👉ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਦੇਣ ਲਈ ਵਚਨਬੱਧ, ਵਿਧਾਇਕ ਮਾਸਟਰ ਜਗਸੀਰ ਸਿੰਘ
👉ਆਮ ਆਦਮੀ ਕਲੀਨਿਕਾਂ ਰਾਹੀਂ ਇਲਾਜ ਦੀ ਸੁਵਿਧਾ ਲੋਕਾਂ ਦੇ ਘਰਾਂ ਦੇ ਨੇੜੇ ਪੁੱਜੀ, ਮੇਅਰ ਪਦਮਜੀਤ ਮਹਿਤਾ
👉ਆਮ ਆਦਮੀ ਕਲੀਨਿਕ ਚ ਮੁਫ਼ਤ ਦਵਾਈਆਂ, ਮੁਫ਼ਤ ਸਲਾਹ ਅਤੇ ਟੈਸਟ ਕੀਤੇ ਜਾਂਦੇ ਹਨ ; ਹਲਕਾ ਇੰਚਾਰਜ ਗੋਪਾਲ ਸਿੰਘ
Bathinda News:ਜ਼ਿਲ੍ਹਾ ਬਠਿੰਡਾ ਚ ਅੱਜ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਗਏ ਅਤੇ ਇਸ ਨਾਲ ਹੀ ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 53 ਹੋ ਗਈ ਹੈ।ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਵੱਲੋਂ ਪਿੰਡ ਤੁੰਗਵਾਲੀ ਵਿਖੇ, ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਅਮਰਪੁਰਾ ਬਸਤੀ ਅਤੇ ਬੈਕ ਸਾਈਡ ਜੌਗਰ ਪਾਰਕ ਵਿਖੇ ਅਤੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਸ੍ਰੀ ਗੋਪਾਲ ਸਿੰਘ ਪੀਸੀਐਸ (ਸੇਵਾ ਮੁਕਤ) ਵੱਲੋਂ ਪਿੰਡ ਜੈ ਸਿੰਘ ਵਾਲਾ ਅਤੇ ਰਾਏਕੇ ਕਲਾਂ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ।ਪਿੰਡ ਤੁੰਗਵਾਲੀ ਵਿਖੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਤੱਕ ਗੁਣਵੱਤਾ ਭਰੀਆਂ ਅਤੇ ਆਧੁਨਿਕ ਸਿਹਤ ਸੇਵਾਵਾਂ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸੂਬੇ ਵਿਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਵੱਖ-ਵੱਖ ਥਾਵਾਂ ‘ਤੇ ਆਮ ਆਦਮੀ ਕਲੀਨਿਕ ਖੋਲ ਰਹੀ ਹੈ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਫ਼ਤ ਮੁਹਈਆ ਕਾਰਵਾਈਆਂ ਜਾਣ।
ਇਹ ਵੀ ਪੜ੍ਹੋ Bathinda Police ਨੇ ਭੁੱਕੀ ਤਸਕਰੀ ਕਰਦੀਆਂ ਦੋ ਨੌਜਵਾਨ ਲੜਕੀਆਂ ਨੂੰ ਕੀਤਾ ਗ੍ਰਿਫਤਾਰ
ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਅਮਰਪੁਰਾ ਬਸਤੀ ਅਤੇ ਬੈਕ ਸਾਈਡ ਜੌਗਰ ਪਾਰਕ ਵਿਖੇ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਮੌਕੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਹਰ ਨਾਗਰਿਕ ਨੂੰ ਆਪਣੇ ਘਰ ਦੇ ਨੇੜੇ ਹੀ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਹੋਣ। ਇਸੇ ਮੰਤਵ ਤਹਿਤ ਇਹ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਲਾਜ ਲਈ ਲੰਬੀਆਂ ਦੂਰੀਆਂ ਤੈਅ ਨਾ ਕਰਨੀਆਂ ਪੈਣ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚ ਰਹੇ ਹਨ, ਜਦਕਿ ਸਰਕਾਰੀ ਸਿਹਤ ਪ੍ਰਣਾਲੀ ‘ਤੇ ਲੋਕਾਂ ਦਾ ਭਰੋਸਾ ਵੀ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਭਵਿੱਖ ਵਿੱਚ ਵੀ ਲੋੜ ਅਨੁਸਾਰ ਹੋਰ ਸਿਹਤ ਸਹੂਲਤਾਂ ਦਾ ਵਿਸਥਾਰ ਕੀਤਾ ਜਾਵੇਗਾ ਤਾਂ ਜੋ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਬਿਹਤਰ ਇਲਾਜ ਮਿਲ ਸਕੇ।ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਹਲਕਾ ਇੰਚਾਰਜ ਸ੍ਰੀ ਗੋਪਾਲ ਸਿੰਘ ਪੀਸੀਐਸ (ਸੇਵਾ ਮੁਕਤ) ਵੱਲੋਂ ਪਿੰਡ ਜੈ ਸਿੰਘ ਵਾਲਾ ਅਤੇ ਰਾਏਕੇ ਕਲਾਂ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਯੋਗ ਐਮ.ਬੀ.ਬੀ.ਐਸ. ਡਾਕਟਰ, ਸਿਖਲਾਈ ਪ੍ਰਾਪਤ ਨਰਸਿੰਗ ਸਟਾਫ ਅਤੇ ਹੋਰ ਲੋੜੀਂਦਾ ਸਟਾਫ ਤਾਇਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ Punjab Police ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ
ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਡਾਕਟਰੀ ਸਲਾਹ, ਜਾਂਚ, ਲੋੜੀਂਦੀਆਂ ਦਵਾਈਆਂ ਅਤੇ ਵੱਖ-ਵੱਖ ਡਾਇਗਨੋਸਟਿਕ ਟੈਸਟਾਂ ਸਮੇਤ ਸਾਰੀਆਂ ਪ੍ਰਾਇਮਰੀ ਸਿਹਤ ਸੇਵਾਵਾਂ 100 ਫੀਸਦੀ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ।ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਗਰਭਵਤੀ ਮਹਿਲਾਵਾਂ ਦੀ ਨਿਯਮਿਤ ਜਾਂਚ, ਮਾਸਿਕ ਟੀਕਾਕਰਣ ਅਤੇ ਕੁੱਤੇ ਦੇ ਕੱਟਣ ‘ਤੇ ਲੱਗਣ ਵਾਲੀ ਰੇਬੀਜ਼ ਵੈਕਸੀਨ ਵੀ ਮੁਫ਼ਤ ਲਗਾਇਆ ਜਾਂਦੀ ਹੈ । ਇਸ ਤੋਂ ਇਲਾਵਾ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਗੈਰ-ਸੰਚਾਰੀ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਨੂੰ ਨਿਯਮਤ ਇਲਾਜ, ਦਵਾਈਆਂ ਅਤੇ ਫਾਲੋ-ਅਪ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਉਨ੍ਹਾਂ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਸੰਭਵ ਕੀਤੀ ਜਾ ਰਹੀ ਹੈ।ਇਹਨਾਂ ਆਮ ਆਦਮੀ ਕਲੀਨਿਕਾਂ ਦੇ ਉਦਘਾਟਨੀ ਪ੍ਰੋਗਰਾਮਾਂ ਮੌਕੇ ਵੱਖ-ਵੱਖ ਅਹੁਦੇਦਾਰਾਂ ਸਮੇਤ ਆਮ ਲੋਕ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।






