ਅਖੀਰਲੇ ਦਿਨ 17 ਨਾਮਜ਼ਦਗੀ ਪੱਤਰ ਹੋਏ ਦਾਖਲ
ਪੜਤਾਲ 15 ਮਈ ਨੂੰ ਅਤੇ ਵਾਪਸੀ 17 ਮਈ ਤੱਕ
ਬਠਿੰਡਾ, 15 ਮਈ : ਸੂਬੇ ਦੀ ਸਭ ਤੋਂ ਹਾਟ ਸੀਟ ਮੰਨੀ ਜਾਂਦੀ ਬਠਿੰਡਾ ਲੋਕ ਸਭਾ ਹਲਕੇ ਲਈ ਕੁੱਲ 40 ਮੈਦਾਨ ਉਮੀਦਵਾਰ ਮੈਦਾਨ ਵਿੱਚ ਨਿਤਰੇ ਹਨ। ਹਾਲਾਂਕਿ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਖੁੱਡੀਆਂ, ਸ਼੍ਰੋਮਣੀ ਅਕਾਲੀ ਦਲ ਦੇ ਹਰਸਿਮਰਤ ਕੌਰ ਬਾਦਲ, ਕਾਂਗਰਸ ਦੇ ਜੀਤ ਮਹਿੰਦਰ ਸਿੰਘ ਸਿੱਧੂ ਅਤੇ ਭਾਜਪਾ ਦੇ ਪਰਮਪਾਲ ਕੌਰ ਮਲੂਕਾ ਵਿੱਚ ਹੀ ਰਹਿਣ ਦੀ ਸੰਭਾਵਨਾ ਹੈ ਪਰੰਤੂ ਇਸਦੇ ਇਲਾਵਾ ਬਾਕੀ ਉਮੀਦਵਾਰ ਵੀ ਵੋਟਰਾਂ ਤੋਂ ਹਿਮਾਇਤ ਮਿਲਣ ਲਈ ਕਾਫੀ ਆਸਵੰਦ ਹਨ। ਇਸ ਹਲਕੇ ਤੋਂ ਲੱਖਾ ਸਿਧਾਣਾ ਵੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵੱਲੋਂ ਚੋਣ ਲੜ ਰਹੇ ਹਨ।
ਵੱਡੀ ਖ਼ਬਰ: ਚੋਣ ਕਮਿਸ਼ਨ ਨੇ ਖਰਾਬ ਫ਼ਸਲਾਂ ਦਾ 15 ਕਰੋੜ ਦਾ ਮੁਆਵਜ਼ਾ ਵੰਡਣ ਦੀ ਦਿੱਤੀ ਮੰਨਜ਼ੂਰੀ
ਮੰਗਲਵਾਰ ਨੂੰ ਚੋਣ ਨਾਮਜਾਦੀਆਂ ਦਾ ਕੰਮ ਖਤਮ ਹੋਣ ਤੋਂ ਬਾਅਦ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ 1 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਲੋਕ ਸਭਾ ਹਲਕਾ ਬਠਿੰਡਾ-11 ਤੋਂ ਨਾਮਜ਼ਦਗੀ ਪੱਤਰ ਭਰਨ ਦੇ ਆਖਰੀ ਦਿਨ 17 ਨਾਮਜ਼ਦਗੀ ਪੱਤਰ ਦਾਖਲ ਹੋਏ। ਹੁਣ ਤੱਕ ਬਠਿੰਡਾ ਲੋਕ ਸਭਾ ਹਲਕੇ ਲਈ ਕੁੱਲ 40 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨ।ਜ਼ਿਲ੍ਹਾ ਚੋਣ ਅਫਸਰ ਨੇ ਹੋਰ ਦੱਸਿਆ ਕਿ ਦਾਖਲ ਹੋਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਕੀਤੀ ਜਾਵੇਗੀ ਅਤੇ 17 ਮਈ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ 1 ਜੂਨ (ਸ਼ਨੀਵਾਰ) ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦਾ ਨਤੀਜਾ 4 ਜੂਨ ਐਲਾਨਿਆ ਜਾਵੇਗਾ।