ਬਿਜਲੀ ਨੈੱਟਵਰਕ ਦੀ ਹੋਰ ਮਜ਼ਬੂਤੀ ਲਈ 1,296 ਨਵੇਂ ਫੀਡਰ ਅਤੇ 1.12 ਲੱਖ ਟ੍ਰਾਂਸਫਾਰਮਰ ਲਗਾਏ ਗਏ: ਬਿਜਲੀ ਮੰਤਰੀ
ਮਈ ਮਹੀਨੇ ਤੋਂ ਕਿਸਾਨਾਂ ਨੂੰ 8 ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ: ਸੌਂਦ
Punjab News:ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐੱਸ.ਐੱਸ.) ਤਹਿਤ ਲਗਭਗ 5,000 ਕਰੋੜ ਦੇ ਕੰਮ ਸ਼ੁਰੂ ਕਰਕੇ ਸੂਬੇ ਦੇ ਬਿਜਲੀ ਵੰਡ ਢਾਂਚੇ ਨੂੰ ਆਧੁਨਿਕ ਅਤੇ ਮਜ਼ਬੂਤ ਕਰਨ ਲਈ ਇਕ ਵਿਆਪਕ ਮੁਹਿੰਮ ਵਿੱਢੀ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਇਹ ਰਾਸ਼ੀ ਬਿਜਲੀ ਵੰਡ ਨੈੱਟਵਰਕ ਨੂੰ ਅਪਗ੍ਰੇਡ ਕਰਨ ਲਈ ਸੁਚੱਜੇ ਢੰਗ ਨਾਲ ਵਰਤੀ ਜਾ ਰਹੀ ਹੈ, ਜਿਸ ਨਾਲ ਪੂਰੇ ਸੂਬੇ ਵਿੱਚ ਖਪਤਕਾਰਾਂ ਨੂੰ ਭਰੋਸੇਯੋਗ, ਮਿਆਰੀ ਅਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਈ ਮਹੀਨੇ ਤੋਂ ਕਿਸਾਨਾਂ ਨੂੰ ਵੀ 8 ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ।ਬਿਜਲੀ ਵੰਡ ਨੈੱਟਵਰਕ ਸਬੰਧੀ ਪ੍ਰਮੁੱਖ ਪ੍ਰਾਪਤੀਆਂ ਨੂੰ ਸਾਂਝਾ ਕਰਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਨੈੱਟਵਰਕ ਦੀ ਭਰੋਸੇਯੋਗਤਾ ਵਿੱਚ ਸੁਧਾਰ ਅਤੇ ਮੌਜੂਦਾ ਸਿਸਟਮ ‘ਤੇ ਓਵਰਲੋਡਿੰਗ ਨੂੰ ਘਟਾਉਣ ਲਈ 1,296 ਨਵੇਂ 11 ਕੇਵੀ ਫੀਡਰ ਲਗਾਏ ਗਏ ਹਨ।
ਇਸ ਤੋਂ ਇਲਾਵਾ ਬਿਜਲੀ ਵੰਡ ਨੈੱਟਵਰਕ ਨੂੰ ਮਜ਼ਬੂਤ ਕਰਨ ਅਤੇ ਦਿਹਾਤੀ ਤੇ ਸ਼ਹਿਰੀ ਖੇਤਰਾਂ ਵਿੱਚ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ 1,12,195 ਨਵੇਂ ਡਿਸਟ੍ਰੀਬਿਊਸ਼ਨ ਟ੍ਰਾਂਸਫਾਰਮਰ ਲਗਾਏ ਗਏ ਹਨ।ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ 663 ਸਰਕਟ ਕਿਲੋਮੀਟਰ 66 ਕੇਵੀ ਲਾਈਨਾਂ ਦੇ ਵਾਧੇ ਅਤੇ ਅਪਗ੍ਰੇਡੇਸ਼ਨ ਤੋਂ ਇਲਾਵਾ ਨਵੀਆਂ 355 ਸਰਕਟ ਕਿਲੋਮੀਟਰ 66 ਕੇਵੀ ਟ੍ਰਾਂਸਮਿਸ਼ਨ ਲਾਈਨਾਂ ਦੇ ਨਾਲ ਟ੍ਰਾਂਸਮਿਸ਼ਨ ਨੈੱਟਵਰਕ ਨੂੰ ਵੀ ਕਾਫ਼ੀ ਮਜ਼ਬੂਤ ਕੀਤਾ ਗਿਆ ਹੈ, ਜਿਸ ਨਾਲ ਸਿਸਟਮ ਦੀ ਸਮਰੱਥਾ ਅਤੇ ਸੰਚਾਲਨ ਕੁਸ਼ਲਤਾ ਵਿੱਚ ਵਾਧਾ ਹੋਇਆ ਹੈ।ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਲਿਆਂਦੇ ਗਏ ਧਿਆਨ ਦਿਵਾਊ ਮਤੇ ‘ਤੇ ਬਠਿੰਡਾ ਖੇਤਰ ਵਿੱਚ ਚੱਲ ਰਹੇ ਟ੍ਰਾਂਸਮਿਸ਼ਨ ਅਪਗ੍ਰੇਡੇਸ਼ਨ ਦੇ ਕੰਮਾਂ ਦਾ ਵੇਰਵੇ ਦਿੰਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਫੂਲ ਅਤੇ ਭਾਈ ਰੂਪਾ ਦੇ 66 ਕੇਵੀ ਸਬ-ਸਟੇਸ਼ਨਾਂ ਨੂੰ ਫਿਲਹਾਲ 220 ਕੇ.ਵੀ. ਗੁਰੂ ਹਰਗੋਬਿੰਦ ਥਰਮਲ ਪਲਾਂਟ, ਲਹਿਰਾ ਮੁਹੱਬਤ ਸਬ-ਸਟੇਸ਼ਨ ਤੋਂ ਆਉਂਦੀ 66 ਕੇਵੀ ਲਾਈਨ ਰਾਹੀਂ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਮੌਜੂਦਾ ਲਾਈਨ ਤੋਂ ਬੋਝ ਘਟਾਉਣ ਅਤੇ ਬਿਜਲੀ ਦੀ ਭਰੋਸੇਯੋਗਤਾ ਵਿੱਚ ਸੁਧਾਰ ਲਈ, 220 ਕੇਵੀ ਗੁਰੂ ਹਰਗੋਬਿੰਦ ਥਰਮਲ ਪਲਾਂਟ, ਲਹਿਰਾ ਮੁਹੱਬਤ ਤੋਂ 66 ਕੇਵੀ ਸਬ-ਸਟੇਸ਼ਨ ਫੂਲ ਤੱਕ ਇੱਕ ਨਵੀਂ ਸਮਰਪਿਤ 66 ਕੇਵੀ ਟ੍ਰਾਂਸਮਿਸ਼ਨ ਲਾਈਨ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ ਰੁਜ਼ਗਾਰ, ਸਿੱਖਿਆ ਅਤੇ ਸਮਾਜਿਕ ਬਰਾਬਰੀ ਨਾਲ ਮਾਨ ਸਰਕਾਰ ਨੇ ਬਦਲਿਆ ਪੰਜਾਬ ਦਾ ਭਵਿੱਖ: ਡਾ. ਬਲਜੀਤ ਕੌਰ
ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਲਾਈਨ ਦੀ ਕੁੱਲ ਲੰਬਾਈ 13.2 ਸਰਕਟ ਕਿਲੋਮੀਟਰ ਹੈ, ਜਿਸ ਵਿੱਚੋਂ 11.08 ਸਰਕਟ ਕਿਲੋਮੀਟਰ ਦਾ ਕੰਮ ਪੂਰਾ ਹੋ ਚੁੱਕਾ ਹੈ। ਬਾਕੀ ਬਚੇ ਕੰਮ ਵਿੱਚ ਅੱਠ ਟ੍ਰਾਂਸਮਿਸ਼ਨ ਟਾਵਰਾਂ ਨੂੰ ਬਦਲਣਾ ਅਤੇ ਨਿਰਧਾਰਤ ਸੁਰੱਖਿਆ ਮਾਪਦੰਡਾਂ ਨੂੰ ਬਣਾਏ ਰੱਖਣ ਲਈ 220 ਕੇਵੀ ਟ੍ਰਾਂਸਮਿਸ਼ਨ ਲਾਈਨਾਂ ਵਾਲੇ 4 ਕ੍ਰਾਸਿੰਗ ਢਾਚਿਆਂ ਦੀ ਉਚਾਈ ਵਧਾਉਣਾ ਸ਼ਾਮਲ ਹੈ ਅਤੇ ਇਹ ਕੰਮ ਵੀ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਅੰਤਰਿਮ ਪ੍ਰਬੰਧ ਵਜੋਂ ਪੀ.ਐੱਸ.ਪੀ.ਸੀ.ਐੱਲ. ਨੇ 66 ਕੇਵੀ ਭਾਈ ਰੂਪਾ, ਮਹਿਰਾਜ ਅਤੇ ਫੂਲ ਸਬ-ਸਟੇਸ਼ਨਾਂ ਦਰਮਿਆਨ ਅਸਥਾਈ ਤੌਰ ‘ਤੇ ਲੋਡ ਨੂੰ ਸੰਤੁਲਿਤ ਕੀਤਾ ਹੈ, ਜਿਸ ਨਾਲ ਮਈ ਮਹੀਨੇ ਤੋਂ ਹੀ ਕਿਸਾਨਾਂ ਨੂੰ ਰੋਜ਼ਾਨਾ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦੇਣ ਵਿੱਚ ਮਦਦ ਮਿਲੀ ਹੈ।ਬਿਜਲੀ ਖੇਤਰ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਬੁਨਿਆਦੀ ਢਾਂਚੇ ਦੇ ਚੱਲ ਰਹੇ ਵਿਕਾਸ ਕਾਰਜ ਖੇਤੀਬਾੜੀ, ਉਦਯੋਗ, ਵਪਾਰ ਅਤੇ ਘਰੇਲੂ ਖਪਤਕਾਰਾਂ ਦੀਆਂ ਵਧਦੀਆਂ ਲੋੜਾਂ ਨੂੰ ਪੂਰਾ ਕਰਦਿਆਂ ਸੂਬੇ ਵਿੱਚ ਬਿਜਲੀ ਸਪਲਾਈ ਦੀ ਭਰੋਸੇਯੋਗਤਾ, ਕੁਸ਼ਲਤਾ ਅਤੇ ਮਿਆਰ ਵਿੱਚ ਵੱਡਾ ਸੁਧਾਰ ਕਰਨਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




