44ਵੀ ਪੰਜਾਬ ਸਟੇਟ ਜੂਨੀਅਰ ਜੂਡੋ ਚੈਂਪੀਅਨਸ਼ਿਪ ਵਿੱਚ ਸਿਟੀ ਕਾਲਜ ਘੁੱਦਾ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

Date:

spot_img

 

ਬਠਿੰਡਾ, 8 ਸਤੰਬਰ :ਗੁਰਦਾਸਪੁਰ ਵਿਖੇ ਆਯੋਜਿਤ ਹੋਈ 44ਵੀ ਪੰਜਾਬ ਸਟੇਟ ਜੂਨੀਅਰ ਜੂਡੋ ਚੈਂਪੀਅਨਸ਼ਿਪ ਵਿੱਚ ਯੂਨੀਵਰਸਿਟੀ ਕਾਲਜ ਘੁੱਦਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬੀ.ਕਾਮ ਭਾਗ ਤੀਜਾ ਦੇ ਵਿਦਿਆਰਥੀ ਮਾਨਵ ਬਾਵਾ ਨੇ ਇਸ ਚੈਂਪੀਅਨਸ਼ਿਪ ਵਿੱਚ ਦੂਜਾ ਸਥਾਨ ਹਾਸਿਲ ਕਰਦੇ ਹੋਏ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ ਅਤੇ ਬੀ.ਏ. ਭਾਗ ਤੀਜਾ ਦੇ ਵਿਦਿਆਰਥੀ ਸਮੀਰ ਨੇ ਕਾਂਸੀ ਤਗਮਾ ਹਾਸਿਲ ਕੀਤਾ। ਇਸ ਤੋਂ ਇਲਾਵਾ ਬਠਿੰਡਾ ਵਿਖੇ ਹੋਈ ਸੈਕਿੰਡ ਓਪਨ ਚੈਲੇਂਜ ਸਟੇਟ ਕੱਪ ਕਿੱਕ ਬਾਕਸਿੰਗ ਵਿੱਚੋਂ ਬੀ.ਏ. ਭਾਗ ਪਹਿਲਾ ਦੇ ਵਿਦਿਆਰਥੀ ਹਰਮਨਜੋਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕਰਦੇ ਹੋਏ ਗੋਲਡ ਮੈਡਲ ਜਿੱਤਿਆ।

ਜ਼ਿਲ੍ਹਾ ਪੱਧਰੀ ਵਿਕਾਸ ਤੇ ਨਿਗਰਾਨ ਕਮੇਟੀ ਦੀ ਮੀਟਿੰਗ ’ਚ ਐਮ.ਪੀ ਸ਼੍ਰੀਮਤੀ ਬਾਦਲ ਨੇ ਕੀਤੀ ਪ੍ਰਗਤੀ ਰਿਪੋਰਟਾਂ ਦੀ ਸਮੀਖਿਆ

ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਕਾਲਜ ਸਟਾਫ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਕਾਲਜ ਇੰਚਾਰਜ ਡਾ. ਕਿਰਨਦੀਪ ਕੌਰ, ਕਾਮਰਸ ਵਿਭਾਗ ਮੁਖੀ ਪ੍ਰੋ. ਦਵਿੰਦਰ ਕੌਰ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕਾਂ ਡਾ. ਜਸਵੀਰ ਕੌਰ, ਪ੍ਰੋ. ਸਰਮੁੱਖ ਸਿੰਘ ਤੇ ਪ੍ਰੋ ਹਰਦੀਪ ਸਿੰਘ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਆਪਣੀ ਮਿਹਨਤ ਸਦਕਾ ਨਾ ਕੇਵਲ ਇਸ ਕਾਲਜ ਦਾ ਸਗੋਂ ਪੂਰੇ ਇਲਾਕੇ ਦਾ ਮਾਣ ਵਧਾਇਆ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

DAV College Bathinda ਨੇ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਉਣ ਲਈ ਵਿਭਿੰਨ ਗਤੀਵਿਧੀਆਂ ਦਾ ਆਯੋਜਨ ਕੀਤਾ

Bathinda News:ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ (ਆਈਡੀਬੀ)-2026 ਦੇ ਇੱਕ ਜੀਵੰਤ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਆਯੋਜਤ

👉ਸਰਕਾਰਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਸਿੱਖ...