Bathinda News: ਜ਼ਿਲ੍ਹੇ ਅੰਦਰ ਝੋਨੇ ਦੀ ਸਟੋਰੇਜ ਲਈ 506 ਰਾਈਸ ਮਿਲਾਂ ਵਿੱਚੋਂ 480 ਰਾਈਸ ਮਿਲਾਂ ਦੀ ਖਰੀਦ ਏਜੰਸੀਆਂ ਨੂੰ ਅਲਾਟਮੈਂਟ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡੀਸੀ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀਸੀ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡੀਸੀ ਨੇ ਕਿਹਾ ਕਿ ਭਾਵੇਂ ਸੂਬੇ ਅੰਦਰ 16 ਸਤੰਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਪਰ ਹਾਲੇ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਨਹੀਂ ਹੋਈ,
ਇਹ ਵੀ ਪੜ੍ਹੋ ਬਠਿੰਡਾ ਪੁਲਿਸ ਵੱਲੋਂ ਨਜਾਇਜ਼ ਹਥਿਆਰਾਂ ਦੇ ਨਾਲ ਨਸ਼ਾ ਤਸਕਰੀ ਕਰਦੀ ਮਾਂ ਕਾਬੂ,ਪੁੱਤ ਫ਼ਰਾਰ
ਉਹਨਾਂ ਦੱਸਿਆ ਕਿ ਅਕਤੂਬਰ ਦੇ ਪਹਿਲੇ ਹਫਤੇ ਮੰਡੀਆਂ ਵਿੱਚ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ।ਡੀਸੀ ਸ਼੍ਰੀ ਰਾਜੇਸ਼ ਧੀਮਾਨ ਨੇ ਇਹ ਵੀ ਦੱਸਿਆ ਕਿ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਕੰਬਾਇਨ ਮਾਲਕਾਂ, ਆੜ੍ਹਤੀਏ, ਬੇਲਰ ਮਾਲਕਾਂ ਤੇ ਚਾਲਕਾਂ ਤੋਂ ਇਲਾਵਾ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਜਿਨਾਂ ਵਿੱਚੋਂ ਉਹਨਾਂ ਨੂੰ ਝੋਨੇ ਦੇ ਸੀਜ਼ਨ ਨੂੰ ਸਫਲਤਾ ਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ।ਇਸ ਮੌਕੇ ਡੀ.ਸੀ. ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ।
ਇਹ ਵੀ ਪੜ੍ਹੋ Bathinda News; ਰਿਟਾਇਰ ਮਿਉਂਸਪਲ ਮੁਲਾਜ਼ਮਾਂ ਦੀ ਹੋਈ ਅਧਿਕਾਰੀਆਂ ਨਾਲ ਮੀਟਿੰਗ
ਉਨ੍ਹਾਂ ਇਹ ਵੀ ਕਿਹਾ ਕਿ 17 ਫੀਸਦੀ ਤੋਂ ਵੱਧ ਨਮੀ ਵਾਲੇ ਝੋਨੇ ਦੀ ਮੰਡੀਆਂ ਵਿੱਚ ਲੁਹਾਈ ਨਹੀਂ ਕਰਵਾਈ ਜਾਵੇਗੀ।ਇਸ ਦੌਰਾਨ ਡੀ.ਸੀ. ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਆਧੁਨਿਕ ਮਸ਼ੀਨਰੀ ਰਾਹੀਂ ਇਸ ਦਾ ਨਿਪਟਾਰਾ ਕਰਨ ਨੂੰ ਤਰਜ਼ੀਹ ਦਿੱਤੀ ਜਾਵੇ। ਉਨ੍ਹਾਂ ਕਿਸਾਨਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਉਥੇ ਹੀ ਜ਼ਮੀਨ ਬੰਜਰ ਹੋਣ ਤੋਂ ਬਚਦੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





