ਕੌਮੀ ਲੋਕ ਅਦਾਲਤ ‘ਚ 4823 ਕੇਸਾਂ ਦਾ ਨਿਪਟਾਰਾ,11,19,60,831/- ਰੁਪਏ ਦੇ ਅਵਾਰਡ ਕੀਤੇ ਪਾਸ

Date:

spot_img

Mansa News:ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਐੱਚ. ਐਸ. ਗਰੇਵਾਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮਿਸ. ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ, ਸਰਦੂਲਗੜ੍ਹ ਅਤੇ ਬੁਢਲ਼ਾਡਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਦੇ ਲਈ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਵਿਖੇ ਬੈਂਚਾਂ ਦਾ ਗਠਨ ਕੀਤਾ ਗਿਆ। ਮਾਨਸਾ ਵਿਖੇ ਐਡੀਸ਼ਨਲ ਸੈਸ਼ਨਜ਼ ਜੱਜ ਸ਼੍ਰੀ ਗੁਰਮੋਹਨ ਸਿੰਘ, ਐਡੀਸ਼ਨਲ ਸੈਸ਼ਨਜ਼ ਜੱਜ ਸ਼੍ਰੀ ਰਵੀ ਇੰਦਰ ਸਿੰਘ, ਅਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਸ਼੍ਰੀ ਪੁਸ਼ਪਿੰਦਰ ਸਿੰਘ,

ਇਹ ਵੀ ਪੜ੍ਹੋ  ਗੁਰਦਾਸਪੁਰ ਦਾ ਮਾਧਵ ਸ਼ਰਮਾ ਭਾਰਤੀ ਫ਼ੌਜ ਦੀ ਆਰਟਿਲਰੀ ਰੈਜੀਮੈਂਟ ਵਿੱਚ ਬਣਿਆ ਲੈਫਟੀਨੈਂਟ

ਚੀਫ ਜੁਡੀਸ਼ੀਅਲ ਮੈਜਿਸਟਰੇਟ ਗੁਰਜੀਤ ਕੌਰ ਢਿੱਲੋਂ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਸ਼੍ਰੀ ਰਵਨੀਤ ਸਿੰਘ, ਬੁਢਲਾਡਾ ਵਿਖੇ ਸਿਵਲ ਜੱਜ (ਜੂਨੀਅਰ ਡਵੀਜ਼ਨ) ਮਿਸ. ਜਸਿਕਾ ਵਿਜ ਅਤੇ ਸਰਦੂਲਗੜ੍ਹ ਵਿਖੇ ਸਿਵਲ ਜੱਜ (ਜੂਨੀਅਰ ਡਵੀਜ਼ਨ) ਮਿਸ. ਰਾਮਿੰਦਰ ਕੌਰ ਤੇ ਆਧਾਰਿਤ ਬੈਂਚਾਂ ਵੱਲੋਂ 4823 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਨ੍ਹਾਂ ਬੈਂਚਾਂ ਵਿੱਚ ਐਡਵੋਕੇਟ ਬਲਵੰਤ ਭਾਟੀਆ, ਬਲਵੀਰ ਕੌਰ, ਗੋਰਾ ਸਿੰਘ ਥਿੰਦ, ਦਵਿੰਦਰ ਸਿੰਘ, ਸਰਦੂਲ ਸਿੰਘ ਸੰਧੂ, ਨੀਸ਼ ਗਰਗ, ਸਤਿੰਦਰਪਾਰ ਸਿੰਘ, ਗੁਰਕਿਰਪਾਲ ਸਿੰਘ ਟਿਵਾਣਾ, ਰਾਜਵਿੰਦਰ ਕੌਰ, ਰਾਮ ਸਿੰਘ ਧਾਲੀਵਾਲ, ਕੁਲਦੀਪ ਔਲਖ, ਜਗਤਾਰ ਸਿੰਘ ਚਹਿਲ, ਕੀਰਤੀ ਸ਼ਰਮਾ ਅਤੇ ਮੈਂਬਰ ਡਾ. ਸੁਮਨ ਕੁਮਾਰੀ ਵਿਮਲ, ਸੁਰਿੰਦਰਪਾਲ ਸਿੰਘ ਚਹਿਲ, ਤਰਸੇਮ ਸੇਮੀ ਸ਼ਾਮਿਲ ਸਨ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆ ਵਿਰੁੱਧ; ਫਾਜਿਲਕਾ ਪੁਲਿਸ ਵੱਲੋਂ ਕਰੀਬ 6 ਲੱਖ ਗੋਲੀਆਂ/ਕੈਪਸੂਲ ਸਮੇਤ 2 ਕਾਬੂ

ਇਸ ਲੋਕ ਅਦਾਲਤ ਵਿੱਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈਕਾਂ ਦੇ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਉਜਰਤ ਸਬੰਧੀ ਝਗੜੇ, ਬਿਜਲੀ, ਪਾਣੀ, ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਆਪਸੀ ਸਮਝੌਤੇ ਰਾਹੀਂ ਕੀਤਾ ਗਿਆ। ਨਿਪਟਾਰਾ ਕੀਤੇ ਗਏ ਕੁੱਲ 4823 ਕੇਸਾਂ ਵਿੱਚ 11,19,60,831/- ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ. ਰਾਜਵਿੰਦਰ ਕੌਰ ਨੇ ਦੱਸਿਆ ਕਿ ਲਾਭਪਾਤਰੀਆਂ ਨੇ ਕੌਮੀ ਲੋਕ ਅਦਾਲਤ ਵਿੱਚ ਚੰਗੀ ਦਿਲਚਸਪੀ ਦਿਖਾਈ ਹੈ। ਅੱਜ ਦੀ ਕੌਮੀ ਲੋਕ ਅਦਾਲਤ ਤੋਂ ਪਹਿਲਾਂ ਇਸ ਦੀ ਸਫਲਤਾ ਲਈ ਅਨੇਕਾਂ ਸੈਮੀਨਾਰਾਂ ਅਤੇ ਮੀਟਿੰਗਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਸੀ ਫੈਲਾਈ ਜਿਸ ਦੇ ਸਾਰਥਿਕ ਸਿੱਟੇ ਸਾਹਮਣੇ ਆਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

ਪੰਜਾਬ ਵਿੱਚ ਬਿਜਲੀ ਕੱਟ ਜਲਦ ਹੀ ਬੀਤੇ ਦੀ ਗੱਲ ਹੋ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

👉ਉਦਯੋਗ ਅਤੇ ਬਿਜਲੀ ਮੰਤਰੀਆਂ ਵੱਲੋਂ ਮੁਬਾਰਕਪੁਰ ਵਿਖੇ 66 ਕੇਵੀ...

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

👉ਮੀਤ ਹੇਅਰ ਦੇ ਉਪਰਾਲੇ ਸਦਕਾ ਸਰਕਾਰੀ ਸਕੂਲਾਂ ਦੇ 1100...

Water Resources Minister Barinder Kumar Goyal ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

👉ਕਰੀਬ 3832 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਮਿਲੇਗਾ...