ਪੰਜਾਬੀ ਖ਼ਬਰਸਾਰ ਬਿਉਰੋ
ਸੰਗਰੂਰ, 24 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸਟਾਚਾਰ ਵਿਰੋਧ ਜਾਰੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਲੌਂਗੋਵਾਲ ਜਿਲਾ ਸੰਗਰੂਰ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਰਾਮ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜਮ ਸਬ-ਇੰਸਪੈਕਟਰ ਨੂੰ ਲੌਂਗੋਵਾਲ ਨਿਵਾਸੀ ਹਰਵਿੰਦਰ ਕੁਮਾਰ ਦੀ ਸ਼ਿਕਾਇਤ ‘ਤੇ ਗਿ੍ਰਫਤਾਰ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੂਚਨਾ ਦਿੱਤੀ ਸੀ ਕਿ ਉਸਨੇ ਚੋਰੀ ਦੀ ਭਾਲ ਬਾਰੇ ਪੁਲਿਸ ਨੂੰ ਅਰਜ਼ੀ ਦਿੱਤੀ ਸੀ ਪਰ ਉਕਤ ਸਬ-ਇੰਸਪੈਕਟਰ ਉਸ ਤੋਂ ਕਾਰਵਾਈ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਹੈ ਅਤੇ ਹੁਣ ਪਰਚਾ ਦਰਜ ਕਰਨ ਲਈ 5,000 ਰੁਪਏ ਹੋਰ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿਚਲੇ ਤੱਥਾਂ ਅਤੇ ਅਸਲ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਉਕਤ ਮੁਲਜਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧ ਵਿੱਚ ਉਕਤ ਪੁਲਿਸ ਮੁਲਾਜਮ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਉਰੋ ਦੇ ਪਟਿਆਲਾ ਥਾਣੇ ਵਿੱਚ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਅਰੰਭ ਦਿੱਤੀ ਹੈ।
Share the post "5,000 ਰੁਪਏ ਦੀ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ"