Bathinda News: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਪੁਲਿਸ ਨੂੰ ਚੰਗੀ ਸਫਲਤਾ ਹਾਸਲ ਹੋਈ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਬਠਿੰਡਾ ਤੇ ਮਾਨਸਾ ਦੇ ਵੱਖ-ਵੱਖ ਥਾਣਿਆਂ ਵਿੱਚ ਜਨਵਰੀ 2025 ਤੋਂ ਲੈ ਕੇ ਹੁਣ ਤੱਕ ਐਨਡੀਪੀਐਸ ਐਕਟ ਤਹਿਤ ਰੇਂਜ ਵਿੱਚ 343 ਮੁਕੱਦਮੇ ਦਰਜ ਹੋਣ ਉਪਰੰਤ 520 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਵੱਖ-ਵੱਖ ਤਰ੍ਹਾਂ ਦੇ ਨਸ਼ਿਆਂ ਦੀ ਖੇਪ ਬਰਾਮਦ ਕੀਤੀ ਗਈ। ਇਹ ਜਾਣਕਾਰੀ ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ ਨੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਮੈਡਮ ਅਮਨੀਤ ਕੌਂਡਲ, ਐਸਪੀ ਹੈਡਕੁਆਰਟਰ ਸ਼੍ਰੀ ਗੁਰਮੀਤ ਸਿੰਘ ਸੰਧੂ ਅਤੇ ਡੀਐਸਪੀ ਐਨਡੀਪੀਐਸ ਸ਼੍ਰੀ ਹਰਵਿੰਦਰ ਸਿੰਘ ਸਰਾਂ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਇਹ ਵੀ ਪੜ੍ਹੋ ਕਰਨਲ ਬਾਠ ਦੀ ਕੁੱਟਮਾਰ ਦਾ ਮਾਮਲਾ; ਹਾਈਕੋਰਟ ਨੇ ਚੰਡੀਗੜ੍ਹ ਪੁਲਿਸ ਨੂੰ ਸੌਂਪੀ ਜਾਂਚ
ਇਸ ਦੌਰਾਨ ਮੀਡੀਆਂ ਨਾਲ ਗੱਲਬਾਤ ਕਰਦਿਆਂ ਡੀਆਈਜੀ ਸ. ਹਰਜੀਤ ਸਿੰਘ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਕੋਲੋਂ 7 ਕਿਲੋਗ੍ਰਾਮ ਹੈਰੋਇਨ, 15 ਕਿੱਲੋ ਅਫੀਮ, 81 ਕੁਇੰਟਲ 33 ਕਿਲੋਗ੍ਰਾਮ ਭੁੱਕੀ, 41 ਕਿਲੋਗ੍ਰਾਮ ਗਾਂਜੇ ਤੋਂ ਇਲਾਵਾ 52,663 ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਆਦਿ ਨਸ਼ਿਆਂ ਦੀ ਖੇਪ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ 16 ਪਿਸਤੌਲ, 2 ਰਾਈਫਲ ਅਤੇ 93 ਕਾਰਤੂਸ ਆਦਿ ਹਥਿਆਰ ਜ਼ਬਤ ਕੀਤੇ ਹਨ। ਇਸ ਦੌਰਾਨ ਸ ਹਰਜੀਤ ਸਿੰਘ ਨੇ ਕਿਹਾ ਕਿ ਐਕਸਾਈਜ਼ ਐਕਟ ਤਹਿਤ 72 ਮੁਕੱਦਮੇ ਦਰਜ ਕੀਤੇ ਹਨ ਅਤੇ 79 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ 252 ਲੀਟਰ ਨਾਜਾਇਜ਼ ਸ਼ਰਾਬ, 2100 ਲੀਟਰ ਠੇਕੇ ਦੀ ਸ਼ਰਾਬ, 29 ਕੁਇੰਟਲ ਲਾਹਣ ਅਤੇ 5 ਚਾਲੂ ਭੱਠੀਆਂ ਜ਼ਬਤ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ 2025 ’ਚ 91 ਅਤੇ ਐਨਡੀਪੀਐਸ ਐਕਟ ਤਹਿਤ 11 ਭਗੌੜੇ ਗ੍ਰਿਫ਼ਤਾਰ ਕੀਤੇ ਹਨ। ਇਸ ਤੋਂ ਇਲਾਵਾ 5 ਨਵੇਂ ਕੇਸ ਕੰਪੀਟੈਂਟ ਅਥਾਰਟੀ ਪਾਸ ਭੇਜੇ ਗਏ ਜਿਨ੍ਹਾਂ ਵਿੱਚੋਂ 7 ਕੇਸ ਕਨਫਰਮ ਹੋਏ ਅਤੇ ਕੁੱਲ 88 ਲੱਖ ਰੁਪਏ ਦੇ ਸੰਪਤੀ ਜਬਤ ਕੀਤੀ।
ਇਹ ਵੀ ਪੜ੍ਹੋ Bikram Majithia drug case; ਵਧਣਗੀਆਂ ਮੁਸ਼ਕਿਲਾਂ; ਪੁਲਿਸ ਨੇ ਅਦਾਲਤ ਕੋਲੋਂ ਮੰਗੇ ਸਰਚ ਵਰੰਟ
ਉਨ੍ਹਾਂ ਅੱਗੇ ਦੱਸਿਆ ਕਿ ਸਾਈਬਰ ਕਰਾਈਮ ਅਧੀਨ 19,84,065 ਰੁਪਏ ਰਿਕਵਰੀ ਕੀਤੀ ਗਈ ਹੈ। ਲੁੱਟ/ਚੋਰੀ ਦੇ ਮਾਮਲਿਆਂ ਚ ਕੁੱਲ ਮੁਕੱਦਮੇ 195 ਦਰਜ, 103 ਮੁਕੱਦਮੇ ਟਰੇਸ ਕੀਤੇ ਹਨ ਅਤੇ 39,70,900 ਰੁਪਏ ਦੇ ਰਾਸ਼ੀ ਵਾਪਸ ਕੀਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗੁੰਮ ਹੋਏ ਮੋਬਾਈਲ ਫੋਨਾਂ ਚ ਕੁੱਲ 353 ਰਿਪੋਰਟ ਹੋਏ, ਜਿਨ੍ਹਾਂ ਚੋਂ 246 ਟਰੇਸ ਕਰਕੇ ਲੋਕਾਂ ਨੂੰ ਵਾਪਸ ਕੀਤੇ ਹਨ। ਇਸ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਕਾਨੂੰਨ ਵਿਵਸਥਾ ਤੇ ਅਪਰਾਧ ਵਿਰੁੱਧ ਲੜਾਈ ਲਈ ਹਮੇਸ਼ਾ ਤਤਪਰ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ “ਯੁੱਧ ਨਸ਼ਿਆਂ ਵਿਰੁੱਧ” ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਾਲ 2025 ’ਚ 26 ਥਾਵਾਂ ‘ਤੇ 689 ਸੈਮੀਨਾਰ ਕੀਤੇ ਗਏ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "NDPS Act ਤਹਿਤ ਬਠਿੰਡਾ ਰੇਂਜ ’ਚ 343 ਮੁਕੱਦਮੇ ਦਰਜ,520 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ: DIG ਹਰਜੀਤ ਸਿੰਘ"