5 ਲੱਖ ਭਰਤੀ ਪਰਚੀਆਂ ਵਾਲੀਆਂ 5 ਹਜ਼ਾਰ ਕਾਪੀਆਂ ਭਲਕੇ 7 ਫਰਵਰੀ ਨੂੰ ਵੰਡੀਆਂ ਜਾਣਗੀਆਂ: ਬਲਵਿੰਦਰ ਸਿੰਘ ਭੂੰਦੜ

Date:

spot_img

👉ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਣ ’ਤੇ ਤਸੱਲੀ ਪ੍ਰਗਟਾਈ, ਹੁਣ ਤੱਕ 35 ਲੱਖ ਮੈਂਬਰਾਂ ਦੀ ਭਰਤੀ ਮੁਕੰਮਲ ਹੋਣ ਨੇੜੇ
👉ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਵੱਲੋਂ ਤੈਅ ਕੀਤੀ 20 ਫਰਵਰੀ ਦੀ ਤਾਰੀਕ ਤੱਕ ਭਰਤੀ ਮੁਹਿੰਮ ਮੁਕੰਮਲ ਕੀਤੀ ਜਾਵੇ
Chandigarh News:ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਐਲਾਨ ਕੀਤਾ ਕਿ ਪੰਜ ਲੱਖ ਭਰਤੀ ਫਾਰਮ ਪਰਚੀਆਂ ਵਾਲੀਆਂ ਪੰਜ ਹਜ਼ਾਰ ਕਾਪੀਆਂ ਭਲਕੇ 7 ਫਰਵਰੀ ਨੂੰ ਵੰਡੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਭਰਤੀ ਲਈ ਕਾਪੀਆਂ ਦੀ ਵੱਡੀ ਮੰਗ ਹੈ ਤੇ ਹੁਣ ਤੱਕ ਪਹਿਲਾਂ ਹੀ 25 ਲੱਖ ਪਰਚੀਆਂ ਪਾਰਟੀ ਦੀਆਂ ਜਥੇਬੰਦਕ ਚੋਣਾਂ ਦੀ ਮੁਹਿੰਮ ਤਹਿਤ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਵੰਡੀਆਂ ਜਾ ਚੁੱਕੀਆਂ ਹਨ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਉਹਨਾਂ ਨੇ ਅਕਾਲੀ ਦਲ ਦੇ ਮੈਂਬਰਾਂ ਦੀ ਭਰਤੀ ਵਾਸਤੇ ਲੋਕਾਂ ਤੱਕ ਪਹੁੰਚ ਕਰਨ ਦੀ ਪਾਰਟੀ ਦੇ ਵਰਕਰਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਹੁਣ ਤੱਕ 25000 ਕਾਪੀਆਂ ਵੰਡੀਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ USA ਤੋਂ Deport ਹੋਕੇ ਆਏ ਪ੍ਰਵਾਸੀਆਂ ‘ਤੇ ਬੋਲੇ ਵਿਦੇਸ਼ ਮੰਤਰੀ ਐਸ ਜੈਸ਼ੰਕਰ

ਹੋਰ ਕਾਪੀਆਂ ਦੀ ਨਿਰੰਤਰ ਮੰਗ ਆ ਰਹੀ ਹੈ ਜਿਸ ਕਾਰਣ ਹੁਣ ਅਸੀਂ 5 ਹਜ਼ਾਰ ਹੋਰ ਕਾਪੀਆਂ ਵੰਡਾਂਗੇ। ਉਹਨਾਂ ਕਿਹਾ ਕਿ ਜੇਕਰ ਮੰਗ ਇਸੇ ਤਰੀਕੇ ਨਿਰੰਤਰ ਜਾਰੀ ਰਹੀ ਤਾਂ ਅਸੀਂ 5 ਹਜ਼ਾਰ ਹੋਰ ਕਾਪੀਆਂ ਛਪਵਾਵਾਂਗੇ। ਉਹਨਾਂ ਕਿਹਾ ਕਿ ਇਸ ਸਦਕਾ 35 ਲੱਖ ਮੈਂਬਰਾਂ ਦੀ ਭਰਤੀ ਹੋ ਸਕੇਗੀ ਜਿਸ ਤੋਂ ਪਤਾ ਚਲਦਾ ਹੈ ਕਿ ਪੰਜਾਬੀ ਕਿਵੇਂ ਅਕਾਲੀ ਦਲ ਨਾਲ ਜੁੜਨਾ ਚਾਹੁੰਦੇ ਹਨ।ਉਹਨਾਂ ਨੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੇਠਲੇ ਪੱਧਰ ਤੱਕ ਪਹੁੰਚ ਕਰ ਕੇ ਭਰਤੀ ਕਰਨ। ਭੂੰਦੜ ਨੇ ਉਹਨਾਂ ਸੈਂਕੜੇ ਵਰਕਰਾਂ ਦੀ ਸ਼ਲਾਘਾ ਕੀਤੀ ਜਿਹਨਾਂ ਨੇ ਹੇਠਲੇ ਪੱਧਰ ਤੱਕ ਪਹੁੰਚ ਕਰ ਕੇ ਹੁਣ ਤੱਕ ਹਜ਼ਾਰਾਂ ਲੋਕਾਂ ਦੀ ਭਰਤੀ ਕੀਤੀ ਹੈ। ਉਹਨਾਂ ਕਿਹਾ ਕਿ ਹੁਣ ਪਾਰਟੀ ਦੇ ਵਰਕਰ ਅਕਾਲੀ ਦਲ ਦੇ ਦਫਤਰ ਤੱਕ ਪਹੁੰਚ ਕਰ ਰਹੇ ਹਨ ਤਾਂ ਜੋ ਭਰਤੀ ਕਾਪੀਆਂ ਲੈ ਸਕਣ। ਉਹਨਾਂ ਕਿਹਾ ਕਿ ਇਸ ਤੋਂ ਇਹਨਾਂ ਆਗੂਆਂ ਤੇ ਵਰਕਰਾਂ ਦੀ ਪਾਰਟੀ ਪ੍ਰਤੀ ਸਮਰਪਣ ਦੀ ਭਾਵਨਾ ਝਲਕਦੀ ਹੈ। ਉਹਨਾਂ ਕਿਹਾ ਕਿ ਪਾਰਟੀ ਅਜਿਹੇ ਵਰਕਰਾਂ ਦਾ ਸਨਮਾਨ ਕਰਨ ਲਈ ਆਪਣੇ ਵੱਲੋਂ ਬਣਦੀ ਜ਼ਿੰਮੇਵਾਰੀ ਨਿਭਾਵੇਗੀ।

ਇਹ ਵੀ ਪੜ੍ਹੋ  Congress ਦੇ ਚੋਟੀ ਦੇ ਆਗੂ ਦੇ ਘਰ ਤੜਕਸਾਰ ‘ CBI ’ ਦੀ ਰੇਡ

ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਉਹਨਾਂ ਨੇ ਪਾਰਟੀ ਦੀਆਂ ਦਿੱਲੀ ਤੇ ਹਰਿਆਣਾ ਇਕਾਈਆਂ ਨਾਲ ਵੀ ਗੱਲਬਾਤ ਕੀਤੀ ਹੈ ਤਾਂ ਜੋ ਮੈਂਬਰਾਂ ਦੀ ਭਰਤੀ ਮੁਹਿੰਮ ਤੇਜ਼ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਦਿੱਲੀ ਵਿਚ ਦਿੱਲੀ ਵਿਧਾਨ ਸਭਾ ਚੋਣਾਂ ਸੰਪੰਨ ਹੋਣ ਮਗਰੋਂ ਭਰਤੀ ਮੁਹਿੰਮ ਵਿਚ ਤੇਜ਼ੀ ਆਵੇਗੀ। ਭੂੰਦੜ ਨੇ ਕਿਹਾ ਕਿ ਉਹਨਾਂ ਨੂੰ ਅਜਿਹੀਆਂ ਵੀ ਰਿਪੋਰਟਾਂ ਮਿਲੀਆਂ ਹਨ ਕਿ ਰਾਜਸਥਾਨ ਤੇ ਹਰਿਆਣਾ ਦੇ ਨਾਲ-ਨਾਲ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਤੋਂ ਵੀ ਭਰਤੀ ਨੂੰ ਲੈ ਕੇ ਉਤਸ਼ਾਹੀ ਰਿਪੋਰਟਾਂ ਮਿਲ ਰਹੀਆਂ ਹਨ। ਉਹਨਾਂ ਕਿਹਾ ਕਿ ਅਸੀਂ ਆਪਣੀਆਂ ਪਾਰਟੀ ਇਕਾਈਆਂ ਨੂੰ ਆਖਿਆ ਹੈ ਕਿ ਉਹ ਭਰਤੀ ਕਾਪੀਆਂ ਛੇਤੀ ਤੋਂ ਛੇਤੀ ਜਮ੍ਹਾਂ ਕਰਵਾਉਣ।ਭੂੰਦੜ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 20 ਫਰਵਰੀ ਤੱਕ ਭਰਤੀ ਮੁਹਿੰਮ ਪੂਰੀ ਕਰਨ ਦੇ ਟੀਚੇ ਦੀ ਪ੍ਰਾਪਤੀ ਵਾਸਤੇ ਪੁਰਜ਼ੋਰ ਯਤਨ ਕਰਨ ਤਾਂ ਜੋ ਜਥੇਬੰਦਕ ਚੋਣਾਂ ਤੈਅ ਪ੍ਰੋਗਰਾਮ ਮੁਤਾਬਕ ਪੂਰੀਆਂ ਕੀਤੀਆਂ ਜਾ ਸਕਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...