Bathinda News: ਭਾਰਤੀ ਜਨਤਾ ਪਾਰਟੀ ਬਠਿੰਡਾ ਬੱਲੂਆਣਾ ਮੰਡਲ ਦੀ ਮੀਟਿੰਗ ਪਿੰਡ ਚੁੱਘੇ ਖੁਰਦ ਵਿਖੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿੱਚ ਅਤੇ ਬੱਲੂਆਣਾ ਮੰਡਲ ਦੇ ਪ੍ਰਧਾਨ ਜਗਵਿੰਦਰ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੀਤੀਆਂ ਤੋਂ ਪ੍ਰਭਾਵਿਤ ਪਿੰਡ ਚੁੱਘੇ ਖੁਰਦ ਦੇ 30 ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ, ਜਿੰਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਸ਼੍ਰੀ ਸਿੰਗਲਾ ਵੱਲੋਂ ਪਾਰਟੀ ਚਿੰਨ ਦੇ ਕੇ ਸਵਾਗਤ ਕੀਤਾ।
ਇਹ ਵੀ ਪੜ੍ਹੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2025-26 ਲਈ 1386 ਕਰੋੜ 47 ਲੱਖ ਦਾ ਬਜਟ ਪਾਸ
ਇਸ ਮੌਕੇ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇਸ਼ ਵਾਸੀਆਂ ਦੇ ਭਲੇ ਲਈ ਨਵੀਆਂ-ਨਵੀਆਂ ਸਕੀਮਾਂ ਅਤੇ ਨਵੀਆਂ ਨੀਤੀਆਂ ਲੈ ਕੇ ਆ ਰਹੇ ਹਨ, ਉਸੇ ਤਰ੍ਹਾਂ ਭਾਜਪਾ ਪ੍ਰਤੀ ਲੋਕਾਂ ਦਾ ਵਿਸ਼ਵਾਸ ਦਿਨ-ਬ-ਦਿਨ ਵਧ ਰਿਹਾ ਹੈ, ਜਿਸ ਨਾਲ ਦੇਸ਼ ਦਾ ਵਿਕਾਸ ਹੁੰਦਾ ਹੈ ਅਤੇ ਦੇਸ਼ ਵਾਸੀ ਵੀ ਖੁਸ਼ਹਾਲੀ ਦੇ ਰਾਹ ’ਤੇ ਹਨ। ਪੰਜਾਬ ਦੇ ਲੋਕ ਇਨ੍ਹਾਂ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ, ਜਿਸ ਕਾਰਨ ਉਹ ਹੋਰ ਸਿਆਸੀ ਪਾਰਟੀਆਂ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਜਿਲ੍ਹਾ ਮੀਤ ਪ੍ਰਧਾਨ ਵਰਿੰਦਰ ਸ਼ਰਮਾ, ਗੁਰਮੇਲ ਸਿੰਘ (ਸਾਬਕਾ ਸਰਪੰਚ), ਜਸਪ੍ਰੀਤ ਸਿੰਘ, ਚਮਕੌਰ ਸਿੰਘ , ਧਰਮ ਸਿੰਘ, ਕੁਲਦੀਪ ਸਿੰਘ, ਡੀ ਸੀ ਜੀ ਅਤੇ ਹੋਰ ਭਾਜਪਾ ਸਾਥੀ ਹਾਜਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਪਿੰਡ ਚੁੱਘੇ ਖੁਰਦ ਦੇ 30 ਪਰਿਵਾਰ ਸਰੂਪ ਸਿੰਗਲਾ ਦੀ ਅਗਵਾਈ ਹੇਠ ਹੋਏ ਭਾਜਪਾ ਵਿੱਚ ਸ਼ਾਮਲ"