Abohar News: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਲੱਖਾਂ ਔਰਤਾਂ ਲਈ ਸ਼ੁਰੂ ਕੀਤੀ “ਮਾਵਾਂ-ਧੀਆਂ ਸਤਿਕਾਰ ਯੋਜਨਾ” ਦੇ ਤਹਿਤ ਅੱਜ ਐਤਵਾਰ 1 ਨਵੰਬਰਰ ਨੂੰ ਮੁੜ 37 ਲੱਖ ਔਰਤਾਂ ਦੇ ਖਾਤਿਆਂ ‘ਚ ਟੂੰ-ਟੂੰ ਹੋਈ ਹੈ। ਇਸ ਸਬੰਧ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਬੋਹਰ ਵਿਖੇ ਆਯੋਜਿਤ ਸਮਾਗਮ ‘ਦੌਰਾਨ ਇਹ ਰਾਸ਼ੀ ਜਾਰੀ ਕੀਤੀ। ਮੁੱਖ ਮੰਤਰੀ ਨੇ ਦਸਿਆ ਕਿ ਅੱਜ 37,43,168 ਔਰਤਾਂ ਦੇ ਬੈਂਕ ਖਾਤਿਆਂ ‘ਚ ₹1291.09 ਕਰੋੜ ਰਾਸ਼ੀ ਪਾੀ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਦੇ ਚੱਲਦੇ ਭਾਸ਼ਣ ‘ਚ ਕਈ ਔਰਤਾਂ ਨੇ ਆਪਣੇ ਖਾਤਿਆਂ ਵਿਚ ਪੈਸੇ ਆਉਣ ਦੀ ਖੁਸੀ ਸ਼ਾਂਝੀ ਕੀਤੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਦਸਿਆ ਕਿ ਅਕਤੂਬਰ ਮਹੀਨੇ ਵਿੱਚ 36 ਲੱਖ 87 ਹਜ਼ਾਰ 677 ਔਰਤਾਂ ਦੇ ਖਾਤਿਆਂ ਵਿੱਚ ₹1,262 ਕਰੋੜ 54 ਲੱਖ ਟ੍ਰਾਂਸਫਰ ਕੀਤੇ ਗਏ ਸਨ। ਉਨ੍ਹਾਂ ਦਸਿਆ ਕਿ ਹੁਣ ਤੱਕ ਸਰਕਾਰ ਨੇ ₹3824 ਕਰੋੜ 87 ਲੱਖ ਰੁਪਏ ਮਾਣਭੱਤੇ ਵਜੋਂ ਔਰਤਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




