ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

Date:

spot_img
ਚੰਡੀਗੜ੍ਹ 9 ਮਈ:  ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਇਕ-ਇਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ। ਸੰਗਰੂਰ, ਅੰਮ੍ਰਿਤਸਰ, ਬਠਿੰਡਾ ਅਤੇ ਫਿਰੋਜ਼ਪੁਰ ਤੋਂ ਦੋ-ਦੋ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਦਕਿ ਪਟਿਆਲਾ ਤੋਂ ਤਿੰਨ, ਆਨੰਦਪੁਰ ਸਾਹਿਬ ਤੋਂ ਤਿੰਨ, ਖਡੂਰ ਸਾਹਿਬ ਤੋਂ ਚਾਰ ਅਤੇ ਲੁਧਿਆਣਾ ਤੋਂ ਪੰਜ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।
ਉੱਥੇ ਹੀ ਫਰੀਦਕੋਟ ਤੋਂ 3 ਉਮੀਦਵਾਰਾਂ ਨੇ 6 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇੱਥੇ 1 ਉਮੀਦਵਾਰ ਵੱਲੋਂ 4 ਫਾਰਮ ਭਰੇ ਗਏ ਹਨ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਗੁਰਦਾਸਪੁਰ ਅਤੇ ਜਲੰਧਰ ਲੋਕ ਸਭਾ ਸੀਟ ਲਈ ਕਿਸੇ ਵੀ ਉਮੀਦਵਾਰ ਵੱਲੋਂ ਵੀਰਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 7 ਮਈ ਤੋਂ 9 ਮਈ ਤੱਕ 61 ਉਮੀਦਵਾਰਾਂ ਵੱਲੋਂ 68 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਚਹਿਲ ਤੇ ਭੁੱਚਰ ਨੇ ਖਿਡਾਰੀਆਂ ਦਾ ਵਧਾਇਆ ਹੌਸਲਾ, ਅੰਡਰ-17 ਵਾਲੀਬਾਲ ਸਮੈਸਿੰਗ ’ਚ ਰੋਮਾਂਚਕ ਮੁਕਾਬਲੇ ਜਾਰੀ

Mansa News:ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਅਤੇ...

ਮੁਲਾਜ਼ਮਾਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਜਾਰੀ ਕੀਤਾ ਵਧੇ ਹੋਏ DA ਦਾ ਨੋਟੀਫਿਕੇਸ਼ਨ

Chandigarh News: ਸੂਬੇ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ ਲੈਂਦਿਆਂ...

ਸਾਬਕਾ ED ਅਧਿਕਾਰੀ ਤੇ DSP ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਹੋਏ ਸ਼ਾਮਲ

Chandigarh News : ਪੰਜਾਬ ਦੇ ਵਿਚ ਲੰਮੇ ਸਮੇਂ ਤੋਂ...

Amritsar ‘ਚ ਪੁਲਿਸ ਮੁਕਾਬਲਾ; ਵਾਂਟੇਡ ਗੈਂਗ.ਸਟ.ਰ ਦੇ ਲੱਗੀ ਗੋ/ਲੀ

Amritsar News: Amritsar 'ਚ ਅੱਜ ਬੁੱਧਵਾਰ ਨੂੰ ਇੱਕ ਹੋਰ...