ਕੈਨੇਡਾ, 4 ਮਈ: ਕੈਨੇਡੀਅਨ ਪੁਲਿਸ ਨੇ ਬੀਤੀ ਰਾਤ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ 3 ਦੋਸ਼ੀ ਭਾਰਤੀ ਹਨ। ਇਨ੍ਹਾਂ ਤਿੰਨਾਂ ਆਰੋਪੀਆਂ ਦੀ ਪਹਿਚਾਣ ਕਰਨ ਬਰਾੜ, ਕਰਨਪ੍ਰੀਤ ਸਿੰਘ ਅਤੇ ਕਮਲਪ੍ਰੀਤ ਸਿੰਘ ਵੱਜੋ ਹੋਈ ਹੈ, ਜੋ ਟੈਂਪਰੇਰੀ ਵੀਜ਼ੇ ‘ਤੇ ਕੈਨੇਡਾ ਗਏ ਸਨ। ਪੁਲਿਸ ਦਾ ਮੰਨਣਾ ਹੈ ਕਿ ਭਾਰਤ ਨੇ ਉਨ੍ਹਾਂ ਨੂੰ ਨਿੱਝਰ ਨੂੰ ਮਾਰਨ ਦਾ ਕੰਮ ਸੌਂਪਿਆ ਸੀ। ਕੈਨੇਡੀਅਨ ਪੁਲਿਸ ਨੇ ਇਨ੍ਹਾਂ ਆਰੋਪੀਆਂ ਦੀ ਫੋਟੋਆਂ ਜਨਤੱਕ ਕਰਦੇ ਹੋਏ ਇਨ੍ਹਾਂ ਖ਼ਿਲਾਫ਼ ਫਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਬਾਕੀ ਦੇ ਦੋਸ਼ੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਪਟਿਆਲਾ ‘ਚ ਨਵਜੋਤ ਸਿੰਘ ਸਿੱਧੂ ਸਮਰਥਕ ਮੁੜ ਹੋਏ ਇਕੱਠੇ
ਜ਼ਿਕਰਯੋਗ ਹੇ ਕਿ ਬੀਤੇ ਸਾਲ 18 ਜੂਨ, 2023 ਦੀ ਸ਼ਾਮ ਨੂੰ ਸਰੀ ਸ਼ਹਿਰ ਦੇ ਇੱਕ ਗੁਰਦੁਆਰੇ ਤੋਂ ਨਿਕਲਦੇ ਸਮੇਂ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ 18 ਸਤੰਬਰ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨੇ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ, ਜਿਸ ਨੂੰ ਭਾਰਤ ਨੇ ਸਿਰੇ ਤੋਂ ਨਕਾਰ ਦਿੱਤਾ ਸੀ। ਇਸ ਮਾਮਲੇ ‘ਤੇ ਸਖ਼ਤ ਰੁੱਖ ਅਪਣਾਉਂਦੇ ਹੋਏ ਟਰੂਡੋ ਸਰਕਾਰ ਨੇ ਇੱਕ ਸੀਨੀਅਰ ਭਾਰਤੀ ਡਿਪਲੋਮੈਟ ਨੂੰ ਦੇਸ਼ ਵਿੱਚੋਂ ਕੱਢ ਦਿੱਤਾ ਸੀ ਤੇ ਭਾਰਤ ਨੇ ਵੀ ਵੱਡੀ ਕਾਰਵਾਈ ਕਰਦਿਆਂ ਉਥੋਂ ਦੇ ਲੋਕਾਂ ਲਈ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਸਨ ਤੇ 41 ਕੈਨੇਡੀਅਨ ਡਿਪਲੋਮੈਟਾਂ ਨੂੰ ਵੀ ਹਟਾ ਦਿੱਤਾ ਗਿਆ ਸੀ। ਹਾਲਾਂਕਿ ਬਾਅਦ ‘ਚ ਕੂਟਨੀਤਕ ਪੱਧਰ ‘ਤੇ ਗੱਲਬਾਤ ਹੋਈ ਅਤੇ ਕੁਝ ਮਹੀਨਿਆਂ ਬਾਅਦ ਵੀਜ਼ਾ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਸੀ।
The Indian government hired assassins to murder a Canadian citizen on Canadian soil – at a place of worship.
Today 3 arrests were made.
Let me be clear – any Indian agent or state actor that ordered, planned or carried out this murder must be exposed and met with the full force…
— Jagmeet Singh (@theJagmeetSingh) May 3, 2024
Share the post "ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ 3 ਕਥਿਤ ਦੋਸ਼ੀ ਗ੍ਰਿਫਤਾਰ, ਫੋਟੋਆ ਜਨਤਕ"