ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ;ਡਾ.ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਯਾਦਗਾਰੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਦਿੱਤਾ ਸੱਦਾ

Date:

spot_img

Chandigarh News:ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ ਹੈ।ਕੈਬਨਿਟ ਮੰਤਰੀਆਂ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ਵਿੱਚ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਸਣੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ “ਦਿ ਇੰਗਲਿਸ਼ ਐੱਜ” ਪ੍ਰੋਗਰਾਮ ਸ਼ੁਰੂ

ਇਨ੍ਹਾਂ ਸਮਾਗਮਾਂ ਵਾਸਤੇ ਨਿੱਜੀ ਤੌਰ ‘ਤੇ ਸੱਦਾ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦਾ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਸਮੁੱਚੀ ਲੋਕਾਈ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ।ਪੰਜਾਬ ਸਰਕਾਰ ਨੇ ਨੌਵੇਂ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਾਸਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਨਿੱਜੀ ਸੱਦਾ ਦੇਣ ਲਈ ਆਪਣੇ ਕੈਬਨਿਟ ਮੰਤਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਹੈ। ਕੈਬਨਿਟ ਮੰਤਰੀ ਮੁੱਖ ਮੰਤਰੀ ਦੀ ਤਰਫ਼ੋਂ ਸੱਦਾ ਦੇਣ ਲਈ ਵੱਖ-ਵੱਖ ਸੂਬਿਆਂ ਵਿੱਚ ਜਾ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਦੇਸ਼ ਦੇ ਹਰ ਕੋਨੇ ‘ਚੋਂ ਵੱਡੇ ਰਾਜਨੀਤਿਕ ਆਗੂ ਅਤੇ ਉੱਘੀਆਂ ਸ਼ਖ਼ਸੀਅਤਾਂ ਗੁਰੂ ਸਾਹਿਬ ਦੀ ਸਦੀਵੀ ਵਿਰਾਸਤ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਮਾਗਮਾਂ ‘ਚ ਸ਼ਾਮਲ ਹੋਣ।

ਇਹ ਵੀ ਪੜ੍ਹੋ  ਪੰਜਾਬ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਆਈ ਰਿਕਾਰਡ ਕਮੀ ਆਈ-ਮੁੱਖ ਮੰਤਰੀ

ਮਹੀਨਾ ਭਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਸ਼ੁਰੂਆਤ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤੋਂ ਅਰਦਾਸ ਨਾਲ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ ਸਮਾਗਮਾਂ ਤਹਿਤ ਪੰਜਾਬ ਭਰ ਦੇ ਪਵਿੱਤਰ ਅਸਥਾਨਾਂ ‘ਤੇ ਲਾਈਟ ਐਂਡ ਸਾਊਂਡ ਸ਼ੋਅ, ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਣਗੀਆਂ। ਇਸ ਤੋਂ ਇਲਾਵਾ ਚਾਰ ਪਵਿੱਤਰ ਅਸਥਾਨਾਂ — ਸ੍ਰੀਨਗਰ (ਜੰਮੂ ਅਤੇ ਕਸ਼ਮੀਰ), ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੋਂ ਨਗਰ ਕੀਰਤਨ ਅਰੰਭ ਹੋਣਗੇ, ਜਿਨ੍ਹਾਂ ਦੀ ਸਮਾਪਤੀ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ। ਮੁੱਖ ਸਮਾਗਮਾਂ ਵਿੱਚ ਸਰਬ-ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅਤੇ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹੋਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

test

this is test news

Punjab Police ਦੇ DSP ਹੋਈਆਂ ਬਦਲੀਆਂ, ਦੇਖੋ list…

Punjab News: Punjab Police ਦੇ ਵਿਚ ਅੱਜ DSP ਦੇ...

ਜ਼ਿਲ੍ਹਾ ਪੁਲਿਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : ਵੈਭਵ ਚੌਧਰੀ

👉ਤਿਓਹਾਰੀ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਗਸ਼ਤ ਵਧਾਈ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਤੇ ਚੌਧਰੀ ਸ਼ਿਆਮ ਲਾਲ ਗੁੱਜਰ ਬੀਜੇਪੀ ‘ਚ ਸ਼ਾਮਲ

👉ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਪ੍ਰਧਾਨ ਨੇ ਸੈਂਕੜੇ...