👉ਘਟਨਾ ਕਾਰਨ ਸਿੱਖ ਜਗਤ ’ਚ ਰੋਸ਼, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਮੌਜੂਦਾ ਤੇ ਸਾਬਕਾ ਜਥੇਦਾਰ ਨੇ ਜਤਾਈ ਚਿੰਤਾਂ
Sri Muktsar Sahib News : ਬੀਤੇ ਕੱਲ ਸ਼੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ ਉਪਰ ਗੁੰਡਾਗਰਦੀ ਕਰਕੇ ਇੱਕ ਸਿੱਖ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਸਿਵ ਸੈਨਾਂ ਦੇ ਆਗੂਆਂ ਤੇ ਵਰਕਰਾਂ ਵਿਰੁਧ ਸਿਟੀ ਪੁਲਿਸ ਨੇ ਪਰਚਾ ਦਰਜ਼ ਕਰ ਲਿਆ ਹੈ। ਇਸ ਘਟਨਾ ਉਪਰ ਮੀਡੀਆ ਨੂੰ ਆਪਣਾ ਪ੍ਰਤੀਕ੍ਰਮ ਦਿੰਦਿਆਂ ਐਸ.ਪੀ.(ਡੀ) ਮਨਮੀਤ ਸਿੰਘ ਢਿੱਲੋਂ ਨੇ ਦਸਿਆ ਕਿ ਥਾਣਾ ਸਿਟੀ ’ਚ ਐਫਆਈਆਰ ਨੰਬਰ ਦਰਜ ਕਰਨ ਤੋਂ ਬਾਅਦ ਸ਼ਿਵ ਸੇਨਾ ਨਾਲ ਸਬੰਧਤ 04 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਸਿਵ ਸੈਨਾ ਆਗੂ ਨੂੰ ਮਿਲੇ 2 ਪੁਲਿਸ ਮੁਲਾਜਮਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ, ਜਿੰਨ੍ਹਾਂ ਨੇ ਇਸ ਘਟਨਾ ਦੌਰਾਨ ਆਪਣੀ ਡਿਊਟੀ ਨਹੀਂ ਨਿਭਾਈ। ਇਸਤੋਂ ਇਲਾਵਾ ਬਾਕੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਹੱਥ ਵਿੱਚ ਲੈਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ।
ਇਹ ਵੀ ਪੜ੍ਹੋ ਪੰਜਾਬ ਦੇ ਸਮੂਹ ਮਿੰਨੀ ਬੱਸ ਉਪਰੇਟਰਾਂ ਦੀ ਪੰਜਾਬ ਪੱਧਰੀ ਮੀਟਿੰਗ ਹੋਈ
ਜਿਕਰਯੋਗ ਹੈ ਕਿ ਸ਼੍ਰੀ ਮੁਕਤਸਰ ਸਾਹਿਬ ਪੁਲਿਸਇਸ ਘਟਨਾ ਦੀ ਵੀਡੀਓ ਸੋਸਲ ਮੀਡੀਆ ’ਤੇ ਵਾਈਰਲ ਹੁੰਦੇ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਮੌਜੂਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਰੋਸ਼ ਜਤਾਇਆ ਸੀ ਤੇ ਉਨ੍ਹਾਂ ਪੀੜਤ ਸਿੱਖ ਨੌਜਵਾਨ ਤੋਂ ਇਲਾਵਾ ਐਸਐਸਪੀ ਨਾਲ ਵੀ ਇਸ ਮੁੱਦੇ ‘ਤੇ ਗੱਲ ਕਰਕੇ ਮੁਲਜਮਾਂ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ। ਇਸਤੋਂ ਇਲਾਵਾ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਘਟਨਾ ਉਪਰ ਡੂੰਘੀ ਚਿੰਤਾਂ ਜ਼ਾਹਰ ਕਰਦਿਆਂ ਪੰਜਾਬ ਦੇ ਵਿਚ ਅਜਿਹੀਆਂ ਘਟਨਾਵਾਂ ਵਾਪਰਨ ’ਤੇ ਹੈਰਾਨੀ ਜ਼ਾਹਰ ਕੀਤੀ ਹੈ।
ਇਹ ਵੀ ਪੜ੍ਹੋ ਆਸ਼ਕ ਦੇ ਪਿੱਛੇ ਲੱਗ ਕੇ ਨਵਵਿਆਹੀ ‘ਨੂੰਹ’ ਨੇ ਜ਼ਹਿਰ ਦੇ ਕੇ ਮਾਰਿਆਂ ਸਹੁਰਾ ਪ੍ਰਵਾਰ
ਪੁਲਿਸ ਅਧਿਕਾਰੀਆਂ ਮੁਤਾਬਕ ਹਸਪਤਾਲ ਵਿਚ ਦਾਖ਼ਲ ਪੀੜਤ ਨੌਜਵਾਨ ਗੁਰਵਿੰਦਰ ਸਿੰਘ ਵਾਸੀ ਚੜ੍ਹੇਭਾਨ ਦੇ ਬਿਆਨਾਂ ਉਪਰ ਮੁਲਜਮਾਂ ਵਿਰੁਧ ਪਰਚਾ ਦਰਜ਼ ਕਰ ਲਿਆ ਗਿਆ ਹੈ। ਜਿਕਰਯੋਗ ਹੈ ਕਿ 29 ਮਈ ਨੂੰ ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਰਵੀ ਕੁਮਾਰ ਉਪਰ ਕੁੱਝ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਸੀ।ਇਸ ਮਾਮਲੇ ਵਿਚ ਪੁਲਿਸ ਉਪਰ ਕੋਈ ਕਾਰਵਾਈ ਨਾਂ ਕਰਨ ਦੇ ਦੋਸ਼ ਲਗਾਉਂਦਿਆਂ ਸਿਵ ਸੈਨਿਕਾਂ ਵੱਲੋਂ ਬੱਸ ਸਟੈਂਡ ਦੇ ਨਜਦੀਕ ਧਰਨਾ ਲਗਾਇਆ ਹੋਇਆ ਸੀ। ਧਰਨੇ ਵਿਚ ਸੂਬਾ ਪ੍ਰਧਾਨ ਰਾਜੇਸ਼ ਵੀ ਪੁੱਜਿਆ ਹੋਇਆ ਸੀ। ਇਸ ਧਰਨੇ ਦੌਰਾਨ ਰਸਤਾ ਜਾਮ ਹੋ ਗਿਆ ਤੇ ਇਸ ਮੌਕੇ ਹੀ ਉਕਤ ਸਿੱਖ ਨੌਜਵਾਨ ਗੁਰਵਿੰਦਰ ਸਿੰਘ ਵੀ ਕਾਰ ’ਤੇ ਲੰਘ ਰਿਹਾ ਸੀ।
ਇਹ ਵੀ ਪੜ੍ਹੋ Bathinda ਦੇ ਬੱਸ ਅੱਡੇ ’ਚ ਬੱਸ ਹੇਠ ਆਉਣ ਕਾਰਨ ਬਜੁਰਗ ਔਰਤ ਦੀ ਹੋਈ ਮੌਤ
ਦਾਅਵਾ ਕੀਤਾ ਜਾ ਰਿਹਾ ਕਿ ਉਸਦੇ ਨਾਲ ਇੱਕ ਬੱਚਾ ਸੀ, ਜਿਹੜਾ ਬੀਮਾਰ ਸੀ, ਜਿਸ ਕਾਰਨ ਉਸਨੇ ਕਾਰ ਵਿਚੋਂ ਉਤਰ ਕੇ ਸਿਵ ਸੈਨਿਕਾਂ ਨੂੰ ਰਾਸਤਾ ਦੇਣ ਲਈ ਕਿਹਾ।ਪ੍ਰੰਤੂ ਜਵਾਬ ਦੇਣ ’ਤੇ ਦੋਨਾਂ ਵਿਚਕਾਰ ਤਕਰਾਰਬਾਜ਼ੀ ਹੋ ਗਈ। ਜਿਸਤੋਂ ਬਾਅਦ ਗੁਰਵਿੰਦਰ ਸਿੰਘ ਕਾਰ ਵਿਚ ਬੈਠ ਗਿਆ ਪ੍ਰੰਤੂ ਇਸ ਦੌਰਾਨ ਹੀ ਕੁੱਝ ਸਿਵ ਸੈਨਾ ਦੇ ਆਗੂਆਂ ਤੇ ਵਰਕਰਾਂ ਨੇ ਉਸਨੂੰ ਪੁਲਿਸ ਦੀ ਹਾਜ਼ਰੀ ਵਿਚ ਹੀ ਕਾਰ ਵਿਚੋਂ ਖਿੱਚ ਲਿਆ ਤੇ ਕੁੱਟਮਾਰ ਕੀਤੀ ਤੇ ਕੱਪੜੇ ਪਾੜ ਦਿੱਤੇ। ਜਿਸਦੀ ਵੀਡੀਓ ਵੀ ਸੋਸਲ ਮੀਡੀਆ ’ਤੇ ਵਾਈਰਲ ਹੋ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।