WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਪੰਜਾਬ

MRSAFPI ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ

74.6 ਫੀਸਦ ਦੀ ਸਫ਼ਲ ਦਰ ਨਾਲ ਦੇਸ਼ ਭਰ ‘ਚੋਂ ਮੋਹਰੀ ਰਹੀ ਸੰਸਥਾ
ਅਮਨ ਅਰੋੜਾ ਨੇ ਕੈਡਿਟਾਂ ਨੂੰ ਰੌਸ਼ਨ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ
ਚੰਡੀਗੜ੍ਹ, 21 ਸਤੰਬਰ:ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ (ਮੋਹਾਲੀ) ‘ਚ ਬਣੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਦੇ 47 ਕੈਡਿਟਾਂ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.-।।) ਦੀ ਲਿਖਤੀ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ।

ਪੰਜਾਬ ਆਪਣੇ ਬ੍ਰਾਂਡ ਅਧੀਨ ਬਾਜ਼ਾਰ ‘ਚ ਉਤਾਰੇਗਾ ਰੇਸ਼ਮ ਉਤਪਾਦ; ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਲੋਗੋ ਜਾਰੀ

ਦੱਸਣਯੋਗ ਹੈ ਕਿ ਇਹ ਨਤੀਜੇ ਬੀਤੇ ਦਿਨ ਐਲਾਨੇ ਗਏ ਸਨ, ਜਿਸ ਵਿੱਚ 74.6 ਪ੍ਰਤੀਸ਼ਤ ਦੀ ਸਫ਼ਲਤਾ ਦਰ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇਸ਼ ਵਿੱਚੋਂ ਸਭ ਤੋਂ ਮੋਹਰੀ ਰਿਹਾ ਹੈ।ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਸ਼ਵ ਪੱਧਰ ‘ਤੇ ਭਾਰਤੀ ਰੱਖਿਆ ਬਲਾਂ ਦੇ ਮਾਣ-ਸਨਮਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪ੍ਰੀਖਿਆ ਪਾਸ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵ ਭਰ ਵਿੱਚ ਸੂਬੇ ਅਤੇ ਦੇਸ਼ ਲਈ ਵੱਧ ਤੋਂ ਵੱਧ ਨਾਮ ਕਮਾਉਣ ਲਈ ਪ੍ਰੇਰਿਤ ਕੀਤਾ।

ਭਾਜਪਾ ਦੇ ਹੋ ਰਹੇ ‘ਕਾਂਗਰਸੀਕਰਨ’ ਤੋਂ ਟਕਸਾਲੀਆਂ ’ਚ ਅੰਦਰਖ਼ਾਤੇ ਫੈਲਣ ਲੱਗਿਆ ਰੋਸ਼!

ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ.ਐਚ. ਚੌਹਾਨ (ਸੇਵਾਮੁਕਤ), ਵੀ.ਸੀ.ਐਮ. ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਐਨ.ਡੀ.ਏ. ਦੀਆਂ ਅਗਲੀਆਂ ਚੁਣੌਤੀਆਂ ਵਾਸਤੇ ਤਿਆਰ ਰਹਿਣ ਲਈ ਐਸ.ਐਸ.ਬੀ. ਸਿਖਲਾਈ ਨੂੰ ਗੰਭੀਰਤਾ ਨਾਲ ਲੈਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।ਉਨ੍ਹਾਂ ਅੱਗੇ ਦੱਸਿਆ ਕਿ ਸੰਸਥਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਸਦੇ ਕੁੱਲ 238 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਦਾਖਲਾ ਲੈਣ ਵਿੱਚ ਸਫ਼ਲ ਹੋਏ ਹਨ ਅਤੇ 160 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਚੁਣੇ ਗਏ ਹਨ। ਮੌਜੂਦਾ ਸਮੇਂ ਇੰਸਟੀਚਿਊਟ ਦੇ 21 ਕੈਡਿਟ, ਜਿਨ੍ਹਾਂ ਨੇ ਆਪਣੀ ਐਸ.ਐਸ.ਬੀ. ਇੰਟਰਵਿਊ ਪਾਸ ਕਰ ਲਈ ਹੈ, ਮੈਰਿਟ ਸੂਚੀ ਦੀ ਉਡੀਕ ਕਰ ਰਹੇ ਹਨ।

 

Related posts

9200 ਕਰੋੜ ਰੁਪਏ ਦੀ ਕੀਮਤ ਵਾਲੀ 26300 ਏਕੜ ਵਾਹੀਯੋਗ ਸ਼ਾਮਲਾਤ ਜ਼ਮੀਨ ਦੀ ਕੀਤੀ ਸ਼ਨਾਖਤ: ਧਾਲੀਵਾਲ

punjabusernewssite

ਆਪ ਸਰਕਾਰ ਬਣਨ ਤੋਂ ਪਹਿਲਾਂ ਢਾਈ ਦਰਜ਼ਨ ਸਾਬਕਾ ਮੰਤਰੀਆਂ ਸਹਿਤ 122 ਵਿਧਾਇਕਾਂ ਦੀ ਸੁਰੱਖਿਆ ਘਟਾਈ

punjabusernewssite

ਦੂਜੇ ਸੂਬਿਆਂ ਚੋਂ ਝੋਨੇ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ

punjabusernewssite