👉6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ, ਪੁਛਗਿੱਛ ਵਿੱਚ ਹੋ ਸਕਦੇ ਹਨ ਵੱਡੇ ਖੁਲਾਸੇ
Amritsar News: 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਬੀਤੇ ਕੱਲ ਗਿਰਫ਼ਤਾਰ ਕੀਤੇ ਗਏ ਸਤਿੰਦਰ ਕੋਹਲੀ ਨੂੰ ਪੁਲਿਸ ਵੱਲੋਂ ਦੇਰ ਸ਼ਾਮ ਨੂੰ ਹੀ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ। ਸੂਚਨਾ ਮੁਤਾਬਕ ਭਾਰੀ ਸੁਰੱਖਿਆ ਹੇਠ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਨੇ ਕੋਹਲੀ ਦਾ 6 ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕਰ ਲਿਆ ਹੈ। ਚਰਚਾ ਮੁਤਾਬਕ ਕੋਹਲੀ ਦੀ ਪੁਛਗਿੱਛ ਦੌਰਾਨ ਕਾਫੀ ਮਹੱਤਵਪੂਰਨ ਖੁਲਾਸੇ ਹੋ ਸਕਦੇ ਹਨ। ਇਸ ਮਾਮਲੇ ਵਿੱਚ 7 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਪਰਚਾ ਦਰਜ ਹੋਣ ਤੋਂ ਬਾਅਦ ਇਹ ਪਹਿਲੀ ਗਿਰਫਤਾਰੀ ਹੋਈ ਹੈ।
ਇਹ ਵੀ ਪੜ੍ਹੋ ਮਹਿਲਾ ਸਸ਼ਕਤੀਕਰਣ ਨੂੰ ਮਜਬੂਤ ਕਰਨ ਲਈ ਦੀਨ ਦਿਆਲ ਲਾਡੋ ਲੱਛਮੀ ਯੋਜਨਾ ਵਿੱਚ ਮਹਤੱਵਪੂਰਣ ਸੋਧਾਂ ਨੂੰ ਕੈਬਨਿਟ ਨੇ ਦਿੱਤੀ ਮੰਜੂਰੀ
ਇਸ ਕੇਸ ਵਿੱਚ ਪੁਲਿਸ ਵੱਲੋਂ ਕੁੱਲ 16 ਜਣਿਆਂ ਨੂੰ ਮੁਲਜਮ ਬਣਾਇਆ ਗਿਆ ਹੈ, ਜਿੰਨਾਂ ਦੀ ਗਿਰਫਤਾਰੀ ਲਈ ਪੁਲਿਸ ਵੱਲੋਂ ਪਹਿਲਾਂ ਹੀ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਜਾ ਚੁੱਕਿਆ। ਇਸ ਮਾਮਲੇ ਦੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਉੱਪਰ ਅੰਦਰੂਨੀ ਮਾਮਲਿਆਂ ‘ਚ ਦਖਲਅੰਦਾਜੀ ਦੇ ਦੋਸ਼ ਲਗਾਏ ਜਾ ਰਹੇ ਹਨ। ਪ੍ਰੰਤੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਲੈ ਕੇ ਹੋਰਨਾਂ ਆਗੂਆਂ ਵੱਲੋਂ ਸਪਸ਼ਟ ਕੀਤਾ ਜਾ ਚੁੱਕਿਆ ਹੈ ਕਿ ਸਿੱਖ ਕੌਮ ਨਾਲ ਜੁੜੇ ਇਸ ਮਾਮਲੇ ਦੇ ਵਿੱਚ ਪੂਰੀ ਡੁੰਘਾਈ ਦੇ ਨਾਲ ਤਫਤੀਸ਼ ਕਰਕੇ ਮੁਲਜਮਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਨੂੰ ਲੈ ਕੇ ਵੱਖ-ਵੱਖ ਪੰਥਕ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਹੇਠ ਲੱਗੇ ਧਰਨੇ ਵਿੱਚ ਪੁੱਜ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖ ਸੰਗਤ ਨੂੰ ਇਨਸਾਫ ਦਾ ਭਰੋਸਾ ਦਵਾਇਆ ਗਿਆ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













