Summer Hill Convent School Bathinda ਵਿਖੇ ਮਨਾਇਆ 49ਵਾਂ ਸਥਾਪਨਾ ਦਿਵਸ

Date:

spot_img

Bathinda News: Summer Hill Convent School Bathinda ਵਿਖੇ ਅੱਜ 49ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸਵੇਰ ਦੀ ਸਭਾ ਵਿੱਚ ਸ਼ਬਦ ਗਾਇਨ ਕੀਤੇ। ਹਿੰਦੀ ਅਧਿਆਪਕਾ ਨੀਲਮ ਸ਼ਰਮਾ ਨੇ ਸਕੂਲ ਦੀ ਸਥਾਪਨਾ ਦਿਵਸ ਦੇ ਮੌਕੇ ਭਾਸ਼ਣ ਦਿੱਤਾ, ਅਤੇ ਦੱਸਿਆ ਕਿ ਸ:ਅਜਮੇਰ ਸਿੰਘ ਦੀ ਸਖ਼ਤ ਮਿਹਨਤ, ਲਗਨ ਅਤੇ ਦ੍ਰਿੜ ਸੰਕਲਪ ਨੇ ਸਮਰਹਿਲ ਕਾੱਨਵੈਂਟ ਸਕੂਲ ਨੂੰ ਤਰੱਕੀ ਦੀਆਂ ਲੀਹਾਂ ‘ਤੇ ਪਹੁੰਚਾਇਆ।ਅੱਜ ਇਸ ਮੌਕੇ ਸਕੂਲ ਵਿੱਚ ਸਮੂਹ ਸਟਾਫ ਦੁਆਰਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਵਿਦਿਆਰਥੀਆਂ ਨੂੰ ਸਕੂਲ ਦੇ ਸਥਾਪਨਾ ਦਿਵਸ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ।

ਇਹ ਵੀ ਪੜ੍ਹੋ Jeeda Blast Case; Army ਦੀ ਟੀਮ ਨੇ ਗੁਰਪ੍ਰੀਤ ਦੇ ਘਰ ਪੁੱਜ ਕੇ ਕੀਤੀ ਜਾਂਚ ਸ਼ੁਰੂ

ਸਕੂਲ ਦੇ ਐਮ. ਡੀ. ਰਮੇਸ਼ ਕੁਮਾਰੀ ਨੇ ਸਾਰਿਆਂ ਨੂੰ ਇਸ ਵਿਸ਼ੇਸ਼ ਦਿਨ ਦੀਆਂ ਵਧਾਈਆਂ ਦਿੱਤੀਆਂ ਅਤੇ ਉਹਨਾਂ ਨੇ ਸਕੂਲ ਦੇ ਅਧਿਆਪਕਾਂ ਨੂੰ ਇਸੇ ਤਰ੍ਹਾਂ ਮਿਹਨਤ ਤੇ ਲਗਨ ਨਾਲ ਕਾਰਜ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਲਗਨ ਅਤੇ ਮਿਹਨਤ ਨਾਲ ਵਿਦਿਅਕ ਗਤੀਵਿਧੀਆਂ ਦੇ ਨਾਲ ਨਾਲ ਹਰ ਖੇਤਰ ਵਿੱਚ ਤਰੱਕੀ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ, ਤਾਂ ਜੋ ਸਮਰ ਹਿੱਲ ਕਾੱਨਵੈਂਟ ਸਕੂਲ ਦਿਨ ਦੁੱਗਣੀ ਅਤੇ ਰਾਤ ਚੌਗੁਣੀ ਤਰੱਕੀ ਕਰੇ। ਦਸਣਾ ਬਣਦਾ ਹੈ ਕਿ ਸਮਰ ਹਿੱਲ ਕਾੱਨਵੈਂਟ ਸਕੂਲ ਬਠਿੰਡਾ ਦੀ ਸਥਾਪਨਾ 19 ਸਤੰਬਰ 1976 ਈਸਵੀ ਨੂੰ ਸ:ਅਜਮੇਰ ਸਿੰਘ ਬਰਾੜ ਨੇ ਕੀਤੀ ਸੀ ਤੇ ਇਸ ਸਬੰਧ ਵਿਚ ਹਰ ਸਾਲ ਇਹ ਦਿਨ ਸਕੂਲ ਵਿੱਚ ਬੜੀਆਂ ਖੁਸ਼ੀਆਂ ਨਾਲ ਮਨਾਇਆ ਜਾਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਆਪਣੇ ਪੰਜ ਆਗੂਆਂ ਵਿਰੁਧ ਵੱਡੀ ਕਾਰਵਾਈ; ਕੀਤੇ ਮੁਅੱਤਲ

Amritsar News: ਪਿਛਲੀਆਂ ਲੋਕ ਸਭਾ ਚੋਣਾਂ ਵਿਚ ਖਡੂਰ ਸਾਹਿਬ...

Roop Kaur Sandhu ਵੱਲੋਂ ਅੱਜ ਇੱਕ ਹੋਰ ਵੱਡੇ ‘ਅਕਾਲੀ’ ਬਾਰੇ ਖੁਲਾਸੇ ਦਾ ਐਲਾਨ!

Amritsar News: Roop Kaur Sandhu; ਪਹਿਲਾਂ ਹੀ ਸ਼੍ਰੋਮਣੀ ਕਮੇਟੀ...

गुजरात दौरे से हरियाणा को मिले 50 हजार करोड़ रुपये से अधिक के निवेश प्रस्ताव

👉डिफेंस, रियल एस्टेट और ऑयल एवं गैस क्षेत्र में...

प्रधानमंत्री नरेंद्र मोदी की जन्मभूमि गुजरात बनेगी हरियाणा की विकास गाथा की सारथी

👉मुख्यमंत्री नायब सिंह सैनी के दो दिवसीय गुजरात दौरे...