WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਮਾਨਸਾ

ਮਾਨਸਾ ਜ਼ਿਲ੍ਹੇ ਦੇ 4 ਸਕੂਲ ਗਰੀਨ ਸਕੂਲ ਐਵਾਰਡ ਲਈ ਚੁਣੇ ਗਏ

ਪੰਜਾਬ ਰਾਜ ਦੇਸ਼ ਭਰ ਚੋਂ ਰਿਹਾ ਮੋਹਰੀ,38 ਸਕੂਲਾਂ ਨੂੰ ਮਿਲਣਗੇ ਗਰੀਨ ਸਕੂਲ ਐਵਾਰਡ
ਹਰਦੀਪ ਸਿੱਧੂ
ਮਾਨਸਾ, 23 ਜਨਵਰੀ: ਮਾਨਸਾ ਜ਼ਿਲ੍ਹੇ ਦੇ ਚਾਰ ਸਰਕਾਰੀ ਸਕੂਲ ਗਰੀਨ ਸਕੂਲ ਐਵਾਰਡ ਲਈ ਚੁਣੇ ਗਏ,ਇਨ੍ਹਾਂ ਸਕੂਲਾਂ ਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੁਰਜ ਹਰੀ,ਮੂਸਾ, ਸਰਕਾਰੀ ਮਿਡਲ ਸਕੂਲ ਡੇਲੂਆਣਾ, ਸਰਕਾਰੀ ਹਾਈ ਸਕੂਲ ਬਹਾਦਰਪੁਰ ਸ਼ਾਮਲ ਹਨ। ਅਧਿਆਪਕਾਂ ਨੇ ਆਪਣੇ ਇਨ੍ਹਾਂ ਸਕੂਲਾਂ ਨੂੰ ਹਰਿਆ ਭਰਿਆ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ। ਇਹ ਐਵਾਰਡ ਨਵੀਂ ਦਿੱਲੀ ਵਿਖੇ 30 ਜਨਵਰੀ ਨੂੰ ਇਕ ਸਮਾਗਮ ਦੌਰਾਨ ਦਿੱਤੇ ਜਾਣੇ ਹਨ।

ਜਿਹੜਾ ਵੀ ਪਾਰਟੀ ਚ ਖਰਾਬੀ ਕਰੇਗਾ, ਉਸਨੂੰ ਨੋਟਿਸ ਨਹੀਂ ਸਿੱਧਾ ਬਾਹਰ ਕੱਢਾਂਗੇ: ਰਾਜਾ ਵੜਿੰਗ

ਮਿਲੀ ਜਾਣਕਾਰੀ ਅਨੁਸਾਰ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ 2023-24 ਵਿੱਚ ਪੂਰੇ ਭਾਰਤ ਵਿੱਚ ਸਕੂਲਾਂ ਦਾ ਗਰੀਨ ਸਕੂਲ ਆਡਿਟ ਕਰਵਾਇਆ ਗਿਆ ਸੀ, ਜਿਸ ਵਿੱਚ ਪੂਰੇ ਭਾਰਤ ਵਿੱਚੋ ਪੰਜਾਬ ਨੇ ਸਭ ਤੋਂ ਵਧੀਆ ਕਾਰਗੁਜ਼ਾਰੀ ਦਿਖਾਈ ਅਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਪੰਜਾਬ ਦੇ 38 ਸਕੂਲ ਗਰੀਨ ਸਕੂਲ ਐਵਾਰਡ ਲਈ ਚੁਣੇ ਗਏ ਤੇ ਜਿਨ੍ਹਾਂ ਵਿਚੋਂ 4 ਸਕੂਲ ਮਾਨਸਾ ਜ਼ਿਲ੍ਹੇ ਦੇ ਸ਼ਾਮਲ ਹਨ।ਗਰੀਨ ਐਵਾਰਡ ਜੇਤੂ ਸਕੂਲਾਂ ਦੇ ਮੁਖੀਆਂ ਸੁਰੇਸ਼ ਕੁਮਾਰ ਬੁਰਜ ਹਰੀ,ਕੁਲਦੀਪ ਕੌਰ ਮੂਸਾ,ਜਗਜੀਤ ਸਿੰਘ ਡੇਲੂਆਣਾ,ਜਤਿੰਦਰ ਕੁਮਾਰ ਬਹਾਦਰਪੁਰ ਨੇ ਕਿਹਾ ਕਿ ਉਹ ਸਕੂਲਾਂ ਦੀ ਕਾਰਗੁਜ਼ਾਰੀ ਨੂੰ ਹੋਰ ਬੇਹਤਰ ਬਣਾਉਣ ਲਈ ਯਤਨ ਕਰਨਗੇ।

ਪਿੰਡ ਘੁੱਦਾ ਦੇ ਲੋਕਾਂ ਵਲੋਂ ਚੋਰੀ ਦੇ ਸ਼ੱਕ ’ਚ ਫ਼ੜਿਆ ਵਿਅਕਤੀ ਪੁਲਿਸ ਦੀ ਹਿਰਾਸਤ ਵਿਚੋਂ ਹੋਇਆ ਫ਼ਰਾਰ

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਹਰਿੰਦਰ ਸਿੰਘ ਭੁੱਲਰ,ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿ.)ਰੂਬੀ ਬਾਂਸਲ, ਡਿਪਟੀ ਡੀਈਓ ਗੁਰਲਾਭ ਸਿੰਘ, ਅਸ਼ੋਕ ਕੁਮਾਰ, ਡਾਈਟ ਪ੍ਰਿੰਸੀਪਲ ਡਾ.ਬੂਟਾ ਸਿੰਘ ਸੇਖੋਂ, ਸਿੱਖਿਆ ਵਿਕਾਸ ਮੰਚ ਮਾਨਸਾ ਦੇ ਚੇਅਰਮੈਨ ਡਾ.ਸੰਦੀਪ ਘੰਡ,ਪ੍ਰਧਾਨ ਹਰਦੀਪ ਸਿੱਧੂ ਨੇ ਗਰੀਨ ਸਕੂਲ ਐਵਾਰਡ ਲਈ ਚੁਣੇ ਗਏ ਸਕੂਲ ਮੁਖੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਕਾਰਗੁਜ਼ਾਰੀ ’ਤੇ ਮਾਣ ਮਹਿਸੂਸ ਕੀਤਾ ਹੈ।

 

 

Related posts

ਸੰਘਰਸ਼ੀ ਆਗੂ ਦੀਆਂ ਸੇਵਾਵਾਂ ਖਤਮ ਕਰਨ ਦੇ ਨੋਟਿਸ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

punjabusernewssite

ਛੋਟਾ ਸਿੱਧੂ ਮੂਸੇਵਾਲਾ ਹਸਪਤਾਲੋਂ ਛੁੱਟੀ ਬਾਅਦ ਪਹਿਲੀ ਵਾਰ ਪੁੱਜਿਆ ਜੱਦੀ ਹਵੇਲੀ

punjabusernewssite

ਗਣਤੰਤਰ ਦਿਵਸ ਮੌਕੇ ਸਿੱਖਿਆ ਵਿਕਾਸ ਮੰਚ ਮਾਨਸਾ ਦਾ ਹੋਵੇਗਾ ਵਿਸ਼ੇਸ਼ ਸਨਮਾਨ

punjabusernewssite