ਸਬਕਾ ਸਾਥ ਸਬਕਾ ਵਿਕਾਸ ਹੈ ਭਾਜਪਾ ਦਾ ਉਦੇਸ਼- ਸਰੂਪ ਚੰਦ ਸਿੰਗਲਾ
Bathinda News:ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਬਠਿੰਡਾ ਵਿੱਚ ਹੀ ਨਹੀਂ ਸਗੋਂ ਬਠਿੰਡਾ ਦੇ ਪਿੰਡਾਂ ਵਿੱਚ ਵੀ ਮਜ਼ਬੂਤ ਹੁੰਦੀ ਜਾ ਰਹੀ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਰਾਸ਼ਟਰ ਹਿੱਤ ਅਤੇ ਲੋਕ ਹਿੱਤ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਭਾਰਤੀ ਜਨਤਾ ਪਾਰਟੀ ਨਾਲ ਜੁੜ ਰਹੇ ਹਨ। ਇਸੇ ਲੜੀ ਤਹਿਤ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਅਤੇ ਸੀਨੀਅਰ ਭਾਜਪਾ ਸੂਬਾ ਆਗੂ ਕਰਮਬੀਰ ਸਿੰਘ ਦੀ ਮਿਹਨਤ ਸਦਕਾ ਭਾਰਤੀ ਜਨਤਾ ਪਾਰਟੀ ਬਠਿੰਡਾ ਸੰਗਤ ਮੰਡਲ ਦੀ ਮੀਟਿੰਗ ਹਰਭਜਨ ਸਿੰਘ ਦੇ ਗ੍ਰਹਿ ਪਿੰਡ ਡੂਮਵਾਲੀ ਦੀ ਨਰਸਿੰਗ ਕਲੋਨੀ ਵਿਖੇ ਹੋਈ ਅਤੇ ਕੇਂਦਰ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਹ ਵੀ ਪੜ੍ਹੋ ਵੱਡੀ ਖਬਰ; ਧਾਮੀ ਮੁੜ ਸੰਭਾਲਣਗੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ, ਸੁਖਬੀਰ ਬਾਦਲ ਦਾ ਕਹਿਣਾ ਮੰਨੇ
ਜਿਸ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀਆਂ ਲੋਕ ਹਿੱਤ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਰਭਜਨ ਸਿੰਘ ਨੇ ਆਪਣੇ 50 ਪਰਿਵਾਰਕ ਮੈਂਬਰਾਂ ਸਮੇਤ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ।ਪਾਰਟੀ ਵਿੱਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਹਰ ਕੋਈ ਦਿਲੋਂ ਪਿਆਰ ਕਰਦਾ ਹੈ ਅਤੇ ਹਰ ਕੋਈ ਚਾਹੁੰਦਾ ਹੈ ਕਿ 2027 ਵਿੱਚ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇ।ਇਸ ਮੌਕੇ ਜਿਲ੍ਹਾ ਬਠਿੰਡਾ ਯੁਵਾ ਮੋਰਚਾ ਦੇ ਪ੍ਰਧਾਨ ਗੌਰਵ ਨਿਧਾਨ,ਜਿਲ੍ਹਾ ਐਸ.ਸੀ ਵਿੰਗ ਦੇ ਪ੍ਰਧਾਨ ਬਲਦੇਵ ਸਿੰਘ ਅਕਲੀਆ, ਸੰਗਤ ਮੰਡਲ ਪ੍ਰਧਾਨ ਰਾਣਾ ਸਰਪੰਚ, ਘੁੱਦਾ ਮੰਡਲ ਪ੍ਰਧਾਨ ਅਮਰਨਾਥ ਗੋਇਲ, ਮੁਨੀਸ਼ ਮੰਗਲਾ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।