Thursday, April 23, 2026
spot_img
spot_img

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ;ਤਲਵੰਡੀ ਸਾਬੋ ਦੀ ਪਵਿੱਤਰ ਧਰਤੀ ਤੋਂ ਮਹਾਨ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਲਈ ਅਰਦਾਸ ਉਪਰੰਤ ਰਵਾਨਾ

Date:

spot_img

👉ਭਰਵੀਂ ਗਿਣਤੀ ਸੰਗਤ ਸਮੇਤ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆਂ ਤੇ ਚੀਫ ਵਿਪ ਬਲਜਿੰਦਰ ਕੌਰ ਨੇ ਮਹਾਨ ਨਗਰ ਕੀਰਤਨ ਦੇ ਕੀਤੇ ਦਰਸ਼ਨ
👉ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 50-50 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਜਾਰੀ ਹੋਵੇਗੀ
Talwandi Sabo News:“ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ (ਦੇਗਸਰ) ਪਾਤਸ਼ਾਹੀ 10ਵੀਂ ਛਾਉਣੀ ਬੁੱਢਾ ਦਲ ਪੰਜਵਾਂ ਤਖਤ ਵਿਖੇ ਤਲਵੰਡੀ ਸਾਬੋ ਦੀ ਪਵਿੱਤਰ ਧਰਤੀ ਤੋਂ ਅਰਦਾਸ ਉਪਰੰਤ ਸ੍ਰੀ ਅਨੰਦਪੁਰ ਸਾਹਿਬ ਲਈ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਰਵਾਨਾ ਹੋਇਆ। ਇਸ ਮੌਕੇ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਵਿੱਚ ਨਾਲ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰਛਾਇਆ ਹੇਠ ਅਤੇ ਪੰਜ ਪਿਆਰਿਆਂ ਤੇ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਰੰਭਤਾ ਵੇਲੇ ਬਾਬਾ ਸੁਖਮੰਦਰ ਸਿੰਘ ਮੋਰ ਨੇ ਆਰੰਭਤਾ ਦੀ ਅਰਦਾਸ ਕੀਤੀ। ਇਸ ਮੌਕੇ ਭਰਵੀਂ ਗਿਣਤੀ ਸੰਗਤ ਸਮੇਤ ਇੱਕ ਆਮ ਸ਼ਰਧਾਲੂ ਵਜੋਂ ਨਗਰ ਕੀਰਤਨ ਦੇ ਦਰਸ਼ਨ ਕਰਨ ਪੁੱਜੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ, ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਤੇ ਸ੍ਰ ਗੁਰਮੀਤ ਸਿੰਘ ਖੁੱਡੀਆਂ ਸਮੇਤ ਚੀਫ ਅਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ: ਬਲਜਿੰਦਰ ਕੌਰ, ਡੀਆਈਜੀ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ, ਐਸਐਸਪੀ ਅਮਨੀਤ ਕੌਂਡਲ ਤੋਂ ਇਲਾਵਾ ਧਾਰਮਿਕ, ਸਮਾਜਿਕ, ਰਾਜਨੀਤੀਕ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ ਗੁਰੂਆਂ ਦੀ ਇਤਿਹਾਸਕ ਧਰਤੀ ਅੰਮ੍ਰਿਤਸਰ ‘ਚ ਪੰਜਾਬ ਸਰਕਾਰ ਦੇ ਵਿਜ਼ਨ ਨਾਲ ₹150 ਕਰੋੜ ਦਾ ਵੱਡਾ ਨਿਵੇਸ਼

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਜੋ ਹਿੰਦ ਦੀ ਚਾਦਰ ਦੇ ਨਾਂ ਨਾਲ ਸਾਰੇ ਸੰਸਾਰ ਵਿੱਚ ਪ੍ਰਸਿੱਧ ਹਨ, ਨੇ ਸਿੱਖ ਧਰਮ ਦੇ ਆਦਰਸ਼ਾਂ, ਸੱਚ, ਨਿਆਂ, ਧਰਮ ਅਤੇ ਮਨੁੱਖੀ ਹੱਕਾਂ ਦੀ ਰੱਖਿਆ ਲਈ ਅਨੋਖੀ ਤੇ ਲਾਸਾਨੀ ਕੁਰਬਾਨੀ ਦਿੱਤੀ। ਉਹਨਾਂ ਗੁਰੂ ਸਾਹਿਬ ਸਮੇਤ ਉਨ੍ਹਾਂ ਦੇ ਅਨਿੰਨ੍ਹ ਸਿੱਖਾਂ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਯਾਦ ਕਰਿਦਆਂ ਕਿਹਾ ਕਿ ਜ਼ਬਰ ਅਤੇ ਧਰਮ-ਪਰਿਵਰਤਨ ਦੇ ਖ਼ਿਲਾਫ ਉਹਨਾਂ ਨੇ ਇੱਕ ਅਟੱਲ ਚਟਾਨ ਵਾਂਗ ਖਲੋਅ ਕੇ ਦਰਸਾਇਆ ਕਿ ਸਿੱਖ ਧਰਮ ਦੇ ਨਾਇਕ ਕਿਸੇ ਇਕ ਧਰਮ ਲਈ ਨਹੀਂ, ਸਗੋਂ ਪੂਰੇ ਮਨੁੱਖਤਾ ਲਈ ਲੜਦੇ ਹਨ।ਇਸ ਮੌਕੇ ਵਿੱਤ ਮੰਤਰੀ ਪੰਜਾਬ ਸ੍ਰ ਹਰਪਾਲ ਸਿੰਘ ਚੀਮਾ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਮਨੁੱਖਤਾ ਤੇ ਧਰਮ ਲਈ ਕੀਤੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਗੁਰੂ ਜੀ ਨੇ ਧਰਮ ਦੀ ਰੱਖਿਆ ਲਈ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਦੀ ਧਰਮ ਲਈ ਦਿੱਤੀ ਸ਼ਹਾਦਤ ਸਦਾ ਲਈ ਅਮਰ ਹੋ ਗਈ। ਗੁਰੂ ਤੇਗ ਬਹਾਦਰ ਜੀ ਦਾ ਬਲੀਦਾਨ ਅੱਤਿਆਚਾਰ ਦੇ ਖ਼ਿਲਾਫ਼ ਤੇ ਮਨੁੱਖੀ ਅਧਿਕਾਰਾਂ ਦੇ ਹੱਕ ਵਿੱਚ ਡਟ ਕੇ ਖੜ੍ਹਨ ਦਾ ਸੰਦੇਸ਼ ਦਿੰਦਾ ਹੈ ਅਤੇ ਸਿੱਖ ਇਤਿਹਾਸ ਵਿੱਚ ਉਨ੍ਹਾਂ ਦੀ ਸ਼ਹਾਦਤ ਸਰਬੋਤਮ ਸਮਰਪਣ ਅਤੇ ਹਿੰਮਤ ਦੀ ਨਿਸ਼ਾਨੀ ਮੰਨੀ ਜਾਂਦੀ ਹੈ। ਉਹਨਾਂ ਇਹ ਵੀ ਕਿਹਾ ਕਿ ਸਿੱਖ ਕੌਮ ਗੁਰੂ ਜੀ ਦੇ ਉਪਦੇਸ਼—ਧਰਮ, ਸੱਚਾਈ ਅਤੇ ਮਨੁੱਖਤਾ ਦੀ ਸੇਵਾ ਨੂੰ ਯਾਦ ਕਰਦੀ ਹੈ। ਇਸ ਮੌਕੇ ਸ. ਹਰਪਾਲ ਸਿੰਘ ਚੀਮਾ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਪੰਜਾਬ ਦੇ ਸਾਰੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 50-50 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਵੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਇਸ ਮੌਕੇ ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਧਾਰਮਿਕ ਆਜ਼ਾਦੀ ਦੇ ਸਰਵਉਚ ਰੱਖਿਅਕ ਹਨ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦਾ ਬਲੀਦਾਨ ਸਿਰਫ ਕਿਸੇ ਇੱਕ ਕੌਮ ਲਈ ਹੀ ਨਹੀਂ, ਸਗੋਂ ਸਾਰੀ ਮਨੁੱਖਤਾ ਲਈ ਸ਼ਹਾਦਤ ਅਤੇ ਧਰਮ-ਨਿਰਪੱਖਤਾ ਦੀ ਅਨੋਖੀ ਮਿਸਾਲ ਹੈ। ਉਹਨਾਂ ਕਿਹਾ ਕਿ ਮੁਗਲ ਸ਼ਾਸਕ ਔਰੰਗਜ਼ੇਬ ਦੇ ਜ਼ੁਲਮਾਂ ਦਾ ਵਿਰੋਧ ਕਰਦੇ ਹੋਏ ਗੁਰੂ ਸਾਹਿਬ ਤੇ ਉਨ੍ਹਾਂ ਦੇ ਸਿੱਖਾਂ ਨੇ ਧਰਮ ਦੀ ਰੱਖਿਆ ਲਈ ਆਪਣਾ ਆਪ ਕੁਰਬਾਨ ਕਰ ਦਿੱਤਾ। ਉਹਨਾਂ ਇਹ ਵੀ ਕਿਹਾ ਕਿ ਕਸ਼ਮੀਰੀ ਪੰਡਤਾਂ ਨੇ ਜਦੋਂ ਗੁਰੂ ਘਰ ਦਾ ਦਰਵਾਜ਼ਾ ਖੜਕਾਇਆ, ਤਾਂ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਸੀਸ ਕੁਰਬਾਨ ਕਰਨ ਦਾ ਫ਼ੈਸਲਾ ਕੀਤਾ।ਇਸ ਮੌਕੇ ਚੀਫ ਵਿਪ ਅਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ 23 ਤੋਂ 25 ਨਵੰਬਰ 2025 ਤੱਕ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਗੁਰੂ ਸਾਹਿਬ ਦੇ ਸ਼ਹੀਦੀ ਸਮਾਰੋਹ ਵਿਚ ਸੰਗਤਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਵੀ ਕੀਤੀ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਸਹੁੰ ਚੁਕਾਈ

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ, ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ, ਚੀਫ ਵਿਪ ਅਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਪਾਏ ਗਏ।ਇਸ ਤੋਂ ਪਹਿਲਾਂ ਨਗਰ ਕੀਰਤਨ ਦੌਰਾਨ ਦੀ ਆਰੰਭਤਾ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੰਦਿਆਂ ਸਲਾਮੀ ਵੀ ਦਿੱਤੀ ਗਈ। ਮਾਲਵੇ ਦੀ ਧਰਤੀ ‘ਤੇ ਨਗਰ ਕੀਰਤਨ ਦਾ ਵੱਡੀ ਗਿਣਤੀ ਸੰਗਤ ਵੱਲੋਂ ਥਾਂ-ਥਾਂ ‘ਤੇ ਭਰਵਾਂ ਸਵਾਗਤ ਕੀਤਾ ਗਿਆ।ਨਗਰ ਕੀਰਤਨ ਦੌਰਾਨ ਵੱਖ-ਵੱਖ ਥਾਵਾਂ ‘ਤੇ ਸਕੂਲੀ ਵਿਦਿਆਰਥੀਆਂ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਜਿੱਥੇ ਸਵਾਗਤ ਕੀਤਾ ਗਿਆ ਉੱਥੇ ਹੀ ਸੇਵਾਦਾਰਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ।

ਇਹ ਵੀ ਪੜ੍ਹੋ Amritsar ਅੱਧੀ ਰਾਤ ਨੂੰ ਹੋਇਆ ਵੱਡਾ Encounter, ਪੁਲਿਸ ਨੇ ਕੀਤਾ ਨਾਮੀ ਗੈਂਗਸਟਰ ਢੇਰ

ਨਗਰ ਕੀਰਤਨ ਦਾ ਬਠਿੰਡਾ ਵਿਖੇ ਪਹੁੰਚਣ ‘ਤੇ ਵਿਧਾਇਕ (ਬਠਿੰਡਾ) ਸ਼ਹਿਰੀ ਸ. ਜਗਰੂਪ ਸਿੰਘ, ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ, ਚੈਅਰਮੈਨ ਸ ਜਤਿੰਦਰ ਸਿੰਘ ਭੱਲਾ, ਚੇਅਰਮੈਨ ਸ ਨਵਦੀਪ ਸਿੰਘ ਜੀਦਾ, ਚੈਅਰਮੈਨ ਰਾਕੇਸ਼ ਪੁਰੀ, ਚੈਅਰਮੈਨ ਸ਼੍ਰੀ ਇੰਦਰਜੀਤ ਸਿੰਘ ਮਾਨ, ਬਠਿੰਡਾ (ਦਿਹਾਤੀ) ਸ਼੍ਰੀ ਜਸਵਿੰਦਰ ਸਿੰਘ ਛਿੰਦਾ ਨੰਦਗੜ੍ਹ, ਡਾਇਰੈਕਟਰ ਡਾਇਰੈਕਟਰ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਸ ਅਮਰਜੀਤ ਸਿੰਘ ਰਾਜਨ, ਸਾਬਕਾ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਅਤੇ ਸਮੂਹ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਨਗਰ ਕੀਰਤਨ ਗੁਰਦੁਆਰਾ ਬੇਰ ਸਾਹਿਬ (ਦੇਗਸਰ) ਪਾਤਸ਼ਾਹੀ 10ਵੀਂ ਛਾਉਣੀ ਬੁੱਢਾ ਦਲ ਪੰਜਵਾਂ ਤਖਤ ਤੋਂ ਭਾਗੀਵਾਂਦਰ, ਕੋਟਸ਼ਮੀਰ, ਬਠਿੰਡਾ ਆਈ.ਟੀ.ਆਈ. ਚੌਕ, ਬੀਬੀ ਵਾਲਾ ਚੌਕ, ਭੁੱਚੋ ਮੰਡੀ, ਰਾਮਪੁਰਾ ਹੁੰਦਾ ਹੋਇਆ ਅਗਲੇ ਪੜਾਅ ਲਈ ਜ਼ਿਲ੍ਹਾ ਬਰਨਾਲਾ ਪ੍ਰਵੇਸ਼ ਹੋਇਆ।ਇਸ ਮੌਕੇ ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਬੁੱਢਾ ਦਲ ਦੇ ਮੁੱਖਤਿਆਰੇਆਮ ਬਾਬਾ ਮੇਜਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਰਹੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img
spot_img

Popular

More like this
Related

MRSPTU ਦੇ ਵਿਦਿਆਰਥੀਆਂ ਵਲੋਂ ਪ੍ਰੈਕਟੀਕਲ ਐਕਸਪੋਜ਼ਰ ਲਈ ਸੈਂਟਰਲ ਯੂਨੀਵਰਸਿਟੀ ਦੀਆਂ ਨਿਰਮਾਣ ਅਧੀਨ ਸਾਈਟਾਂ ਦਾ ਦੌਰਾ

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...

स्वास्थ्य विभाग में 69 रिक्त पदों पर भर्ती किये जाएंगे फिजियोथेरेपिस्ट : आरती सिंह राव

👉उझाना और संभली में बनेंगी सीएचसी Haryana News: हरियाणा की...

प्रदूषण को लेकर हम आज सचेत न हुए तो आने वाली पीढ़ियों का दम घुट जाएगा : ऊर्जा मंत्री अनिल विज

👉पानीपत से श्रीनगर तक ब्रह्माकुमारीज़ के 'इको केयर' जागरूकता...