ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ;ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅਹਿਮਦਾਬਾਦ ਤੋਂ ਇੰਦੌਰ ਐਮ. ਪੀ. ਲਈ ਰਵਾਨਾ

Date:

spot_img

Amritsar News: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਅਹਿਮਦਾਬਾਦ ਤੋਂ ਆਪਣੇ ਅਗਲੇ ਪੜਾਅ ਇੰਦੌਰ ਐਮ.ਪੀ. ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਕਰਦਿਆਂ ਸੰਗਤਾਂ ਨੂੰ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ।ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਸੀ ਅਤੇ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

ਇਹ ਵੀ ਪੜ੍ਹੋ ਸੁਖਬੀਰ ਸਿੰਘ ਬਾਦਲ ਨੇ ਅਜਨਾਲਾ ਦੇ ਹੜ੍ਹ ਮਾਰੇ ਕਿਸਾਨਾਂ ਵਾਸਤੇ 500 ਕੁਇੰਟਲ ਸਰਟੀਫਾਈਡ ਕਣਕ ਬੀਜ ਦੇ ਟਰੱਕ ਕੀਤੇ ਰਵਾਨਾ

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਰਾਮ ਸਿੰਘ ਮੁੰਬਈ, ਬੀਬੀ ਪਰਮਜੀਤ ਕੌਰ ਛਾਬੜਾ ਪ੍ਰਧਾਨ ਸਿੱਖ ਫੈਡਰੇਸ਼ਨ ਗੁਜਰਾਤ ਅਹਿਮਦਾਬਾਦ, ਸ. ਰਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਗੁਰੂ ਨਾਨਕ ਦਰਵਬਾਰ ਓਡਵ ਅਹਿਮਦਾਬਾਦ, ਸ. ਈਸ਼ਰ ਸਿੰਘ ਬੱਗਾ ਪ੍ਰਧਾਨ ਗੁਰਦੁਆਰਾ ਗੋਬਿੰਦਧਾਮ ਅਹਿਮਦਾਬਾਦ, ਸ. ਮੋਹਨ ਸਿੰਘ ਪ੍ਰਧਾਨ ਗੁਰਦੁਆਰਾ ਅਸਲਾਲੀ ਅਹਿਮਦਾਬਾਦ, ਸ. ਦਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਅਕਾਲੀ ਦਲ ਸਮਸਪੁਰ ਅਹਿਮਦਾਬਾਦ, ਸ. ਮਨਜੀਤ ਸਿੰਘ ਡੰਗ ਪ੍ਰਧਾਨ ਗੁਰਦੁਅਰਾ ਰਾਮਦਾਸ ਸੁਸਾਇਟੀ ਅਹਿਮਦਾਬਾਦ, ਇੰਚਾਰਜ ਸ. ਮਲਕੀਤ ਸਿੰਘ, ਵਧੀਕ ਮੈਨੇਜਰ ਸ. ਯੁਵਰਾਜ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਪ੍ਰਭਜੋਤ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਸਿੱਖ ਮਿਸ਼ਨ ਦੇ ਇੰਚਾਰਜ ਭਾਈ ਪਰਮਜੀਤ ਸਿੰਘ, ਭਾਈ ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਵਿਚਕਾਰ ਅਹਿਮ ਮੀਟਿੰਗ ਅੱਜ

Amritsar News: ਅੱਜ ਅੰਮ੍ਰਿਤਸਰ ਵਿਖੇ ‘ਜਾਗਤ ਜੋਤ ਸ੍ਰੀ ਗੁਰੂ...

CM Nayab Singh Saini ने की शहरी स्वामित्व योजना की समीक्षा

👉शहरी स्वामित्व योजना के तहत दुकानों के मालिकाना हक...