Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਭਾਈ ਰਾਜੋਆਣਾ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਨ ਦੀ ਕੀਤੀ ਅਪੀਲ

7 Views

ਚੰਡੀਗੜ੍ਹ, 19 ਨਵੰਬਰ: ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦਾ ਪੱਖਪਾਤੀ ਤੇ ਅੜੀਅਲ ਰਵੱਈਆ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿੱਚ ਵੱਡੀ ਰੁਕਾਵਟ ਹੈ। ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ: ਬਾਦਲ ਨੇ ਕਿਹਾ ਕਿ ਪਿਛਲੇ 28 ਸਾਲ ਤੋਂ ਜੇਲ੍ਹ ਵਿੱਚ ਅਤੇ 17 ਸਾਲ ਤੋਂ ਫਾਂਸੀ ਚੱਕੀ ਵਿਚ ਬੰਦ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਾਉਣਾ ਤੇ ਛੇਤੀ ਰਿਹਾਈ ਲਈ ਯਤਨ ਕਰਨਾ ਸ਼ਰੋਮਣੀ ਅਕਾਲੀ ਦਲ ਆਪਣਾ ਕੌਮੀ ਫ਼ਰਜ ਸਮਝਦਾ ਹੈ।

Breaking News: ਚੇਅਰਮੈਨਾਂ ਦੇ ‘ਸਲੂਟ’ ਵਿਵਾਦ ਦੀ ਭੇਂਟ ਚੜਿਆ ਬਠਿੰਡਾ ਦਾ ਟਰੈਫ਼ਿਕ ਇੰਚਾਰਜ਼

ਉਹਨਾਂ ਕਿਹਾ ਕਿ 2012 ਵਿੱਚ ਸ਼ਰੋਮਣੀ ਅਕਾਲੀ ਦਲ ਅਤੇ ਉਸ ਸਮੇਂ ਦੀ ਪੰਥਕ ਸਰਕਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਕੋਸ਼ਿਸ਼ਾਂ ਸਦਕਾ ਹੀ ਅਦਾਲਤ ਵੱਲੋਂ ਭਾਈ ਰਾਜੋਆਣਾ ਦੇ ਜਾਰੀ ਡੈੱਥ ਵਰੰਟ ਤੱਕ ਵੀ ਲਾਗੂ ਨਹੀਂ ਸੀ ਹੋਣ ਦਿੱਤੇ ਗਏ। ਸ.ਬਾਦਲ ਨੇ ਕੇਂਦਰ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਨਾਂ ਕਰਾਇਆ ਜਾਵੇ। ਉਨਾਂ ਭਾਈ ਰਾਜੋਆਣਾ ਸੰਬੰਧੀ ਅਪੀਲ ਉੱਤੇ ਦੇਸ਼ ਦੇ ਗ੍ਰਹਿ ਮੰਤਰਾਲੇ ਵਲੋਂ 12 ਸਾਲਾਂ ਤੱਕ ਵੀ ਫੈਸਲਾ ਨਾ ਲੈਣ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ ਦੇਂਦਿਆਂ ਕਿਹਾ ਕਿ ਇਹ ਵੱਡੀ ਬੇਇਨਸਾਫੀ ਤੇ ਦੇਸ਼ ਦੇ ਕਾਨੂੰਨ ਦੀ ਵੀ ਉਲੰਘਣਾ ਹੈ।

Breaking News: ਚੇਅਰਮੈਨਾਂ ਦੇ ‘ਸਲੂਟ’ ਵਿਵਾਦ ਦੀ ਭੇਂਟ ਚੜਿਆ ਬਠਿੰਡਾ ਦਾ ਟਰੈਫ਼ਿਕ ਇੰਚਾਰਜ਼

ਉਹਨਾਂ ਕਿਹਾ ਕਿ ਸ਼ਰੋਮਣੀ ਅਕਾਲੀ ਦਲ ਵੱਲੋਂ ਕੀਤੇ ਯਤਨਾਂ ਸਦਕਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ ਅਕਤੂਬਰ 2019 ਵਿੱਚ ਕੇਂਦਰ ਸਰਕਾਰ ਵੱਲੋਂ ਭਾਈ ਰਾਜੋਆਣਾ ਅਤੇ ਬਾਕੀ ਬੰਦੀ ਸਿੰਘਾਂ ਦੀ ਰਿਹਾਈ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਮੁਕਰ ਜਾਣਾ ਵੀ ਵੱਡਾ ਧੋਖਾ ਹੈ। ਸ. ਬਾਦਲ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਲੋਕ ਸਭਾ ਵਿੱਚ ਬਿਆਨ ਦੇ ਚੁੱਕੇ ਹਨ ਕਿ 984 ਵਿੱਚ ਇੰਦਰਾਂ ਗਾਂਧੀ ਨੇ ਸ਼੍ਰੀ ਅਕਾਲ ਤਖਤ ਸਾਹਿਬ ’ਤੇ ਹਮਲਾ ਕਰਕੇ ਵੱਡਾ ਗੁਨਾਹ ਕੀਤਾ ਸੀ ਜੋ ਸਿੱਖਾਂ ਲਈ ਇੱਕ ਗਹਿਰਾ ਜ਼ਖ਼ਮ ਹੈ।

ਸਿੱਖਿਆ ਵਿਭਾਗ ਉਪਰ ਮਾਸਟਰਾਂ ਦੀ ਡਰਾਫਟ ਸੀਨੀਅਰਤਾ ਸੂਚੀ ਰਲ-ਗਡ ਕਰਨ ਦੇ ਦੋਸ਼

ਉਹਨਾਂ ਕਿਹਾ ਕਿ ਇਹਨਾਂ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਹੋਇਆਂ ਹੀ ਭਾਈ ਰਾਜੋਆਣਾ ਅਤੇ ਉਹਨਾਂ ਦੇ ਸਾਥੀਆਂ ਨੇ ਕਾਨੂੰਨ ਨੂੰ ਤੋੜਿਆ ਸੀ। ਕਾਨੂੰਨ ਤੋੜਣ ’ਤੇ ਅਦਾਲਤ ਵੱਲੋਂ ਮਿਲੀਆਂ ਸਜ਼ਾਵਾਂ ਇਹ ਦੂਗਣੀਆਂ ਦੁਗਣੀਆਂ ਭੁਗਤ ਚੁੱਕੇ ਹਨ। ਸ.ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇੰਦਰਾਂ ਗਾਂਧੀ ਤੇ ਹੋਰ ਕਾਂਗਰਸੀ ਹਾਕਮਾਂ ਵੱਲੋਂ ਸਿੱਖਾਂ ਨੂੰ ਦਿੱਤੇ ਜਖਮਾਂ ’ਤੇ ਮੱਲ੍ਹਮ ਲਗਾਉਣ ਲਈ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਤੁਰੰਤ ਉਮਰ ਕੈਦ ਵਿੱਚ ਤਬਦੀਲ ਕੀਤਾ ਜਾਵੇ।

ਹਰਿਆਣਾ ਸਰਕਾਰ ਵੱਲੋਂ ਆਂਗਣਵਾੜੀ ਮੁਲਾਜਮਾਂ ਨੂੰ ਵੱਡਾ ਤੋਹਫ਼ਾ, ਮਾਣ ਭੱਤਿਆਂ ’ਚ ਕੀਤਾ ਵਾਧਾ

ੳ ੁਹਨਾਂ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੂੰ ਵੀ ਕਿਹਾ ਕਿ ਉਹ ਆਪਣੀ ਬੇਲੋੜੀ ਤੇ ਤਿੱਖੀ ਸ਼ਬਦਾਵਲੀ ’ਤੇ ਕੰਟਰੋਲ ਰੱਖਣ। ਸ. ਸੁਖਬੀਰ ਸਿੰਘ ਬਾਦਲ ਨੇ ਪੰਥ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਈ ਰਾਜੋਆਣਾ ਦਾ ਮਸਲਾ ਸਮੁੱਚੀ ਸਿੱਖ ਕੌਮ ਦਾ ਹੈ। ਇਸ ਦੇ ਹੱਲ ਲਈ ਸਾਰੀ ਕੌਮ ਨੂੰ ਇਕਜੁੱਟ ਹੋਕੇ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ। ਉਹਨਾਂ ਨੇ ਭਾਈ ਰਾਜੋਆਣਾ ਸੰਬੰਧੀ ਸ਼ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

 

Related posts

ਪੰਜਾਬ ਕੈਬਨਿਟ ਵੱਲੋਂ ਨੌਜਵਾਨਾਂ ਲਈ ਵੱਡਾ ਫੈਸਲਾ

punjabusernewssite

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼

punjabusernewssite

ਆਬਕਾਰੀ ਵਿਭਾਗ ਵੱਲੋਂ ਵਿਆਹ/ਨਿੱਜੀ ਸਮਾਗਮਾਂ ਲਈ ਸ਼ਰਾਬ ਦੇ ਪਰਮਿਟ ਦੇ ਨਾਲ ਵੱਧ ਤੋਂ ਵੱਧ ਪ੍ਰਚੂਨ ਮੁੱਲ ਸੂਚੀ ਮੁਹੱਈਆ ਕਰਨ ਦੀ ਸ਼ੁਰੂਆਤ- ਹਰਪਾਲ ਸਿੰਘ ਚੀਮਾ

punjabusernewssite