ਤਿਆਰੀ ਸਬੰਧੀ ਜਿਲਾ ਪਟਿਆਲਾ ਬ੍ਰਾਂਚ ਪਾਤੜਾਂ ਵਲੋਂ ਮੀਟਿੰਗ ਦਾ ਆਯੋਜਨ
ਪੰਜਾਬੀ ਖ਼ਬਰਸਾਰ ਬਿਉਰੋ
ਪਟਿਆਲਾ, 21 ਅਗਸਤ: – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਿਚ ਇੰਨਲਿਸਟਮੈਂਟ, ਆਉਟਸੋਰਸ, ਠੇਕੇਦਾਰਾਂ, ਕੰਪਨੀ ਅਧੀਨ ਪੇਂਡੂ ਵਾਟਰ ਸਪਲਾਈ ਸਕੀਮਾਂ ’ਤੇ ਬਤੌਰ ਪੰਪ ਉਪਰੇਟਰ, ਮਾਲੀ, ਚੌਕੀਦਾਰ, ਫਿਟਰ, ਹੈਲਪਰ, ਪੈਟਰੋਲਮੈਨ, ਸੀਵਰਮੈਨ, ਸੇਵਾਦਾਰ ਅਤੇ ਦਫਤਰਾਂ ਵਿਚ ਵੱਖ-ਵੱਖ ਪੋਸਟਾਂ ‘ਤੇ ਪਿਛਲੇ ਲੰਮੇ ਅਰਸੇ ਤੋਂ ਕੰਮ ਕਰਦੇ ਸਮੁੱਚੇ ਕਾਮਿਆਂ ਨੂੰ ਤਜਰਬੇ ਦੇ ਅਧਾਰ ’ਤੇ ਕੰਟਰੈਕਟ ਤਹਿਤ ਸਬੰਧਤ ਵਿਭਾਗ ਵਿਚ ਸ਼ਾਮਿਲ ਕਰਨ, ਇੰਨਲਿਸਟਮੈਂਟ/ਆਉਟਸੋਰਸ ਕਾਮਿਆਂ ’ਤੇ ਈ.ਪੀ.ਐਫ. ਅਤੇ ਈ.ਐਸ.ਆਈ. ਲਾਗੂ ਕਰਨਾ, ਲੇਬਰ ਕਾਨੂੰਨ ਤਹਿਤ ਵਧੀਆਂ ਉਜਰਤਾਂ ਦਾ ਏਰੀਅਰ ਦੇਣਾ, 1948 ਐਕਟ ਤਹਿਤ ਉਜਰਤਾਂ ਲਾਗੂ ਕਰਨ, ਕਾਮਿਆਂ ਨੂੰ ਹਰੇਕ ਮਹੀਨੇ ਦੀ 7 ਤਰੀਖ ਤੱਕ ਤਨਖਾਹਾਂ ਦੇਣਾ, ਜਲ ਘਰਾਂ ਨੂੰ ਚਲਾਉਣ ਲਈ 24 ਘੰਟੇ ਡਿਊਟੀ ਲੈਣ ਦੀ ਬਜਾਏ ਹਰ ਵਰਕਰ ਦੀ ਡਿਊਟੀ ਦਾ ਸਮਾਂ ਨਿਸ਼ਚਿਤ ਕਰਨਾ, ਇੰਨਲਿਸਟਮੈਂਟ /ਆਉਟਸੋਰਸ ਕਾਮਿਆਂ ਨੂੰ ਰੈਗੂਲਰ ਕਰਨਾ, ਇੰਨਲਿਸਟਮੈਂਟ/ਆਉਟਸੋਰਸ ਕਾਮਿਆਂ ਨੂੰ ਰੈਗੂਲਰ ਕਰਨ ਦਾ ਅਧਿਕਾਰ ਪ੍ਰਦਾਨ ਕਰਨ ਵਾਲਾ ਕਾਨੂੰਨ ਬਣਾਉਣਾ ਆਦਿ ਜਥੇਬੰਦੀ ਦੇ ‘ਮੰਗ ਪੱਤਰ’ ਵਿਚ ਦਰਜ ਮੰਗਾਂ ਦਾ ਹੱਲ ਕਰਨ ਦੀ ਮੰਗ ਲਈ ਜਲ ਸਪਲਾਈ ਅਤੇ ਸੈਨੀਟੇਸਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31) ਵਲੋਂ ਮਿਤੀ 30 ਅਗਸਤ ਨੂੰ ਜਸਸ ਮੰਤਰੀ ਬ੍ਰਹਮ ਸੰਕਰ ਜਿੰਪਾ ਦੇ ਸ਼ਹਿਰ ਹੁਸਿਆਰਪੁਰ ਵਿਖੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨਾ ਦੀ ਤਿਆਰੀ ਸਬੰਧੀ ਅੱਜ ਇਥੇ ਜਿਲ੍ਹਾ ਪਟਿਆਲਾ ਬ੍ਰਾਂਚ ਪਾਤੜਾਂ ਦੇ ਵਰਕਰਾਂ ਵੱਲੋਂ ਮੀਟਿੰਗ ਕੀਤੀ ਗਈ। ਯੂਨੀਅਨ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ, ਜਿਲ੍ਹਾ ਆਗੂ ਸੁਭਾਸ ਚੰਦ ਤੇ ਬ੍ਰਾਂਚ ਆਗੂ ਅਵਤਾਰ ਸਿੰਘ ਨੇ ਕਿਹਾ ਕਿ ਮਨੁੱਖੀ ਜਿੰਦਗੀ ਲਈ ਪੀਣ ਵਾਲੇ ਪਾਣੀ ਦੀ ਜਰੂਰੀ ਸਹੂਲਤ ਲੋਕਾਂ ਤੱਕ ਪਹੁੰਚਾਉਣ ਲਈ ਇਕ ਵਰਕਰ ਦੇ ਰੂਪ ਵਿਚ ਜਸਸ ਵਿਭਾਗ/ਪੰਜਾਬ ਸਰਕਾਰ ਦੇ ਅਧਿਕਾਰੀਆਂ ਵਲੋਂ ਪਹਿਲਾਂ ਆਉਟਸੋਰਸ ਰਾਹੀ ਭਰਤੀ ਕੀਤਾ ਗਿਆ ਸੀ ਪਰ ਸਾਲ 2008 ਵਿਚ ਉਸ ਸਮੇਂ ਦੀਆਂ ਸਰਕਾਰ ਦੇ ਅਧਿਕਾਰੀਆਂ ਨੇ ਸਾਨੂੰ ਧੱਕੇ ਨਾਲ ਇੰਨਲਿਸਟਮੈਂਟ ਪਾਲਸੀ ਅਧੀਨ ਕਰਕੇ ਠੇਕੇਦਾਰ ਬਣਾ ਦਿੱਤਾ ਗਿਆ। ਉਹਨਾਂ ਕਿਹਾ ਕਿ ਵਰਤਮਾਨ ਹਲਾਤ ਇਹ ਬਣੇ ਹੋਏ ਹਨ ਕਿ ਸਾਡੀਆਂ ਮੰਗਾਂ/ਮਸਲਿਆਂ ਦਾ ਹੱਲ ਕਰਨ ਲਈ ਮੁੱਖ ਮੰਤਰੀ ਪੰਜਾਬ ਸਰਕਾਰ, ਜਲ ਸਪਲਾਈ ਮੰਤਰੀ ਵੱਲੋਂ ਮੀਟਿੰਗ ਤੱਕ ਨਹੀਂ ਕੀਤੀ ਜਾ ਰਹੀ ਹੈ ਅਤੇ ਮੀਟਿੰਗ ਲਈ ਬੁਲਾਅ ਕੇ ਵੀ ਕੈਂਸਲ ਕਰਕੇ ਸਾਡੇ ਨਾਲ ਧੋਖਾ ਕੀਤਾ ਜਾ ਰਿਹਾ ਹੈ ਕਿਉਕਿ ਜਿੱਥੇ ਸਾਡੇ ਨਾਲ ਮੀਟਿੰਗ ਨਹੀਂ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਇੰਨਲਿਸਟਮੈਂਟ/ਆਉਟਸੋਰਸ ਵਰਕਰ ਇਸ ਧਰਨੇ ਵਿਚ ਪਰਿਵਾਰਾਂ ਸਮੇਤ ਬਸੰਤੀ ਰੰਗ ਦੀਆਂ ਪੱਗਾਂ ਬੰਨ ਕੇ ਸੂਬਾ ਪੱਧਰੀ ਰੈਲੀ ਅਤੇ ਧਰਨਾ ਦੇਣਗੇ।
Share the post "30 ਅਗਸਤ ਨੂੰ ਜਲ ਸਪਲਾਈ ਮੰਤਰੀ ਦੇ ਸ਼ਹਿਰ ਹੁਸਿਆਰਪੁਰ ਦੇ ਸੂਬਾ ਪੱਧਰੀ ਧਰਨੇ ਵਿਚ ਕਾਮੇ ਪਰਿਵਾਰਾਂ, ਬੱਚਿਆਂ ਸਮੇਤ ਬਸੰਤੀ ਰੰਗ ਵਿਚ ਹੋਣਗੇ ਸਾਮਲ -ਆਗੂ ਮੋਮੀ"