WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਮਾਨਸਾ

3704 ਅਧਿਆਪਕ ਯੂਨੀਅਨ ਪੰਜਾਬ ਵੱਲੋਂ 26 ਦੀ ਸੰਗਰੂਰ ਰੈਲੀ ਵਿੱਚ ਸੰਬੰਧੀ ਮੀਟਿੰਗ ਆਯੋਜਿਤ

ਮਾਨਸਾ, 16 ਨਵੰਬਰ: 3704 ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਮਾਨਸਾ ਦੀ ਮੀਟਿੰਗ ਬਾਲ ਭਵਨ ਮਾਨਸਾ ਵਿਖੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ 26 ਨਵੰਬਰ ਦੀ ਸੰਗਰੂਰ ਵਿਖੇ ਹੋਣ ਵਾਲੀ ਸੰਯੁਕਤ ਅਧਿਆਪਕ ਫ਼ਰੰਟ ਦੀ ਸੂਬਾ ਪੱਧਰੀ ਰੈਲੀ ਲਈ ਅਧਿਆਪਕਾਂ ਦੀ ਲਾਮਬੰਦੀ ਲਈ ਯੋਜਨਾਬੰਦੀ ਕੀਤੀ ਗਈ।ਜ਼ਿਲ੍ਹਾ ਪ੍ਰਧਾਨ ਜਗਜੀਵਨਜੋਤ ਸਿੰਘ ਅਤੇ ਜ਼ਿਲ੍ਹਾ ਆਗੂ ਮਨਜਿੰਦਰ ਸਿੰਘ ਨੇ ਦੱਸਿਆ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਪ੍ਰਤੀ ਰਵੱਈਆ ਬਹੁਤ ਹੀ ਨਕਾਰਾਤਮਕ ਹੈ। ਪਿਛਲੇ ਵਰ੍ਹੇ ਸਰਕਾਰ ਨੇ ਪੁਰਾਣੀ ਪੈਨਸ਼ਨ ਦਾ ਆਰਜ਼ੀ ਨੋਟੀਫਿਕੇਸ਼ਨ ਜਾਰੀ ਕਰਕੇ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕੀਤਾ, ਸਰਕਾਰ ਵੱਲੋਂ ਅੱਜ ਤੱਕ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਗਈ।

ਮੇਅਰ ਵਿਰੁਧ ਭੁਗਤਣ ਵਾਲੇ ਅਕਾਲੀ ਕੌੌਸਲਰਾਂ ਨੂੰ ਸੁਖਬੀਰ ਬਾਦਲ ਵਲੋਂ ਪਾਰਟੀ ਵਿਚੋਂ ਕੱਢਣ ਦਾ ਐਲਾਨ

ਆਪ ਸਰਕਾਰ ਵੀ ਪੰਜਾਬ ਦੇ ਨਵੇਂ ਰੈਗੂਲਰ ਭਰਤੀ ਮੁਲਾਜ਼ਮਾਂ ‘ਤੇ ਕਾਂਗਰਸ ਸਰਕਾਰ ਦੇ ਪੂਰਨਿਆਂ ‘ਤੇ ਚੱਲਦੇ ਹੋਏ ਜ਼ਬਰੀ ਕੇਂਦਰੀ ਪੇਅ ਸਕੇਲ ਥੋਪ ਰਹੀ ਹੈ ਤੇ 15-01-2015 ਦਾ ਨੋਟੀਫਿਕੇਸ਼ਨ ਮਾਨਯੋਗ ਹਾਈ ਕੋਰਟ ਵੱਲੋਂ ਡਬਲ ਬੈਂਚ ‘ਤੇ ਵੀ ਰੱਦ ਕਰ ਦਿੱਤਾ ਗਿਆ ਹੈ ਤੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਪੂਰੇ ਸਕੇਲਾਂ ‘ਤੇ ਤਨਖ਼ਾਹ ਦੇਣ ਦਾ ਫੈਸਲਾ ਕਰ ਦਿੱਤਾ ਹੈ ਤੇ ਮੁਲਾਜ਼ਮਾਂ ਦਾ ਬਕਾਇਆ ਤਿੰਨ ਮਹੀਨਿਆਂ ਵਿੱਚ ਅਦਾ ਕਰਨ ਦਾ ਫੈਸਲਾ ਸੁਣਾ ਦਿੱਤਾ ਹੈ। ਪਰ ਇਸ ਦੇ ਉਲਟ ਸਰਕਾਰ ਸੁਪਰੀਮ ਕੋਰਟ ਚਲੀ ਗਈ ਹੈ। ਆਨਲਾਈਨ ਬਦਲੀ ਪਾਲਿਸੀ ਵਿੱਚ ਤਰੁੱਟੀਆਂ ਹੋਣ ਕਾਰਨ ਬਹੁਤੇ ਅਧਿਆਪਕ ਆਪਣੇ ਘਰਾਂ ਤੋਂ ਲੰਮੀ ਦੂਰੀ ’ਤੇ ਸੇਵਾਵਾਂ ਨਿਭਾਉਣ ਲਈ ਮਜਬੂਰ ਹਨ।

ਪੰਜਾਬੀਆਂ ਦੇ ਰਗ ਰਗ ’ਚ ਦੌੜਦੀ ਹੈ ਮਾਂ ਖੇਡ ਕਬੱਡੀ :ਇਕਬਾਲ ਸਿੰਘ ਬੁੱਟਰ

6505 ਅਧਿਆਪਕ ਜਥੇਬੰਦੀਆਂ ਦੇ ਪ੍ਰਧਾਨ ਜੋਗਿੰਦਰ ਸਿੰਘ ਵਰ੍ਹੇ ਤੇ 6060 ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਆਗੂ ਨਵੀਨ ਬੋਹਾ ਨੇ ਦੱਸਿਆ ਕਿ ਚੋਣ ਵਾਅਦੇ ਮੁਤਾਬਕ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਵੀ ਪੂਰਨ ਰੂਪ ਵਿੱਚ ਲਾਗੂ ਨਹੀਂ ਕੀਤੀ, ਨਾ ਹੀ ਕੰਪਿਊਟਰ ਅਧਿਆਪਕਾਂ ‘ਤੇ ਪੇਅ ਕਮਿਸ਼ਨ ਲਾਗੂ ਕੀਤਾ ਹੈ, ਪੇਂਡੂ ਭੱਤੇ ਸਮੇਤ 37 ਪ੍ਰਕਾਰ ਦੇ ਭੱਤੇ ਵੀ ਕੱਟੇ ਹੋਏ ਹਨ। ਨਾ ਹੀ ਏ.ਸੀ.ਪੀ. ਇੰਕਰੀਮੈਂਟ ਬਹਾਲ ਕੀਤਾ ਗਿਆ ਹੈ, ਨਾ ਹੀ ਡੀ.ਏ. ਦੀ ਕੋਈ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਗਈਆਂ ਹਨ।

ਐਸ.ਜੀ.ਪੀ.ਸੀ. ਵੋਟਰ ਵਜੋਂ ਨਾਮ ਦਰਜ ਕਰਵਾਉਣ ਦੀ ਆਖਰੀ ਮਿਤੀ ਵਿੱਚ 29 ਫਰਵਰੀ 2024 ਤੱਕ ਕੀਤਾ ਵਾਧਾ

ਇਸ ਦੇ ਰੋਸ ਵਜੋਂ ਆਗੂਆਂ ਨੇ ਸਮੁੱਚੇ ਪੰਜਾਬ ਦੇ 3704 ਮਾਸਟਰ ਕੇਡਰ ਭਰਤੀ ਦੇ ਅਧਿਆਪਕਾਂ ਨੂੰ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਆਪਣਾ ਰੋਹ ਦਰਜ਼ ਕਰਵਾਉਂਦੇ ਹੋਏ ਮੰਗਾਂ ਮੰਨਵਾਉਣ ਦਾ ਸੱਦਾ ਦਿੱਤਾ। ਇਸ ਮੌਕੇ ਦਵਿੰਦਰ ਸਿੰਘ ਖਜ਼ਾਨਚੀ, ਜਸਵੀਰ ਅਲੀਸ਼ੇਰ, ਜਸਵੀਰ ਸਿੰਘ, ਹਰਜਿੰਦਰ ਸਿੰਘ, ਜਸਵੀਰ ਰਾਏਪੁਰ, ਗੁਰਵਿੰਦਰ ਸਿੰਘ, ਨਵਦੀਪ ਸਿੰਘ, ਵਿਸ਼ਾਲ ਚੌਹਾਨ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੋਬਿੰਦ ਰਾਮ, ਜਗਸੀਰ ਰਾਮ, ਸੰਦੀਪ ਸਿੰਘ, ਰਣਜੀਤ ਸਿੰਘ, ਸੁਖਜੀਤ ਸਿੰਘ ਆਦਿ ਆਗੂ ਮੌਜੂਦ ਸਨ।

 

Related posts

ਹੜ੍ਹਾਂ ਵਿੱਚ ਘਿਰੇ ਲੋਕਾਂ ਦੀ ਮਦਦ ’ਤੇ ਆਵੇ ਸਰਕਾਰ, ਇਹ ਵੇਲਾ ਰਾਜਨੀਤੀ ਕਰਨ ਦਾ ਨਹੀਂ : ਬਾਦਲ

punjabusernewssite

ਵਿਸ਼ਵ ਤੰਬਾਕੂ ਦਿਵਸ ਦੇ ਸਬੰਧ ਵਿੱਚ ਤੰਬਾਕੂ ਨਾਲ ਸਰੀਰ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੇ ਕਰਵਾਈ ਗਈ ਵਿਚਾਰ ਚਰਚਾ

punjabusernewssite

ਮੀਟਿੰਗ ਤੋਂ ਜਵਾਬ ਦੇਣ ’ਤੇ ਨਰਾਜ਼ ਕਿਸਾਨਾਂ ਨੇ ਮੁੂੜ ਵਿਤ ਮੰਤਰੀ ਦੀ ਰਿਹਾਇਸ਼ ਘੇਰੀ

punjabusernewssite