400% ਵਾਪਸੀ,ਧੱਕੇਸ਼ਾਹੀ ਤੋਂ ਮੁਕਤ; ਪੰਜਾਬ ਦੀ ਲੈਂਡ ਪੂਲਿੰਗ ਭਾਰਤ ਦੀ ਸਭ ਤੋਂ ਦਲੇਰਾਨਾ ਕਿਸਾਨ-ਪੱਖੀ ਨੀਤੀ: ਹਰਪਾਲ ਚੀਮਾ

0
129
Harpal Cheema

👉ਲੈਂਡ ਪੂਲਿੰਗ ਨੀਤੀ ਦੁਆਰਾ ਬਿਲਡਰ ਮਾਫੀਆ ਨੂੰ ਜੜ੍ਹੋਂ ਪੁੱਟਣ ਅਤੇ ਕਿਸਾਨਾਂ ਨੂੰ ਅਮੀਰ ਬਣਾਉਣ ‘ਤੇ ਭੜਕ ਉੱਠੇ ਹਨ ਅਕਾਲੀ-ਭਾਜਪਾ ਅਤੇ ਕਾਂਗਰਸ: ਹਰਪਾਲ ਚੀਮਾ

Chandigarh News: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਇੱਕ ਮਹੱਤਵਪੂਰਨ ਪਹਿਲਕਦਮੀ ਤਹਿਤ ਤਿਆਰ ਕੀਤੀ ਗਈ ਇੱਕ ਨਵੀਨਤਾਕਾਰੀ ਲੈਂਡ ਪੂਲਿੰਗ ਨੀਤੀ ਦਾ ਐਲਾਨ ਕੀਤਾ ਜੋ ਰਾਜ ਭਰ ਵਿੱਚ ਪਾਰਦਰਸ਼ੀ ਅਤੇ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰੇਗੀ।ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੀਤੀ ਦੇ 100% ਸਵੈ-ਇੱਛਤ ਹਿੱਸੇਦਾਰੀ ਦੇ ਮੁੱਖ ਸਿਧਾਂਤ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਸ ਦੂਰਦਰਸ਼ੀ ਨੀਤੀ ਦੇ ਤਹਿਤ ਧੱਕੇਸ਼ਾਹੀ ਨਾਲ ਕੋਈ ਜ਼ਮੀਨ ਪ੍ਰਾਪਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਇੱਕ ਅਜਿਹਾ ਮਾਡਲ ਵਿਕਸਤ ਕੀਤਾ ਹੈ ਜੋ ਸੂਬੇ ਦੇ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਦੇ ਅਧਿਕਾਰਾਂ ਅਤੇ ਇੱਛਾਵਾਂ ਦਾ ਸਤਿਕਾਰ ਕਰਦਾ ਹੈ।

ਇਹ ਵੀ ਪੜ੍ਹੋ ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਗਵੰਤ ਸਿੰਘ ਮਾਨ 

ਵਿੱਤ ਮੰਤਰੀ ਨੇ ਇਸ ਨੀਤੀ ਤਹਿਤ ਭਾਈਵਾਲ ਜ਼ਮੀਨ ਮਾਲਕਾਂ ਲਈ ਮਹੱਤਵਪੂਰਨ ਆਰਥਿਕ ਲਾਭਾਂ ਦਾ ਵੀ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਬਾਜ਼ਾਰ ਦੇ ਅਨੁਮਾਨਾਂ ਅਨੁਸਾਰ ਇਸ ਲੈਂਡ ਪੂਲਿੰਗ ਨੀਤੀ ਵਿੱਚ ਸ਼ਾਮਲ ਹੋਣ ਵਾਲੇ ਕਿਸਾਨ ਆਪਣੇ ਜ਼ਮੀਨੀ ਨਿਵੇਸ਼ ‘ਤੇ 400 ਪ੍ਰਤੀਸ਼ਤ ਤੱਕ ਵਾਪਸੀ ਪ੍ਰਾਪਤ ਕਰਨਗੇ।ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵਿਕਾਸ ਏਜੰਸੀਆਂ ਇਸ ਨੀਤੀ ਤਹਿਤ ਪ੍ਰਾਪਤ ਹੋਈ ਜ਼ਮੀਨ ਦਾ ਵਿਕਾਸ ਕਰਨਗੀਆਂ, ਜਿਸ ਨਾਲ ਸੜਕਾਂ, ਜਲ ਸਪਲਾਈ, ਸੀਵਰੇਜ, ਡਰੇਨੇਜ ਅਤੇ ਬਿਜਲੀ ਸਮੇਤ ਆਧੁਨਿਕ ਬੁਨਿਆਦੀ ਢਾਂਚੇ ਦੀ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇਗਾ। ਵਿੱਤ ਮੰਤਰੀ ਚੀਮਾ ਨੇ ਇਸ ਨੀਤੀ ਨੂੰ ਭੂ-ਮਾਫੀਆ ਅਤੇ ਗੈਰ-ਕਾਨੂੰਨੀ ਕਲੋਨੀਆਂ ਅਤੇ ਜ਼ਬਰਦਸਤੀ ਭੂਮੀ ਪ੍ਰਾਪਤੀ ਦੇ ਯੁੱਗ ਵਿਰੁੱਧ ਇੱਕ ਫੈਸਲਾਕੁੰਨ ਝਟਕਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਕਾਂਗਰਸ, ਅਕਾਲੀ-ਭਾਜਪਾ ਸਰਕਾਰਾਂ ਭੂ-ਮਾਫੀਆ ਨਾਲ ਮਿਲੀਭੁਗਤ ਨਾਲ ਕੰਮ ਕਰ ਰਹੀਆਂ ਸਨ ਅਤੇ ਕਿਸਾਨਾਂ ਦੀ ਕੀਮਤ ‘ਤੇ ਆਪਣੇ ਸਹਿਯੋਗੀਆਂ ਨੂੰ ਅਮੀਰ ਬਣਾ ਰਹੀਆਂ ਸਨ।

ਇਹ ਵੀ ਪੜ੍ਹੋ ਨਸ਼ਾ ਤਸਕਰੀ ਦੇ ਦੋਸ਼ਾਂ ’ਚ ਫ਼ੜੇ ਨੌਜਵਾਨਾਂ ਦੇ ਮਾਪਿਆਂ ਤੋਂ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਗਿਆਨੇ ਵਾਲਾ ਥਾਣੇਦਾਰ ਮੇਜ਼ਰ ਸਿੰਘ ਵਿਜੀਲੈਂਸ ਵੱਲੋਂ ਸਾਥੀ ਸਹਿਤ ਕਾਬੂ

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਨੀਤੀ ਉਸ ਭ੍ਰਿਸ਼ਟ ਪ੍ਰਣਾਲੀ ਨੂੰ ਖਤਮ ਕਰ ਦੇਵੇਗੀ। ਉਨ੍ਹਾਂ ਵਿਰੋਧੀ ਪਾਰਟੀਆਂ ਦੀ ਉਨ੍ਹਾਂ ਦੇ “ਮਗਰਮੱਛ ਦੇ ਹੰਝੂ” ਅਤੇ ਪੰਜਾਬ ਵਿੱਚ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਅਤੇ ਭੂਮੀ ਮਾਲਕਾਂ ਨੂੰ ਸਸ਼ਕਤ ਬਣਾਉਣ ਲਈ ‘ਆਪ’ ਸਰਕਾਰ ਦੇ ਯਤਨਾਂ ਵਿਰੁੱਧ ਆਮ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਲਈ ਕਰੜੀ ਆਲੋਚਨਾ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸ਼ਹਿਰੀ ਵਿਕਾਸ ਦੇ ਲਾਭ ਆਮ ਲੋਕਾਂ ਤੱਕ ਪਹੁੰਚਣ, ਨਾ ਕਿ ਸਿਰਫ਼ ਕੁਝ ਚੋਣਵੇਂ ਲੋਕਾਂ ਤੱਕ। ਉਨ੍ਹਾਂ ਕਿਹਾ ਕਿ ਇਹ ਨੀਤੀ ਪਾਰਦਰਸ਼ੀ ਸ਼ਾਸਨ ਅਤੇ ਬਰਾਬਰੀ ਵਾਲੇ ਵਿਕਾਸ ਪ੍ਰਤੀ ‘ਆਪ’ ਸਰਕਾਰ ਦੇ ਸਮਰਪਣ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਅਸੀਂ ਇੱਕ ਅਜਿਹਾ ਪੰਜਾਬ ਬਣਾ ਰਹੇ ਹਾਂ ਜਿੱਥੇ ਸਾਰਿਆਂ ਦੀ ਸਾਂਝੀ ਖੁਸ਼ਹਾਲੀ ਹੋਵੇ ਅਤੇ ਸਾਡੇ ਕਿਸਾਨਾਂ ਅਤੇ ਮਜ਼ਦੂਰ ਵਰਗ ਦੇ ਨਾਗਰਿਕਾਂ ਦਾ ਸ਼ੋਸ਼ਣ ਬੀਤੇ ਸਮੇਂ ਦੀ ਗੱਲ ਬਣ ਜਾਵੇ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਦੇ ਇੰਸਪੈਕਟਰਾਂ ਨੂੰ ਡੀਐਸਪੀ ਵਜੋਂ ਮਿਲੀ ਤਰੱਕੀ

ਕਿਸਾਨਾਂ ਲਈ ਲੈਂਡ ਪੂਲਿੰਗ ਨੀਤੀ ਦੇ ਬੇਮਿਸਾਲ ਲਾਭ: (ਵਿਆਖਿਆ)
ਨਵੀਂ ਲੈਂਡ ਪੂਲਿੰਗ ਨੀਤੀ ਦੀ ਤੁਲਨਾ ਪੁਰਾਣੀ ਲੈਂਡ ਐਕੁਆਜੀਸ਼ਨ ਨੀਤੀ ਨਾਲ ਕਰਨ ‘ਤੇ ਨੀਤੀ ਦੇ ਲਾਭ ਸਪੱਸ਼ਟ ਹੁੰਦੇ ਹਨ। ਉਦਾਹਰਣ ਵਜੋਂ, ਜੇਕਰ ਇੱਕ ਏਕੜ ਜ਼ਮੀਨ ਦਾ ਮਾਰਕੀਟ ਰੇਟ 1.25 ਕਰੋੜ ਰੁਪਏ ਹੈ, ਤਾਂ ਪੁਰਾਣੀ ਨੀਤੀ ਦੇ ਤਹਿਤ, ਇਸ ਨੂੰ 1.2 ਕਰੋੜ ਰੁਪਏ ਵਿੱਚ ਪ੍ਰਾਪਤ ਕੀਤਾ ਜਾਵੇਗਾ, ਜੋ ਇਸ ਜਮੀਨ ਦੇ 30 ਲੱਖ ਰੁਪਏ ਦੇ ਕੁਲੈਕਟਰ ਰੇਟ ਨੂੰ 2 ਦੇ ਗੁਣਾਕ (ਪੇਂਡੂ ਖੇਤਰਾਂ ਲਈ) ਨਾਲ ਗੁਣਾ ਕਰਕੇ ਅਤੇ 100% ਮੁਆਵਜਾ ਦੇ ਜੋੜਨ ਉਪਰੰਤ ਬਣੀ ਕੁੱਲ ਕੀਮਤ ਹੈ।ਇਸ ਦੇ ਉਲਟ, ਲੈਂਡ ਪੂਲਿੰਗ ਨੀਤੀ ਦੇ ਤਹਿਤ ਜ਼ਮੀਨ ਮਾਲਕ ਨੂੰ ਇੱਕ ਏਕੜ ਜ਼ਮੀਨ ਦਾ ਯੋਗਦਾਨ ਪਾਉਣ ਦੇ ਬਦਲੇ 1000 ਵਰਗ ਗਜ਼ ਦਾ ਵਿਕਸਤ ਰਿਹਾਇਸ਼ੀ ਖੇਤਰ ਅਤੇ 200 ਵਰਗ ਗਜ਼ ਦਾ ਵਪਾਰਕ ਖੇਤਰ ਮਿਲੇਗਾ। ਰਿਹਾਇਸ਼ੀ ਖੇਤਰਾਂ ਲਈ 30,000 ਰੁਪਏ ਪ੍ਰਤੀ ਵਰਗ ਗਜ਼ ਅਤੇ ਵਪਾਰਕ ਖੇਤਰ ਲਈ 60,000 ਰੁਪਏ ਪ੍ਰਤੀ ਵਰਗ ਗਜ਼ ਦੀ ਕੀਮਤ ਮੰਨ ਕੇ, ਜ਼ਮੀਨ ਮਾਲਕ ਨੂੰ ਮਿਲਣ ਵਾਲੀ ਕੁੱਲ ਕੀਮਤ ਲਗਭਗ 4.2 ਕਰੋੜ ਰੁਪਏ (1000 ਵਰਗ ਗਜ਼ x 30,000 ਰੁਪਏ + 200 ਵਰਗ ਗਜ਼ x 60,000 ਰੁਪਏ) ਹੋਵੇਗੀ। ਇਸ ਤੋਂ ਲੈਂਡ ਪੂਲਿੰਗ ਨੀਤੀ ਦਾ ਮਹੱਤਵਪੂਰਨ ਲਾਭ ਸਪੱਸ਼ਟ ਤੌਰ ‘ਤੇ ਜਾਹਿਰ ਹੁੰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here