ਡੇਅਰੀ ਵਿਕਾਸ ਵਿਭਾਗ ਵਿੱਚ 48 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ: ਗੁਰਮੀਤ ਸਿੰਘ ਖੁੱਡੀਆਂ

Date:

spot_img

👉ਕੈਬਨਿਟ ਮੰਤਰੀ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਇੱਕ ਕਲਰਕ ਨੂੰ ਸੌਂਪਿਆ ਨਿਯੁਕਤੀ ਪੱਤਰ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ 35 ਮਹੀਨਿਆਂ ਦੌਰਾਨ ਡੇਅਰੀ ਵਿਕਾਸ ਵਿਭਾਗ ਵਿੱਚ ਵੱਖ-ਵੱਖ ਅਹੁਦਿਆਂ ‘ਤੇ 48 ਨੌਜਵਾਨਾਂ ਦੀ ਭਰਤੀ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਤਰਸ ਦੇ ਆਧਾਰ ‘ਤੇ ਇੱਕ ਕਲਰਕ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਸਾਂਝੀ ਕੀਤੀ।ਨਵ-ਨਿਯੁਕਤ ਕਲਰਕ ਨੂੰ ਬਿਹਤਰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕੈਬਨਿਟ ਮੰਤਰੀ ਨੇ ਉਸ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ  ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ 26 ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸੂਬੇ ਦੇ ਨੌਜਵਾਨਾਂ ਨੂੰ ਨੌਕਰੀ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੇਅਰੀ ਵਿਕਾਸ ਵਿਭਾਗ ਵਿੱਚ 34 ਨੌਜਵਾਨਾਂ ਨੂੰ ਡੇਅਰੀ ਵਿਕਾਸ ਇੰਸਪੈਕਟਰ ਗ੍ਰੇਡ-2, 10 ਨੌਜਵਾਨਾਂ ਨੂੰ ਕਲਰਕ, ਤਿੰਨ ਨੂੰ ਸਟੈਨੋ-ਟਾਈਪਿਸਟ ਅਤੇ ਇੱਕ ਨੂੰ ਡਰਾਈਵਰ ਵਜੋਂ ਭਰਤੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਨੌਜਵਾਨਾਂ ਨੂੰ 50,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਮੌਕੇ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਕੁਲਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

ਜ਼ਿਲ੍ਹਾ ਬਠਿੰਡਾ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਏ ਜਾਣਗੇ 6.50 ਲੱਖ ਬੂਟੇ : ਡਿਪਟੀ ਕਮਿਸ਼ਨਰ

👉"ਵਿਸ਼ਵ ਵਾਤਾਵਰਣ ਦਿਵਸ" ਮੌਕੇ ਪਿੰਡ ਡੂੰਮਵਾਲੀ ਵਿਖੇ "ਨਾਨਕ ਬਗੀਚੀ"...