Tuesday, February 3, 2026

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ 48 ਸੀਟਾਂ ਲਈ 3329 ਪ੍ਰੀਖ੍ਰਿਆਰਥੀਆਂ ਨੇ ਦਿੱਤਾ ਪੇਪਰ

Date:

spot_img

👉ਡਾਇਰੈਕਟਰ ਮੇਜਰ ਜਨਰਲ ਚੌਹਾਨ ਨੇ ਮੋਹਾਲੀ ਦੇ ਪ੍ਰੀਖਿਆ ਕੇਂਦਰ ਦਾ ਕੀਤਾ ਦੌਰਾ
ਚੰਡੀਗੜ੍ਹ, 12 ਜਨਵਰੀ: ਪਿਛਲੇ ਕਈ ਸਾਲਾਂ ਤੋਂ ਭਾਰਤੀ ਫ਼ੌਜ ਦੇ ਵੱਖ ਵੱਖ ਵਿੰਗਾਂ ‘ਚ ਅਫ਼ਸਰ ਵਜੋਂ ਭਰਤੀ ਹੋਣ ਦੇ ਚਾਹਵਾਨਾਂ ਲਈ ਰਾਹ-ਦਸੇਰੀ ਬਣੀ ਹੋਈ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਮੋਹਾਲੀ) ਵਿਖੇ 15ਵੇਂ ਕੋਰਸ ਲਈ ਅੱਜ ਹੋਈ ਦਾਖ਼ਲਾ ਪ੍ਰੀਖਿਆ ਵਿੱਚ 3329 ਉਮੀਦਵਾਰ ਬੈਠੇ। ਹਾਲਾਂਕਿ ਇਸ ਇੰਸਟੀਚਿਊਟ ਵਿਚ ਸਿਰਫ਼ 48 ਸੀਟਾਂ ਹੀ ਹਨ ਪ੍ਰੰਤੂ ਪਿਛਲੇ ਸਮਿਆਂ ਦੀ ਸਫ਼ਲਤਾ ਨੂੰ ਦੇਖਦਿਆਂ ਪੰਜਾਬ ਦੇ ਨੌਜਵਾਨਾਂ ਵਿਚ ਇਸ ਇੰਸਟੀਚਿਊਟ ਪ੍ਰਤੀ ਖਿੱਚ ਵਧਦੀ ਜਾ ਰਹੀ ਹੈ। ਸੂਚਨਾ ਮੁਤਾਬਕ ਇਸ ਸਾਲ ਪ੍ਰੀਖ੍ਰਿਆ ਵਿਚ ਬੈਠਣ ਲਈ ਰਿਕਾਰਡ ਗਿਣਤੀ ਵਿੱਚ ਮੁੰਡਿਆਂ (4128) ਵੱਲੋਂ ਰਜਿਸਟਰੇਸ਼ਨ ਕਰਵਾਈ ਗਈ ਸੀ, ਜਿਸ ਵਿਚੋਂ ਹੁਣ 3329 ਪ੍ਰੀਖ੍ਰਿਆ ਵਿਚ ਬੈਠੇ ਹਨ।

ਇਹ ਵੀ ਪੜ੍ਹੋ ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ: ਹਰਪਾਲ ਸਿੰਘ ਚੀਮਾ

ਸਰਕਾਰ ਦੇ ਬੁਲਾਰੇ ਮੁਤਾਬਕ ਇੰਸਟੀਚਿਊਟ ਨੂੰ ਇਹ ਸਫ਼ਲਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਅਤੇ ਸੰਸਥਾ ਦੀ ਉੱਚ ਸਫਲਤਾ ਸਦਕਾ ਮਿਲੀ ਹੈ, ਜਿਸਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚਲਾਇਆ ਜਾ ਰਿਹਾ ਹੈ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ ਵੀ.ਐਸ.ਐਮ. ਨੇ ਸਕੂਲ ਆਫ਼ ਐਮੀਨੈਂਸ, ਫੇਜ਼-3ਬੀ1 ਮੋਹਾਲੀ ਵਿਖੇ ਸਥਾਪਤ ਕੀਤੇ ਪ੍ਰੀਖਿਆ ਕੇਂਦਰ ਦਾ ਅਚਨਚੇਤ ਦੌਰਾ ਕਰਦਿਆਂ ਦਸਿਆ ਕਿ ਇਸ ਦਾਖਲਾ ਪ੍ਰੀਖਿਆ ਲਈ ਇਸ ਸਕੂਲ ਤੋਂ ਇਲਾਵਾ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਜਲੰਧਰ ਅਤੇ ਐਮ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਖੇ ਤਿੰਨ ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਸਨ।

ਇਹ ਵੀ ਪੜ੍ਹੋ ਜਲੰਧਰ ਦੇ ਨਵੇਂ ਚੁਣੇ ਗਏ ‘ਆਪ’ ਮੇਅਰ ਨੇ ਪਾਰਦਰਸ਼ੀ ਸ਼ਾਸਨ ਅਤੇ ਤੇਜ਼ ਵਿਕਾਸ ਦਾ ਲਿਆ ਪ੍ਰਣ 

ਖਰਾਬ ਮੌਸਮ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਨੌਜਵਾਨ ਪ੍ਰੀਖਿਆ ਦੇਣ ਲਈ ਪਹੁੰਚੇ।ਮੇਜਰ ਜਨਰਲ ਅਜੈ ਐਚ ਚੌਹਾਨ ਨੇ ਕਿਹਾ ਕਿ ਇਸ ਪ੍ਰੀਖਿਆ ਵਿੱਚੋਂ ਚੋਟੀ ਦੇ 150 ਸਫ਼ਲ ਉਮੀਦਵਾਰਾਂ ਨੂੰ ਬਾਅਦ ਵਿੱਚ ਅੰਤਿਮ ਚੋਣ ਪ੍ਰਕਿਰਿਆ ਜਿਵੇਂ ਇੰਟਰਵਿਊ ਅਤੇ ਮੈਡੀਕਲ ਲਈ ਬੁਲਾਇਆ ਜਾਵੇਗਾ ਅਤੇ ਪੰਜਾਬ ਭਰ ‘ਚੋਂ 48 ਉਮੀਦਵਾਰਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਇਸ ਦੇ ਬਰਾਬਰ ਦੀਆਂ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਲਈ ਇਸ ਸੰਸਥਾ ਦੇ ਤਜਰਬੇਕਾਰ ਅਤੇ ਉੱਚ ਯੋਗਤਾ ਪ੍ਰਾਪਤ ਸਟਾਫ਼ ਦੀ ਨਿਗਰਾਨੀ ਹੇਠ ਸਿਖਲਾਈ ਲਈ ਚੁਣਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਸੰਭਾਲਣ ਉਪਰੰਤ ਇਸ ਸੰਸਥਾ ਦੇ ਕੁੱਲ 74 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ ਹਨ। ਇਸ ਤੋਂ ਇਲਾਵਾ 64 ਕੈਡਿਟ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ ਅਤੇ 12 ਕੈਡਿਟ ਕਾਲ ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here

Share post:

spot_img

Popular

More like this
Related

ਸਪੇਸ਼ਲ ਓਲੰਪਿਕ ਸਿਰਫ ਖੇਡ ਨਹੀਂ, ਸਵੈ-ਨਿਰਭਰ ਅਤੇ ਅਗਵਾਈ ਦਾ ਅੰਦੋਲਨ ਹੈ: ਨਾਇਬ ਸਿੰਘ ਸੈਣੀ

👉ਦਿਵਿਆਂਗ ਖਿਡਾਰੀਆਂ ਲਈ ਹਰਿਆਣਾ ਵਿੱਚ ਬਣੇਗਾ ਵਿਸ਼ੇਸ਼ ਸਟੇਡੀਅਮ, ਮੁੱਖ...

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਪੀ.ਆਰ.ਓ. ਐਨ.ਡੀ. ਸ਼ਰਮਾ ਨੂੰ ਨਿੱਘੀ ਵਿਦਾਇਗੀ

Chandigarh News:ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਨੇ ਅੱਜ...