ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 19 ਅਗਸਤ : ਪੰਜਾਬ ਸਰਕਾਰ ਵੱਲੋਂ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ 29 ਅਗਸਤ ਤੋਂ ਸੂਬੇ ਭਰ ਵਿੱਚ ’ਪੰਜਾਬ ਖੇਡ ਮੇਲਾ-2022’ ਦੇ ਨਾਂ ਹੇਠ ਬਲਾਕ ਅਤੇ ਜ਼ਿਲਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਇਨ੍ਹਾਂ ਖੇਡਾਂ ਦੀਆਂ ਅਗਾਊਂ ਤਿਆਰੀਆਂ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੁਲਾਈ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਸ੍ਰੀ ਰਾਹੁਲ ਨੇ ਇਸ ਮੌਕੇ ਅਧਿਕਾਰੀਆਂ ਨੂੰ ਦਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਪਿੰਡ ਪੱਧਰ ਤੇ ਖਿਡਾਰੀਆਂ ਵੱਲੋਂ ਹਿੱਸਾ ਲੈਣਾ ਯਕੀਨੀ ਬਣਾਇਆ ਜਾਵੇ ਅਤੇ ਹਰ ਇੱਕ ਪਿੰਡ ਵੱਲੋਂ ਕਿਸੇ ਨਾ ਕਿਸੇ ਖੇਡ ਵਿੱਚ ਭਾਗ ਜ਼ਰੂਰ ਲਿਆ ਜਾਵੇ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਕਿਹਾ ਕਿ ਰੂਰਲ ਬਲਾਕ ਪੱਧਰ ਤੇ ਖੇਡਾਂ ਲਈ 23 ਅਗਸਤ ਤੱਕ ਇੰਟਰੀ ਹੋਣੀ ਚਾਹੀਦੀ ਹੈ ਅਤੇ ’ਪੰਜਾਬ ਖੇਡ ਮੇਲਾ-2022’ ਬਲਾਕ ਪੱਧਰ ਲਈ ਰਜਿਸਟ੍ਰੇਸ਼ਨ 25 ਅਗਸਤ ਤੱਕ ਕਰਵਾਈ ਜਾਵੇ। ਉਨ੍ਹਾਂ ਸਿੱਖਿਆ ਵਿਭਾਗ, ਪੰਚਾਇਤ ਵਿਭਾਗ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਖਿਡਾਰੀਆਂ ਨੂੰ ਭਾਗ ਲੈਣ ਲਈ ਪ੍ਰੇਰਿਆ ਜਾਵੇ।ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਮੇਵਾ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇਕਬਾਲ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Share the post "29 ਅਗਸਤ ਨੂੰ ਹੋਣ ਵਾਲੇ “ਪੰਜਾਬ ਖੇਡ ਮੇਲਾ 2022’’ ਮੇਲੇ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ"