👉ਪਠਾਨਕੋਟ, ਜਲੰਧਰ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਵਿਖੇ ਸੰਗਤ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ
👉ਗੁਰੂ ਸਾਹਿਬ ਦੇ ਜੀਵਨ, ਫਲਸਫੇ ਅਤੇ ਮਹਾਨ ਕੁਰਬਾਨੀ ਨਾਲ ਜੁੜਿਆ ਇਤਿਹਾਸ ਦਰਸਾਇਆ ਜਾਵੇਗਾ
Chandigarh News:ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ-ਭਾਵਨਾ ਨਾਲ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਉਲੀਕੇ ਗਏ ਸਮਾਗਮਾਂ ਦੇ ਹਿੱਸੇ ਵਜੋਂ ਗੁਰੂ ਸਾਹਿਬ ਨਾਲ ਜੁੜੇ ਇਤਿਹਾਸ ਨੂੰ ਦਰਸਾਉਣ ਲਈ 4 ਨਵੰਬਰ ਤੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਸ਼ੁਰੂ ਹੋਣ ਜਾ ਰਹੇ ਹਨ।
ਇਹ ਵੀ ਪੜ੍ਹੋ ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ
ਸੌਂਦ ਨੇ ਦੱਸਿਆ ਕਿ 4 ਨਵੰਬਰ 2025 ਨੂੰ ਸ਼ਾਮ 6 ਵਜੇ ਤੋਂ ਪਠਾਨਕੋਟ ਦੇ ਲਮੀਨੀ ਸਟੇਡੀਅਮ, ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ, ਪਟਿਆਲਾ ਦੇ ਪੋਲੋ ਗਰਾਊਂਡ ਅਤੇ ਫਤਹਿਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਮਾਧੋਪੁਰ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦੀ ਸ਼ੁਰੂਆਤ ਹੋਵੇਗੀ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲਾਈਟ ਐਂਡ ਸਾਊਂਡ ਸ਼ੋਅ 20 ਨਵੰਬਰ ਤੱਕ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਜਾਰੀ ਰਹਿਣਗੇ।ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ, ਫ਼ਲਸਫ਼ੇ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਦਰਸਾਇਆ ਜਾਵੇਗਾ ਤਾਂ ਜੋ ਸਾਡੀ ਮੌਜੂਦਾ ਪੀੜੀ ਇਸ ਮਹਾਨ ਇਤਿਹਾਸ ਬਾਰੇ ਜਾਣੂੰ ਹੋ ਸਕੇ।
ਇਹ ਵੀ ਪੜ੍ਹੋ ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ:ਹਰਪਾਲ ਸਿੰਘ ਚੀਮਾ
ਉਨ੍ਹਾਂ ਸੰਗਤ ਨੂੰ ਇਨ੍ਹਾਂ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਕੇ ਇਤਿਹਾਸਿਕ ਪਲਾਂ ਦੇ ਗਵਾਹ ਬਣਨ ਦੀ ਅਪੀਲ ਕੀਤੀ।ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਨਵੀਂ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤੋਂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਮਾਗਮਾਂ ਦੇ ਹਿੱਸੇ ਵਜੋਂ 19 ਨਵੰਬਰ ਤੋਂ 22 ਨਵੰਬਰ ਤੱਕ 4 ਨਗਰ ਕੀਰਤਨ ਵੀ ਸਜਾਏ ਜਾਣਗੇ, ਜਿਨ੍ਹਾਂ ਦੀ ਆਰੰਭਤਾ ਸ੍ਰੀਨਗਰ ਤੋਂ ਹੋਵੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


