ਸੰਧੂ (ਸਾਰੇ ਇਸ ਇੰਸਟੀਚਿਊਟ ਦੇ 13ਵੇਂ ਕੋਰਸ ਤੋਂ) ਅਤੇ ਭਾਵਿਕ ਕਾਂਸਲ, ਗੁਰਵੰਸ਼ਬੀਰ ਸਿੰਘ, ਓਜਸ ਗੈਂਤ, ਸ਼ਿਵੇਨ ਤਾਇਲ ਅਤੇ ਗਗਨਦੀਪ ਸਿੰਘ (ਸਾਰੇ 12ਵੇਂ ਕੋਰਸ ਤੋਂ) ਸ਼ਾਮਲ ਹਨ।ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਕੈਡਿਟ ਪੰਜਾਬ ਦਾ ਮਾਣ ਹਨ। ਉਨ੍ਹਾਂ ਨੇ ਕੈਡਿਟਾਂ ਨੂੰ ਉਨ੍ਹਾਂ ਦੀ ਸਿਖਲਾਈ ਅਤੇ ਕਰੀਅਰ ਲਈ ਵਧਾਈ ਵੀ ਦਿੱਤੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਮਾਨ ਅੱਜ ਲੁਧਿਆਣਾ ’ਚ, ਕਿਸਾਨਾਂ ਨਾਲ ਫ਼ਸਲਾਂ ਸਬੰਧੀ ਕਰਨਗੇ ਚਰਚਾ

ਸ਼੍ਰੀ ਅਰੋੜਾ ਨੇ ਕੈਡਿਟ ਗੁਨਜੋਤ ਸਿੰਘ (ਸੰਸਥਾ ਦੇ 7ਵੇਂ ਕੋਰਸ ਤੋਂ) ਅਤੇ ਕੈਡਿਟ ਆਰੀਅਨ ਦੱਤ (8ਵੇਂ ਕੋਰਸ) ਨੂੰ ਸ਼ਾਰਟ ਸਰਵਿਸ ਕਮਿਸ਼ਨ (ਟੈਕਨੀਕਲ) 64ਵੇਂ ਕੋਰਸ ਲਈ ਚੇਨੱਈ ਸਥਿਤ ਅਫਸਰ ਟ੍ਰੇਨਿੰਗ ਅਕੈਡਮੀ (ਓ.ਟੀ.ਏ.) ਲਈ ਉਨ੍ਹਾਂ ਦੀ ਚੋਣ ‘ਤੇ ਵਧਾਈ ਵੀ ਦਿੱਤੀ। ਕੈਡਿਟ ਗੁਨਜੋਤ ਪਟਿਆਲਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਅਤੇ ਉਸਦੇ ਪਿਤਾ ਥਾਪਰ ਯੂਨੀਵਰਸਿਟੀ ਵਿੱਚ ਕੰਮ ਕਰਦੇ ਹਨ, ਜਦੋਂ ਕਿ ਕੈਡੇਟ ਆਰੀਅਨ ਦੱਤ ਐਸ.ਏ.ਐਸ. ਨਗਰ ਜ਼ਿਲ੍ਹੇ ਨਾਲ ਸਬੰਧਤ ਹੈ ਅਤੇ ਉਸਦੇ ਪਿਤਾ ਭਾਰਤੀ ਜਲ ਸੈਨਾ ਵਿੱਚ ਕਮਾਂਡਰ ਵਜੋਂ ਸੇਵਾਮੁਕਤ ਹੋਏ ਹਨ।ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ. ਚੌਹਾਨ, ਵੀ.ਐਸ.ਐਮ., ਨੇ ਕਿਹਾ ਕਿ ਜੂਨ 2025 ਵਿੱਚ ਸ਼ੁਰੂ ਹੋਣ ਵਾਲੇ ਐਨ.ਡੀ.ਏ.-154 ਕੋਰਸ ਲਈ ਇਸ ਸੰਸਥਾ ਦੇ ਸਭ ਤੋਂ ਵੱਧ ਕੈਡਿਟ ਸ਼ਾਮਲ ਹੋਏ ਹਨ। ਸੰਸਥਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਸ ਸੰਸਥਾ ਦੇ ਕੁੱਲ 255 ਕੈਡਿਟ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ ਅਤੇ ਸੰਸਥਾ ਦੇ 170 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img
spot_img

Share post:

Popular

More like this
Related

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ 7 ਹਲਕਿਆਂ ‘ਚ ਨਵੇਂ ਇੰਚਾਰਜ਼ ਨਿਯੁਕਤ, ਦੇਖੋ list

ਕਿਸਾਨ ਸੰਘਰਸ਼ ਦੌਰਾਨ ਮੁੱਖ ਚਿਹਰਾ ਬਣੇ ਜੱਗੀ ਬਾਬੇ ਨੂੰ...

CM Bhagwant Singh Mann ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ

👉* ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ...

ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਫਸਟ ਲੈਵਲ ਚੈਕਿੰਗ

Bathinda News: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ-2027 ਦੇ...