ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ

Date:

spot_img

👉ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰ ਦੇ ਇਸ਼ਾਰੇ ‘ਤੇ ਲੋਪੋਕੇ ਸਰਹੱਦ ਤੋਂ ਨਸ਼ੇ ਦੀਆਂ ਖੇਪਾਂ ਹਾਸਲ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ
Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਨਾਬਾਲਗ ਸਮੇਤ ਚਾਰ ਵਿਅਕਤੀਆਂ ਨੂੰ 36 ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਾਹਿਲ ਸਿੰਘ ਵਾਸੀ ਘਨੁਪੁਰ, ਅੰਮ੍ਰਿਤਸਰ, ਪਰਮਜੀਤ ਸਿੰਘ ਤੇ ਕਮਲਪਾਲ ਸਿੰਘ ਦੋਵੇਂ ਵਾਸੀ ਰਾਜਾਸਾਂਸੀ, ਅੰਮ੍ਰਿਤਸਰ ਵਜੋਂ ਹੋਈ ਹੈ, ਜਿਨ੍ਹਾਂ ਦੇ ਨਾਲ ਇੱਕ ਨਾਬਾਲਗ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ 👉ਭਲਕੇ 1 ਵਜੇ ਹੋਵੇਗਾ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ, ਪੋਸਟਮਾਰਟਮ ਦੀ ਕਾਰਵਾਈ ਹੋਈ ਪੂਰੀ

ਮੁਲਜ਼ਮ ਪਰਮਜੀਤ ਸਿੰਘ ਦਾ ਪੁਰਾਣਾ ਅਪਰਾਧਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਤਿੰਨ ਕੇਸ ਦਰਜ ਹਨ।ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਟੀਮਾਂ ਨੇ ਨਸ਼ੇ ਦੀ ਸਪਲਾਈ ਵਿੱਚ ਵਰਤੇ ਜਾ ਰਹੇ ਮੁਲਜ਼ਮਾਂ ਦੇ ਦੋ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ ਬੈਠੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਉਕਤ ਹੈਂਡਲਰ ਲੋਪੋਕੇ ਖੇਤਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਹੈਰੋਇਨ ਦੀਆਂ ਖੇਪਾਂ ਪਹੁੰਚਾਉਣ ਦਾ ਪ੍ਰਬੰਧ ਕਰ ਰਿਹਾ ਸੀ, ਜਿਨ੍ਹਾਂ ਨੂੰ ਉਹ ਅੱਗੇ ਆਪਣੇ ਕਾਰਕੁਨਾਂ ਰਾਹੀਂ ਹੋਰ ਧਿਰਾਂ ਨੂੰ ਸਪਲਾਈ ਕਰਦਾ ਸੀ।

ਇਹ ਵੀ ਪੜ੍ਹੋ 👉ਰਾਜਪੁਰਾ ਨੇੜੇ ਅੰਮ੍ਰਿਤਸਰ ਜਾ ਰਹੀ ਰੇਲਗੱਡੀ ਨੂੰ ਲੱਗੀ ਭਿਆਨਕ ਅੱਗ, ਯਾਤਰੀਆਂ ਦੀ ਜਾਨ ਵਾਲ-ਵਾਲ ਬਚੀ

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਨੂੰ ਪੁਖ਼ਤਾ ਸੂਹ ਮਿਲੀ ਸੀ ਕਿ ਵਿਦੇਸ਼ ਬੈਠੇ ਹੈਂਡਲਰ ਦੇ ਚਾਰ ਸਾਥੀਆਂ ਨੇ ਲੋਪੋਕੇ ਸਰਹੱਦੀ ਖੇਤਰ ਤੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਹ ਖੇਪ ਅੰਮ੍ਰਿਤਸਰ-ਲੋਪੋਕੇ ਰੋਡ ‘ਤੇ ਕਿਸੇ ਹੋਰ ਪਾਰਟੀ ਨੂੰ ਸੌਂਪਣ ਜਾ ਰਹੇ ਹਨ। ਪੁਲੀਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਛਾਪੇਮਾਰੀ ਕੀਤੀ ਅਤੇ ਭਾਰਤਮਾਲਾ ਹਾਈਵੇਅ ਪੁਲ ਨੇੜੇ ਸਾਹਿਲ ਸਿੰਘ, ਪਰਮਜੀਤ ਸਿੰਘ, ਕਮਲਪਾਲ ਸਿੰਘ ਅਤੇ ਉਨ੍ਹਾਂ ਦੇ ਚੌਥੇ ਨਾਬਾਲਗ ਸਾਥੀ ਨੂੰ 36 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਇਸ ਦੇ ਨਾਲ ਹੀ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕਰ ਲਏ।ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲੱਗਾ ਕੇ ਪੂਰੇ ਨੈੱਟਵਰਕ ਦਾ ਖਾਤਮਾ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.), ਅੰਮ੍ਰਿਤਸਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21, 25 ਅਤੇ 29 ਤਹਿਤ ਮਿਤੀ 06-11-2026 ਨੂੰ ਐੱਫ.ਆਈ.ਆਰ. ਨੰਬਰ 72 ਦਰਜ ਕੀਤੀ ਗਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

48 ਘੰਟਿਆਂ ਦੀ ਈਡੀ ਰੇਡ ਤੋਂ ਬਾਅਦ ਵੀ ‘ਆਪ’ ਵਿਧਾਇਕ ਤੋਂ ਇਕ ਪੈਸਾ ਵੀ ਬਰਾਮਦ ਨਹੀਂ ਹੋਇਆ, ਈਡੀ ਨੇ ਇੱਕ ਵਾਰ ਫਿਰ ‘ਆਪ’ ਨੂੰ...

👉*ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਡਰਾਉਣ-ਧਮਕਾਉਣ...