Thursday, April 16, 2026
spot_img
spot_img

ਲੋਕ ਅਦਾਲਤ ਵਿਚ 30059 ਕੇਸਾਂ ਦਾ ਅਪਸੀ ਰਜ੍ਹਾਮੰਦੀ ਨਾਲ ਨਿਪਟਾਰਾ,ਦੋ ਭਰਾਵਾਂ ਦਾ 25 ਸਾਲ ਪੁਰਾਣਾ ਝਗੜਾ ਕੀਤਾ ਖਤਮ

Date:

spot_img

Muktsar News: ਨਾਲਸਾ ਅਤੇ ਕਾਰਜਕਾਰੀ ਚੇਅਰਮੈਨ, ਸ੍ਰੀ ਅਰੁਣ ਪੱਲੀ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸੈਸ਼ਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਨੈਸਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋ ਕੀਤੀ ਗਈ , ਜਿਸ ਵਿਚ 7 ਬੈਂਚ ਸ੍ਰੀ ਮੁਕਤਸਰ ਸਾਹਿਬ ਵਿਖੇ; 2 ਬੈਂਚ ਸਬ ਡਵੀਜਨ ਮਲੋਟ ਅਤੇ 2 ਬੈਂਚ ਸਬ ਡਵੀਜਨ ਗਿੱਦੜਬਾਹਾ ਵਿਖੇ ਲਗਾਏ ਗਏ।ਲੋਕ ਅਦਾਲਤ ਵਿਚ ਵਾਟਰ ਸਪਲਾਈ, ਸਿਵਰੇਜ, ਲੈਂਡ ਐਜੂਕੇਸ਼ਨ, ਮੋਟਰ ਐਕਸੀਡੈਂਟ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਪ੍ਰੀ-ਲੀਟੀਗੇਟਿਵ ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 ਐੱਨ.ਆਈ. ਐਕਟ ਅਤੇ ਕੈਂਸਲੇਸ਼ਨ, ਐੱਫ.ਆਈ.ਆਰ. ਆਦਿ ਕੇਸਾਂ ਦੀ ਸੁਣਵਾਈ ਕੀਤੀ ਗਈ। ਜਿਸ ਦੀ ਕ੍ਰਮਵਾਰ ਮਿਸ. ਗਿਰੀਸ਼, ਪ੍ਰਿੰਸੀਪਲ ਜੱਜ, ਫੈਮਲੀ ਕੋਰਟ, ਸ਼੍ਰੀ ਰਮਨ ਸ਼ਰਮਾ, ਵਧੀਕ ਜਿਲ੍ਹਾ ਅਤੇ ਸੈਸ਼ਨਜ ਜੱਜ, ਸ੍ਰੀ ਨੀਰਜ ਕੁਮਾਰ ਸਿੰਗਲਾ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ; ਸ੍ਰੀ ਮਹੇਸ਼ ਕੁਮਾਰ, ਵਧੀਕ ਸਿਵਲ ਜੱਜ (ਸੀਨੀ.ਡਵੀ.); ਮਿਸ: ਗੁਰਪ੍ਰੀਤ ਕੌਰ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ; ਮਿਸ: ਦਿਲਸਾਦ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀ ਅੰਸ਼ੁਮਨ ਸਿਆਗ, ਸਿਵਲ ਜੱਜ (ਜੂਨੀਅਰ ਡਵੀਜਨ), ਮਲੋਟ: ਅਤੇ ਸ੍ਰੀ ਹਿਮਾਸ਼ੂ ਅਰੋੜਾ, ਵਧੀਕ ਸਿਵਲ ਜੱਜ, (ਸੀ.ਡੀ.), ਮਿਸ: ਏਕਤਾ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ, ਗਿੱਦੜਬਾਹਾ, ਮਿਸ. ਤਜਿੰਦਰ ਕੌਰ ਧਾਲੀਵਾਲ ਅਤੇ ਮਿਸ. ਵੀਰਪਾਲ ਕੌਰ ਮੈਂਬਰ, ਜਨ-ਉਪਯੋਗੀ ਸੇਵਾਵਾਂ ਵੱਲੋ ਵੀ ਬੈਂਚ ਲਗਾਏ ਗਏ।

ਇਹ ਵੀ ਪੜ੍ਹੋ ‘ਯੁੱਧ ਨਸ਼ਿਆ ਵਿਰੁੱਧ; ਫਾਜਿਲਕਾ ਪੁਲਿਸ ਵੱਲੋਂ ਕਰੀਬ 6 ਲੱਖ ਗੋਲੀਆਂ/ਕੈਪਸੂਲ ਸਮੇਤ 2 ਕਾਬੂ

ਅੱਜ ਅੰਤਰਰਾਸ਼ਟਰੀ ਵੂਮੈਨ ਦਿਵਸ ਉੱਤੇ ਵੱਖ-ਵੱਖ ਬੈਂਚਾਂ ਵਿਚ ਮਾਨਯੋਗ ਜੱਜ ਸਾਹਿਬ ਵਲੋਂ ਖਾਸ ਤੌਰ ਤੇ ਔਰਤਾਂ ਅਤੇ ਸ਼ੋਸ਼ਲ ਵਰਕਰਾਂ ਦੀ ਬਤੌਰ ਮੈਂਬਰ ਡਿਉਟੀ ਲਗਾਈ ਗਈ । ਅੰਤਰਰਾਸ਼ਟਰੀ ਵੈਮੁਨ ਦਿਵਸ ਮੌਕੇ ਜੱਜ ਸਾਹਿਬ ਨੇ ਦੱਸਿਆ ਕਿ ਸਾਡੇ ਦੇਸ਼ ਵਿੱਚ ਔਰਤਾਂ ਦਾ ਸ਼ੁਰੂ ਤੋਂ ਹੀ ਬਹੁਤ ਸਨਮਾਨ ਕੀਤਾ ਜਾਂਦਾ ਰਿਹਾ ਹੈ ਜਿਸ ਦੀ ਉਦਾਹਰਣ ਸਾਡੇ ਸਮਾਜ ਵਿੱਚ ਆਮ ਦੇਖੀ ਜਾ ਸਕਦੀ ਹੈ ਜਿਵੇ ਕਿ ਮੰਦਰਾਂ ਵਿੱਚ ਹਰ ਭਗਵਾਨ ਦੇ ਨਾਲ ਦੇਵੀ ਦੀ ਮੂਰਤੀ ਹੁੰਦੀ ਹੈ। ਬਲਕਿ ਕਈ ਮੰਦਰ ਤਾਂ ਸਿਰਫ ਦੇਵੀਆਂ ਦੇ ਹੀ ਹੁੰਦੇ ਹਨ। ਇਸ ਤੋਂ ਇਲਾਵਾ ਕੋਈ ਵੀ ਹਵਨ ਜਾ ਪੂਜਾ ਪਾਠ ਦਾ ਕੰਮ ਪਤਨੀ ਤੋਂ ਬਿਨਾ ਪੂਰਾ ਨਹੀਂ ਹੋ ਸਕਦਾ। ਸਾਡੇ ਪੰਜਾਬ ਦੇ ਇਤਿਹਾਸ ਵਿੱਚ ਵੀ ਹਰ ਅੰਦੋਲਨ ਦੇ ਵਿੱਚ ਮਹਿਲਾਵਾਂ ਦਾ ਵੱਧ ਚੜ ਕਿ ਰੋਲ ਰਿਹਾ ਹੈ ਜਿਸ ਦੀ ਉਦਾਹਰਣ ਗੁਰੂ ਗੋਬਿੰਦ ਸਿੰਘ ਜੀ ਦਾ ਯੁੱਧ ਵਿੱਚ ਸਾਥ ਛੱਡ ਕਿ ਗਏ ਸਿੰਘਾਂ ਨੂੰ ਮਾਈ ਭਾਗੋ ਵੱਲੋਂ ਉਤਸਾਹਿਤ ਕਰਕੇ ਵਾਪਸ ਯੁੱਧ ਵਿੱਚ ਭੇਜਣਾ ਅਤੇ ਖਿਦਰਾਨੇ ਦੀ ਢਾਬ ਅੱਜ ਸ਼੍ਰੀ ਮੁਕਤਸਰ ਸਾਹਿਬ ਵਿੱਚ ਚਾਲੀ ਮੁਕਤਿਆਂ ਦਾ ਸ਼ਹੀਦ ਹੋਣਾ ਸ਼ਾਮਿਲ ਹੈ।ਇਸ ਮੌਕੇ ਮਾਨਯੋਗ ਅਦਾਲਤਾਂ ਵਲੋਂ ਕੇਸਾਂ ਦੀ ਸੁਣਵਾਈ ਕਰਦੇ ਹੋਏ ਅੱਜ ਦੀ ਲੋਕ ਅਦਾਲਤ ਵਿਚ ਕੁੱਲ 30226 ਕੇਸ ਰੱਖੇ ਗਏ ਜਿਨ੍ਹਾਂ ਵਿਚੋਂ ਲਗਭਗ 30059 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਅੱਜ ਦੀ ਲੋਕ ਅਦਾਲਤ ਵਿੱਚ ਪੁਰਾਣੇ ਕੇਸਾ ਦਾ ਵੀ ਨਿਪਟਾਰਾ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਪਤੀ-ਪਤਨੀ ਦੇ ਕਾਫੀ ਸਮੇਂ ਤੋਂ ਚੱਲ ਰਹੇ ਕੇਸਾਂ ਵਿੱਚ ਵੀ ਘਰ ਵਸਾਏ ਗਏ ਤੇ ਉਹਨਾਂ ਵੱਲੋਂ ਮਾਨਯੋਗ ਅਦਾਲਤ ਦੇ ਜੱਜ ਸਾਹਿਬਾਨ ਦਾ ਧੰਨਵਾਦ ਕਰਦਿਆ ਕਿਹਾ ਕਿ ਸਾਡਾ ਪਰਿਵਾਰਿਕ ਰਾਜੀਨਾਮਾ ਆਪ ਜੀ ਦੇ ਯਤਨਾਂ ਸਦਕਾ ਹੋਇਆ ਹੈ।

ਇਹ ਵੀ ਪੜ੍ਹੋ ਸਿੰਗਾਪੁਰ ਟਰੈਨਿੰਗ ਲਈ ਪ੍ਰਿੰਸੀਪਲਾਂ ਦਾ 7ਵਾਂ ਬੈਚ ਹੋਇਆ ਰਵਾਨਾ, ਮੁੱਖ ਮੰਤਰੀ ਨੇ ਦਿਖ਼ਾਈ ਝੰਡੀ

ਇਸ ਮੌਕੇ ਲੋਕ ਅਦਾਲਤਾਂ ਵਿਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ, ਸ੍ਰੀ ਰਾਜ ਕੁਮਾਰ ਨੇ ਦੱਸਿਆ ਕਿ ਲੋਕ ਅਦਾਲਤ ਵਿਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕਰਵਾਇਆ ਜਾਂਦਾ ਹੈ । ਇਸ ਵਿਚ ਕੋਰਟ ਫੀਸ ਵਾਪਸ ਹੋ ਜਾਂਦੀ ਹੈ। ਇਸ ਵਿਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬਚਤ ਹੁੰਦੀ ਹੈ। ਲੋਕ ਅਦਾਲਤ ਦੇ ਫੈਸਲੇ/ਅਵਾਰਡ ਨੂੰ ਸਿਵਲ ਕੋਰਟ ਦੀ ਡਿਕਰੀ ਦੇ ਬਰਾਬਰ ਹੀ ਮਾਨਤਾ ਹੈ। ਇਸ ਦੇ ਫੈਸਲੇ ਦੀ ਅਪੀਲ ਵੀ ਨਹੀਂ ਹੁੰਦੀ ਹੈ। ਡਾ. ਗਗਨਦੀਪ ਕੌਰ, ਸਕੱਤਰ/ਸੀ.ਜੇ.ਐੱਮ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ, ਤੇ ਉਹਨਾਂ ਨੇ ਦੱਸਿਆ ਕਿ 2025 ਦੀ ਦੂਸਰੀ ਲੋਕ ਅਦਾਲਤ 10 ਅਪ੍ਰੈਲ 2025 ਨੂੰ ਲਗਾਈ ਜਾਵੇਗੀ। ਜੇਕਰ ਕਿਸੇ ਧਿਰ ਨੇ ਆਪਣੇ ਝਗੜੇ ਦਾ ਨਿਪਟਾਰਾ ਕਰਵਾਉਣਾ ਹੋਵੇ, ਤਾਂ ਉਹ ਸਬੰਧਤ ਅਦਾਲਤਾਂ ਨੂੰ ਦਰਖਾਸਤ ਦੇ ਸਕਦਾ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲੈਣ ਲਈ 15100 ਤੇ ਗੱਲਬਾਤ ਕੀਤੀ ਜਾ ਸਕਦੀ ਹੈ। ਜੱਜ ਸਾਹਿਬ ਵੱਲੋਂ ਪ੍ਰੈੱਸ ਮੀਡੀਆ ਦਾ ਧੰਨਵਾਦ ਕਰਦਿਆ ਕਿਹਾ ਕਿ ਤੁਹਾਡੇ ਯਤਨਾਂ ਸਦਕਾ ਹੀ ਆਮ ਲੋਕਾਂ ਦਾ ਲੋਕ ਅਦਾਲਤ ਵਿੱਚ ਵਿਸਵਾਸ ਪੈਦਾ ਹੁੰਦਾ ਹੈ ਅਤੇ ਉਹਨਾਂ ਵਿੱਚ ਵੱਧ ਤੋਂ ਵੱਧ ਰਾਜੀਨਾਮਾ ਕਰਨ ਲਈ ਉਤਸਾਹ ਪੈਦਾ ਹੁੰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related