Chandigarh News: ਮੋਹਿਤ ਗੁਪਤਾ ਫਾਊਂਡੇਸ਼ਨ ਨੇ ਸਮਾਜ ਸੇਵਾ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਪਹਿਲ ਕਰਦੇ ਹੋਏ ਝੁੱਗੀ-ਝੌਂਪੜੀ ਵਾਲੇ ਖੇਤਰਾਂ ਵਿੱਚ ਲੋੜਵੰਦ ਬੱਚਿਆਂ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਵਿੱਚ 270 ਤੋਂ 300 ਬੱਚਿਆਂ ਨੂੰ ਵਿੱਦਿਅਕ ਸਮੱਗਰੀ ਅਤੇ ਪੌਸ਼ਟਿਕ ਭੋਜਨ ਵੰਡਿਆ ਗਿਆ।ਇਸ ਸਮਾਗਮ ਵਿੱਚ ਮੋਹਿਤ ਗੁਪਤਾ, ਉਨ੍ਹਾਂ ਦੀ ਪਤਨੀ ਮਿਸ਼ਟੀ ਗੁਪਤਾ ਅਤੇ ਬੇਟੀ ਅਰਿਨੀਆ ਗੁਪਤਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਫਾਊਂਡੇਸ਼ਨ ਟੀਮ ਦੇ ਮੁੱਖ ਮੈਂਬਰਾਂ- ਯੁੱਧਵੀਰ ਸਿੰਘ, ਮੀਨਾਕਸ਼ੀ ਸ਼ਰਮਾ, ਆਰਚੀ ਸ਼ਰਮਾ, ਸ਼ਿਖਾ ਨੇਗੀ, ਈਸ਼ਾ ਬੋਧ ਅਤੇ ਹਰੀਕੇਸ਼ ਦਾ ਇਸ ਸਮਾਗਮ ਵਿੱਚ ਅਹਿਮ ਯੋਗਦਾਨ ਰਿਹਾ।
ਇਹ ਵੀ ਪੜ੍ਹੋ ਵੱਡੀ ਖ਼ਬਰ; 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ SHO ਤੇ ASI ਗ੍ਰਿਫ਼ਤਾਰ
ਉਨ੍ਹਾਂ ਦੀ ਮਿਹਨਤ ਅਤੇ ਲਗਨ ਸਦਕਾ ਇਹ ਪ੍ਰੋਗਰਾਮ ਸਫਲਤਾਪੂਰਵਕ ਨੇਪਰੇ ਚੜ੍ਹਿਆ। ਮੋਹਿਤ ਗੁਪਤਾ ਫਾਊਂਡੇਸ਼ਨ ਨੇ ਇਨ੍ਹਾਂ ਟੀਮ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।ਸਥਾਨਕ ਲੋਕਾਂ ਅਤੇ ਮਾਪਿਆਂ ਨੇ ਮੋਹਿਤ ਗੁਪਤਾ ਫਾਊਂਡੇਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਅਜਿਹੇ ਸਮਾਜਕ ਕਾਰਜ ਹੁੰਦੇ ਰਹਿਣਗੇ। ਫਾਊਂਡੇਸ਼ਨ ਵੱਲੋਂ ਭਰੋਸਾ ਦਿੱਤਾ ਗਿਆ ਕਿ ਬੱਚਿਆਂ ਦੀ ਸਿੱਖਿਆ ਅਤੇ ਸਿਹਤ ਸਬੰਧੀ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਮੋਹਿਤ ਗੁਪਤਾ ਫਾਊਂਡੇਸ਼ਨ ਦੀ ਮਦਦ ਨਾਲ 300 ਬੱਚਿਆਂ ਨੂੰ ਸਿੱਖਿਆ ਅਤੇ ਪੋਸ਼ਣ ਸੰਬੰਧੀ ਸਹਾਇਤਾ ਮਿਲੀ"