WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
7Nov-10-min
CM Mann & Maryam Nawaz-min
previous arrow
next arrow
Punjabi Khabarsaar
ਫ਼ਾਜ਼ਿਲਕਾ

43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ 1076 ‘ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ

23 Views

3260 ਲੋਕਾਂ ਨੇ ਹੁਣ ਤੱਕ 1076 ਤੇ ਕਾਲ ਕਰਕੇ ਲਿਆ ਲਾਭ
ਫਾਜ਼ਿਲਕਾ, 14 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਲੋਕ ਘਰ ਬੈਠੇ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਦਾ ਲਾਭ ਲੈ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਫਾਜ਼ਿਲਕਾ ਸ਼੍ਰੀ ਕੁਨਾਲ ਗੁੰਬਰ ਨੇ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਨਾਲ ਲੋਕਾਂ ਦਾ ਦਫ਼ਤਰਾਂ ਵਿੱਚ ਆਉਣ ਜਾਣ ਦਾ ਸਮਾਂ ਬਚਦਾ ਹੈ ਅਤੇ ਉਹ ਆਪਣੀ ਸੁਵਿਧਾ ਅਨੁਸਾਰ ਸੇਵਾ ਸਹਾਇਕ ਨੂੰ ਘਰ ਬੁਲਾ ਸਕਦੇ ਹਨ।

ਜ਼ਿਲ੍ਹੇ ਅੰਦਰ ਡੀ.ਏ.ਪੀ. ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਜਿੱਥੇ ਸੇਵਾ ਸਹਾਇਕ ਨਾਗਰਿਕ ਦੇ ਘਰ ਆ ਕੇ ਉਸਦੀ ਅਰਜ਼ੀ ਲੈਂਦਾ ਹੈ, ਫੋਟੋ ਅਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਵੀ ਘਰ ਪਹੁੰਚਾਉਂਦਾ ਹੈ। ਇਸ ਤਹਿਤ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਪਲੱਬਧ ਕਰਵਾਉਣ ਲਈ ਜ਼ਿਲ੍ਹੇ ਵਿੱਚ ਸੇਵਾ ਸਹਾਇਕ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨ, ਆਮਦਨ ਸਰਟੀਫਿਕੇਟ, ਜ਼ਮ੍ਹਾਂਬੰਦੀ ਕਢਵਾਉਣ ਸਬੰਧੀ, ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਐਸ.ਸੀ., ਬੀ.ਸੀ. ਸਰਟੀਫਿਕੇਟ ਆਦਿ ਵਰਗੀਆਂ ਕੁੱਲ 43 ਸੇਵਾਵਾਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ।

ਪੰਜਾਬ ਦੇ ਵਿਚ ਨਗਰ ਨਿਗਮਾਂ ਤੇ ਕੋਂਸਲਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸ਼ੁਰੂ

ਇਸ ਲਈ ਸੇਵਾ ਕੇਂਦਰ ਤੇ ਲੱਗਣ ਵਾਲੀ ਫੀਸ ਤੋਂ ਇਲਾਵਾ 120 ਰੁਪਏ ਦੀ ਪ੍ਰਤੀ ਸਰਵਿਸ ਵਿਜ਼ਿਟ ਫੀਸ ਅਲੱਗ ਤੋਂ ਲੱਗਦੀ ਹੈ। ਉਨ੍ਹਾਂ ਦੱਸਿਆ ਕਿ 3260 ਲੋਕਾਂ ਨੇ ਹੁਣ ਤੱਕ ਇਸ ਸੇਵਾ ਦਾ ਲਿਆ ਲਾਭ ਘਰ ਬੈਠਿਆਂ ਹੀ ਪ੍ਰਾਪਤ ਕੀਤਾ ਹੈ ।ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਸ ਡੋਰ ਸਟੈੱਪ ਸਰਵਿਸ ਰਾਹੀਂ 1076 ‘ਤੇ ਕਾਲ ਕਰਕੇ ਘਰ ਬੈਠੇ ਹੀ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਕੀਮਤੀ ਸਮੇਂ ਦੀ ਬਚਤ ਕਰਨ।

 

Related posts

ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਦੂਜੇ ਦਿਨ ਵੀ ਨਰਮਾ ਪੱਟੀ ਦਾ ਦੌਰਾ ਜਾਰੀ

punjabusernewssite

ਕਾਂਗਰਸ ਦੀ ਮਹਿਲਾ ਆਗੂ ’ਤੇ ਪਤੀ ਨੂੰ ਹੀ ‘ਬੰਧਕ’ਬਣਾਉਣ ਦੇ ਦੋਸ਼, ਪੁਲਿਸ ਨੇ ਪਤੀ ਨੂੰ ਛੁਡਵਾਇਆ

punjabusernewssite

ਫ਼ਾਜਲਿਕਾ ਪੁਲਿਸ ਵੱਲੋਂ ਦੋ ਮੋਟਰਸਾਈਕਲ ਚੋਰ ਗਿਰੋਹ ਕਾਬੂ, 32 ਮੋਟਰਸਾਈਕਲ ਕੀਤੇ ਬਰਾਮਦ

punjabusernewssite