spot_img

ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

Date:

spot_img

ਚੰਡੀਗੜ੍ਹ, 24 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ ਤਹਿਤ ਜਿਲਾ ਬਠਿੰਡਾ, ਮਾਨਸਾ ਤੇ ਐਸ.ਬੀ.ਐਸ ਨਗਰ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ

ਪਿੰਡ ਦੇ ਸਕੂਲ ਦਾ ਨਾਂ ਓਲੰਪੀਅਨ ਜਰਮਨਪ੍ਰੀਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਕਿ ਸੂਬਾ ਸਰਕਾਰ ਵੱਲੋਂ ਬਠਿੰਡਾ, ਮਾਨਸਾ ਤੇ ਐਸ.ਬੀ.ਐਸ ਨਗਰ ਜਿਲਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 675 ਲਾਭਪਾਤਰੀਆਂ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੀਆਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਪੈਂਡਿੰਗ ਦਰਖਾਸਤਾਂ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 675 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜਿਲਾ ਬਠਿੰਡਾ ਦੇ 33 ਲਾਭਪਾਤਰੀਆਂ, ਮਾਨਸਾ ਦੇ 46 ਲਾਭਪਾਤਰੀਆਂ ਅਤੇ ਐਸ.ਬੀ.ਐਸ ਨਗਰ ਦੇ 196 ਲਾਭਪਾਤਰੀਆਂ ਨੂੰ ਅਸ਼ੀਰਵਾਦ ਫਾਰ ਬੀ.ਸੀਜ ਐਂਡ ਈ.ਡਬਲਿਯੂ.ਐਸ ਸਕੀਮ ਤਹਿਤ ਕਵਰ ਕੀਤਾ ਗਿਆ ਹੈ।

ਅੰਮ੍ਰਿਤਸਰ ਐਨ.ਆਰ.ਆਈ. ਗੋਲੀ ਕਾਂਡ ’ਤੇ ’ਆਪ’ ਨੇ ਵਿਰੋਧੀ ਧਿਰ ਨੂੰ ਘੇਰਿਆ, ਕਿਹਾ-ਪਰਿਵਾਰਕ ਝਗੜੇ ’ਤੇ ਕਰ ਰਿਹਾ ਰਾਜਨੀਤੀ

ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਲੈ ਸਕਦੀਆਂ ਹਨ।ਡਾਕਟਰ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

 

spot_img

Share post:

Popular

More like this
Related

ਲੋਕ ਨਿਰਮਾਣ ਵਿਭਾਗ ਦੇ 17 SDOs ਨੂੰ ਮਿਲੀ ਤਰੱਕੀ, ਬਣੇ Xen, ਦੇਖੋ ਲਿਸਟ

Chandigarh News: ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਵਿਚ...

Raja Warring ਨੇ Ravneet Bittu ਨੂੰ ਦਿੱਤੀ ਨੇਕ ‘ਸਲਾਹ’!

Chandigarh News: ਲੁਧਿਆਣਾ ਤੋਂ ਇੱਕ ਦੂਜੇ ਦੇ ਵਿਰੁਧ ਲੋਕ...

Fazilka ‘ਚ DSP ਦਫ਼ਤਰ ਦੇ ਬਾਹਰ ਹੋਈ ਫ਼ਾਈਰਿੰਗ; 2 ਕਾਬੂ, ਇੱਕ ਪਿਸਤੌਲ ਬਰਾਮਦ

Fazilka News: Fazilka ਜ਼ਿਲ੍ਹੇ ਦੇ ਜਲਾਲਾਬਾਦ 'ਚ ਸਥਿਤ ਡੀਐਸਪੀ...