ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ:ਲਾਲਜੀਤ ਸਿੰਘ ਭੁੱਲਰ

Date:

spot_img

ਤਰਨ ਤਾਰਨ, 21 ਜੂਨ:ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਬਠਿੰਡਾ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਤਰਨ ਤਾਰਨ ਵਿਖੇ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਸ਼ੁਰੂ ਕੀਤੇ ਗਏ ਹਨ ਤਾਂ ਜੋ ਲੋੜਵੰਦਾਂ ਨੂੰ ਡਰਾਇਵਿੰਗ ਸਕਿੱਲ ਸਿੱਖਣ ਲਈ ਦੂਰ-ਦੁਰਾਡੇ ਨਾ ਜਾਣਾ ਪਵੇ।ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਅੱਜ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋਂ ਚਲਾਏ ਜਾ ਰਹੇ ਤਰਨ ਤਾਰਨ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਦਾ ਨਿਰੀਖਣ ਕਰਨ ਮੌਕੇ ਦਿੱਤੀ। ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਵੱਲੋਂ ਸਿਖਿਆਰਥੀਆ ਨੂੰ ਸਰਟੀਫਿਕੇਟ ਵੀ ਵੰਡੇ ਗਏ।

ਆਪ੍ਰੇਸ਼ਨ ਈਗਲ-4: ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ

ਇਸ ਮੌਕੇ ਸੰਬੋਧਨ ਕਰਦਿਆਂ ਸ. ਭੁੱਲਰ ਨੇ ਕਿਹਾ ਕਿ ਪਹਿਲਾਂ ਨਵਾਂ ਡਰਾਈਵਿੰਗ ਲਾਇਸੈਂਸ ਬਣਾਉਣ ਜਾਂ ਪੁਰਾਣਾ ਲਾਇਸੈਂਸ ਰਿਨਿਊ ਕਰਾਉਣ ਲਈ ਰਿਫ੍ਰੈਸਰ ਕੋਰਸ ਕਰਨ ਲਈ ਮਹੂਆਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਜਾਣਾ ਪੈਂਦਾ ਸੀ ਜਿਸ ਕਾਰਨ ਲੋਕਾ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਮਹੂਆਣੇ ਜਾਣ ਦੀ ਜ਼ਰੂਰਤ ਨਹੀਂ ਹੈ ਅਤੇ ਲੋਕ ਆਪਣੀ ਟ੍ਰੇਨਿੰਗ ਰੈੱਡ ਕਰਾਸ ਦਫਤਰ ਤਰਨ ਤਾਰਨ ਵਿਖੇ ਬਣੇ ਸੈਂਟਰ ਵਿੱਚ ਕਰ ਸਕਦੇ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ, ਕਾਰਜਕਾਰੀ ਸਕੱਤਰ ਸਰਬਜੀਤ ਸਿੰਘ ਥਿੰਦ, ਸ੍ਰੀ ਦਿਲਬਾਗ਼ ਸਿੰਘ ਚੇਅਰਮੈਨ ਅਤੇ ਜ਼ਿਲ੍ਹਾ ਟ੍ਰੇਨਿੰਗ ਸੁਰਵਾਈਜ਼ਰ ਸੁਰਜੀਤ ਸਿੰਘ ਨਿੱਜਰ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...