Sri Anandpur Sahib News: ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੱਡੀ ਪੱਧਰ ‘ਤੇ ਮਨਾਏ ਜਾ ਰਹੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿਚ ਲੱਖਾਂ ਦੀ ਤਾਦਾਦ ਵਿਚ ਸ਼ਰਧਾਲੂਆਂ ਦੇ ਪੁੱਜਣ ਦੇ ਚੱਲਦਿਆਂ ਸੁਰੱਖਿਆ ਅਤੇ ਹੋਰ ਇੰਤਜਾਮ ਕੀਤੇ ਗਏ ਹਨ। ਇਸ ਦੌਰਾਨ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ 24 ਘੰਟੇ ਸਿਹਤ ਅਤੇ ਐਮਰਜੈਂਸੀ ਸੇਵਾਵਾਂ ਨੂੰ ਯਕੀਨੀ ਬਣਾਇਆ ਗਿਆ। ਸ੍ਰੀ ਅਨੰਦਪੁਰ ਸਾਹਿਬ ਅਤੇ ਰੋਪੜ ਵਿਖੇ ਕ੍ਰਿਟੀਕਲ ਕੇਅਰ ਸੇਵਾਵਾਂ ਤੋਂ ਇਲਾਵਾ ਰੋਪੜ, ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਦੇਵਾਂਗੇ-ਮੁੱਖ ਮੰਤਰੀ
ਸਿਹਤ ਵਿਭਾਗ ਨੇ ਸਮਾਗਮ ਵਾਲੇ ਸਥਾਨਾਂ ’ਤੇ 24 ਘੰਟੇ ਸੇਵਾਵਾਂ ਦੇਣ ਲਈ 19 ਵਾਧੂ ਆਮ ਆਦਮੀ ਕਲੀਨਿਕ ਸਥਾਪਤ ਕਰਕੇ ਓ.ਪੀ.ਡੀ. ਸੇਵਾਵਾਂ ਦਾ ਵਿਸ਼ਾਲ ਨੈੱਟਵਰਕ ਬਣਾਇਅ ਗਿਆ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦਸਿਆ ਕਿ ਇੱਕ ਮਜ਼ਬੂਤ ਐਂਬੂਲੈਂਸ ਨੈੱਟਵਰਕ ਸਥਾਪਿਤ ਕੀਤਾ ਹੈ, ਜਿਸ ਵਿੱਚ 24 ਬੇਸਿਕ ਲਾਈਫ ਸਪੋਰਟ ਐਂਬੂਲੈਂਸਾਂ ਅਤੇ 7 ਐਡਵਾਂਸਡ ਲਾਈਫ ਸਪੋਰਟ ਐਂਬੂਲੈਂਸ ਸ਼ਾਮਲ ਹਨ, ਜੋ 24 ਘੰਟੇ ਰਣਨੀਤਕ ਸਥਾਨਾਂ ’ਤੇ ਸੰਗਤਾਂ ਦੀ ਸੇਵਾ ਲਈ ਉਪਲਬਧ ਹਨ। ਇਸ ਤੋਂ ਇਲਾਵਾ ਵਿਸ਼ੇਸ਼ ਖੂਨਦਾਨ ਕੈਂਪ ਵੀ ਲ਼ਗਾਏ ਜਾਣਗੇ। ਡਾਕਟਰੀ ਐਮਰਜੈਂਸੀ ਲਈ ਇੱਕ ਸਮਰਪਿਤ ਹੈਲਪਲਾਈਨ ਨੰਬਰ 98155-88342 ਲੋਕਾਂ ਦੀ ਸੇਵਾਂ ਲਈ ਨਿਰੰਤਰ ਜਾਰੀ ਰਹੇਗਾ।
ਇਹ ਵੀ ਪੜ੍ਹੋ ਨੌਵੇਂ ਪਾਤਸ਼ਾਹ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਤਿਆਰ: ਹਰਜੋਤ ਸਿੰਘ ਬੈਂਸ
ਦੂਜੇ ਪਾਸੇ ਸੁਰੱਖਿਆ ਪ੍ਰਬੰਧਾਂ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ 300 ਸੀਸੀਟੀਵੀ ਕੈਮਰੇ 24 ਘੰਟੇ ਚੌਕਸੀ ਰੱਖਣਗੇ।ਐਤਵਾਰ ਤੋਂ ਮੰਗਲਵਾਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਲਈ ਮਜ਼ਬੂਤ, ਤਕਨਾਲੋਜੀ-ਅਧਾਰਤ ਸਕਿਉਰਿਟੀ ਬਲੂਪ੍ਰਿੰਟ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਗੁਲਨੀਤ ਖੁਰਾਨਾ ਨੇ ਕਿਹਾ ਕਿ ਸਾਰੇ ਸੁਰੱਖਿਆ ਕਾਰਜਾਂ ਲਈ ਇੱਕ ਅਤਿ-ਆਧੁਨਿਕ ਕਮਾਂਡ ਸੈਂਟਰ ਸਥਾਪਤ ਕੀਤਾ ਗਿਆ ਹੈ, ਜੋ ਇਸ ਸਬੰਧੀ ਇੱਕ ਹੱਬ ਵਜੋਂ ਕੰਮ ਕਰੇਗਾ।ਇਹ ਉੱਚ-ਤਕਨੀਕੀ ਕੰਟਰੋਲ ਰੂਮ ਇੱਕ ਵਿਆਪਕ ਨਿਗਰਾਨ ਪ੍ਰਣਾਲੀ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਚਿਹਰੇ ਦੀ ਪਛਾਣ 300 ਏਆਈ-ਅਧਾਰਤ ਸੀਸੀਟੀਵੀ ਕੈਮਰੇ, ਨਿਰੰਤਰ ਟਰੈਕਿੰਗ ਲਈ 10 ਪੈਨ-ਟਿਲਟ-ਜ਼ੂਮ (ਪੀਟੀਜ਼ੈਡ) ਕੈਮਰੇ ਅਤੇ ਸਾਰੇ ਐਂਟਰੀ ਤੇ ਐਗਜ਼ਿਟ ਪੁਆਇੰਟਾਂ ‘ਤੇ 25 ਆਟੋਮੈਟਿਕ ਨੰਬਰ ਪਲੇਟ ਪਛਾਣ (ਏਐਨਪੀਆਰ) ਕੈਮਰੇ ਲਾਏਗਏ ਹਨ।
ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਕਮਿਸ਼ਨਰ ਗ੍ਰਿਫਤਾਰ; ਰਾਤ ਭਰ ਚੱਲੀ ਜਾਂਚ
ਉਨ੍ਹਾਂ ਦੱਸਿਆ ਕਿ ਸਮੁੱਚੇ ਸ਼ਹਿਰ ਦੀ ਵਿਆਪਕ ਹਵਾਈ ਨਿਗਰਾਨੀ ਲਈ 7 ਸਮਰਪਿਤ ਡਰੋਨ ਟੀਮਾਂ ਵੀ ਸੇਵਾ ਵਿੱਚ ਲਾਈਆਂ ਗਈਆਂ ਹਨ।ਐਸਐਸਪੀ ਨੇ ਅੱਗੇ ਦੱਸਿਆ ਕਿ ਸਖ਼ਤ ਪ੍ਰਬੰਧਨ ਅਤੇ ਫੌਰੀ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਪਵਿੱਤਰ ਨਗਰੀ ਅਨੰਦਪੁਰ ਸਾਹਿਬ ਨੂੰ ਯੋਜਨਾਬੱਧ ਢੰਗ ਨਾਲ 25 ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ਆਪਣੇ ਸਬ-ਕੰਟਰੋਲ ਰੂਮ ਅਤੇ ਹੈਲਪ ਡੈਸਕ ਨਾਲ ਸਵੈ-ਨਿਰਭਰ ਸੁਰੱਖਿਆ ਯੂਨਿਟ ਵਜੋਂ ਕੰਮ ਕਰੇਗਾ, ਜਿਸ ਨਾਲ ਮੁੱਖ ਕਮਾਂਡ ਸੈਂਟਰ ਨੂੰ ਲਗਾਤਾਰ ਅਸਲ-ਸਮੇਂ ਦੀ ਜਾਣਕਾਰੀ ਅਤੇ ਵੀਡੀਓ ਫੀਡ ਮਿਲਦੀ ਰਹੇਗੀ। ਉਨ੍ਹਾਂ ਅੱਗੇ ਦੱਸਿਆ ਕਿ ਸੁਚਾਰੂ ਟ੍ਰੈਫਿਕ ਪ੍ਰਬੰਧਨ ਅਤੇ ਸੰਗਤ ਦੇ ਆਉਣ-ਜਾਣ ਦੀ ਸੁਵਿਧਾ ਲਈ ਜ਼ਿਲ੍ਹਾ ਪੁਲਿਸ ਨੇ ਆਈਆਈਟੀ ਰੋਪੜ ਨਾਲ ਸਾਂਝੇਦਾਰੀ ਤਹਿਤ ਸਾਰੇ ਪਾਰਕਿੰਗ ਜ਼ੋਨਾਂ ਦੀ ਅਸਲ-ਸਮੇਂ ਦੀ ਡਿਜੀਟਲ ਮੈਪਿੰਗ ਦਾ ਪ੍ਰਬੰਧ ਕੀਤਾ ਹੈ।ਐਸਐਸਪੀ ਨੇ ਦੁਹਰਾਇਆ ਕਿ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਸੁਚਾਰੂ ਅਮਲ ਲਈ ਵੱਡੀ ਗਿਣਤੀ ‘ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਸੀਨੀਅਰ ਅਧਿਕਾਰੀ ਜ਼ਮੀਨੀ ਪੱਧਰ ‘ਤੇ ਲਗਾਤਾਰ ਨਿਗਰਾਨੀ ਬਣਾਏ ਹੋਏ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।







