Friday, November 7, 2025
spot_img

ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਲਈ ਉਗਰਾਹਾਂ ਜਥੇਬੰਦੀ ਵੱਲੋਂ 52 ਪੱਕੇ ਮੋਰਚੇ ਬਾਦਸਤੂਰ ਜਾਰੀ

Date:

spot_img

ਚੰਡੀਗੜ੍ਹ, 30 ਅਕਤੂਬਰ : ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਕੇਂਦਰ-ਪੰਜਾਬ ਦੀਆਂ ਸਰਕਾਰਾਂ ਵਿਰੁੱਧ ਪਿਛਲੇ ਦੋ ਹਫ਼ਫਿਤਆਂ ਤੋਂ ਵਿੱਢੇ ਗਏ 52 ਪੱਕੇ ਮੋਰਚੇ ਅੱਜ ਵੀ ਜਾਰੀ ਰਹੇ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਮੋਰਚਿਆਂ ਵਿੱਚ ਸੈਂਕੜਿਆਂ ਦੀ ਤਾਦਾਦ ਵਿੱਚ ਔਰਤਾਂ ਅਤੇ ਨੌਜਵਾਨਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਾਮਲ ਹੋਏ। ਉਨ੍ਹਾਂ ਦਾਅਵਾ ਕੀਤਾ ਕਿ ਝੋਨੇ ਦੀ ਵਾਢੀ ਦਾ ਜ਼ੋਰ ਪੈਣ ਦੇ ਨਾਲ ਹੀ ਮੰਡੀਆਂ ਵਿੱਚ ਹਫ਼ਤਿਆਂ ਬੱਧੀ ਕਿਸਾਨਾਂ ਦੇ ਰੁਲਣ ਦੇ ਬਾਵਜੂਦ ਬਹੁਤੇ ਮੋਰਚਿਆਂ ਵਿੱਚ ਲਗਾਤਾਰ ਭਾਰੀ ਸ਼ਮੂਲੀਅਤ ਕੇਂਦਰ/ਪੰਜਾਬ ਦੀਆਂ ਸਰਕਾਰਾਂ ਵਿਰੁੱਧ ਤਿੱਖੇ ਰੋਹ ਦਾ ਪ੍ਰਗਟਾਵਾ ਹੈ। ਦੋਨਾਂ ਸਰਕਾਰਾਂ ਦੇ ਮੰਤ੍ਰੀਆਂ ਵੱਲੋ ਝੋਨੇ ਦਾ ਦਾਣਾ ਦਾਣਾ ਖਰੀਦਣ ਬਾਰੇ ਦਾਗੇ ਜਾ ਰਹੇ ਬਿਆਨ ਵੀ ਸਰਾਸਰ ਥੋਥੇ ਸਾਬਤ ਹੋ ਰਹੇ ਹਨ।

ਇਹ ਵੀ ਪੜ੍ਹੋ:ਡੀਏਪੀ ਖਾਦ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਉੜਨ ਦਸਤਿਆਂ ਦਾ ਗਠਨ

ਕਈ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਵਿੱਚ ਹੋ ਰਹੀ ਨਾ-ਸਹਿਣਯੋਗ ਦੇਰੀ ਵਿਰੁੱਧ ਕਿਸਾਨਾਂ ਵੱਲੋਂ ਸੰਬੰਧਿਤ ਅਧਿਕਾਰੀਆਂ ਜਾਂ ਦਿਖਾਵੇਮਾਤਰ ਦੌਰਾ ਕਰਨ ਆਏ ਸਿਆਸੀ ਆਗੂਆਂ ਦੇ ਘਿਰਾਓ ਵੀ ਕੀਤੇ ਜਾ ਰਹੇ ਹਨ। ਪਰਾਲੀ ਦੇ ਅੱਗ-ਰਹਿਤ ਨਿਪਟਾਰੇ ਲਈ ਲੋੜੀਂਦੀਆਂ ਮਸ਼ੀਨਾਂ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਮੁਹੱਈਆ ਕਰਨ ਅਤੇ ਜਾਂ ਫਿਰ ਝੋਨੇ ’ਤੇ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਉੱਤੇ ਜ਼ੋਰ ਦਿੱਤਾ ਗਿਆ। ਪੰਜਾਬ ਸਰਕਾਰ ਵੱਲੋਂ ਇਹ ਮੰਗ ਨਾ ਮੰਨੇ ਜਾਣ ਕਰਕੇ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਮੁਕੱਦਮੇ/ਜੁਰਮਾਨੇ/ਵਰੰਟ/ਲਾਲ ਐਂਟਰੀਆਂ ਦਾ ਜਾਬਰ ਸਿਲਸਿਲਾ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਸਿਲਸਿਲਾ ਤੁਰੰਤ ਬੰਦ ਕਰਕੇ ਉਕਤ ਮੰਗਾਂ ਮੰਨਣ ਦੀ ਮੰਗ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਨਾ ਕਰਨ ਬਾਰੇ ਦੋਨੋਂ ਸਰਕਾਰਾਂ ਇੱਕ ਦੂਜੇ ਵੱਲ ਉਂਗਲ ਕਰ ਰਹੀਆਂ ਹਨ,

ਇਹ ਵੀ ਪੜ੍ਹੋ:ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

ਪ੍ਰੰਤੂ ਆਪੋ ਆਪਣੀ ਜ਼ਿੰਮੇਵਾਰੀ ਤੋਂ ਭੱਜੀਆਂ ਖੜੀਆਂ ਹਨ। ਡੀ ਏ ਪੀ ਦੀ ਲੋੜੀਂਦੀ ਮਾਤਰਾ ਵਿੱਚ ਸਪਲਾਈ ਲਈ ਆਲੂਆਂ ਤੇ ਕਣਕ ਦੀ ਬਿਜਾਈ ਜ਼ੋਰ ਫੜਨ ’ਤੇ ਹੀ ਜਾ ਕੇ ਕੇਂਦਰੀ ਮੰਤਰੀ ਨੂੰ ਮਿਲਣਾ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਰੀ ਸਿਆਸੀ ਪੈਂਤੜੇਬਾਜੀ ਹੈ। ਇਸ ਖਾਦ ਦੇ ਨਾਲ ਸਰਕਾਰੀ ਅਤੇ ਨਿੱਜੀ ਡੀਲਰਾਂ ਵੱਲੋਂ ਨੈਨੋ ਖਾਦ ਅਤੇ ਹੋਰ ਖੇਤੀ ਲਾਗਤਾਂ ਮੱਲੋਜ਼ੋਰੀ ਮੜ੍ਹੇ ਜਾਣ ਵਿਰੁੱਧ ਠੋਸ ਕਾਰਵਾਈ ਕਰਨ ਦੀ ਥਾਂ ਫੋਕੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਅੱਜ ਦੇ ਮੋਰਚਿਆਂ ਵਿੱਚ ਕਿਸਾਨਾਂ ਮਜ਼ਦੂਰਾਂ ਦੇ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ ਅਤੇ ਕੁਲਦੀਪ ਕੌਰ ਕੁੱਸਾ ਤੋਂ ਇਲਾਵਾ ਸੰਬੰਧਤ ਜ਼ਿਲ੍ਹਾ ਅਤੇ ਬਲਾਕ ਪੱਧਰਾਂ ਦੇ ਸੈਂਕੜੇ ਆਗੂ ਸ਼ਾਮਲ ਸਨ।

 

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਸੀ.ਏ.ਕਿਊ.ਐੱਮ. ਦੇ ਚੇਅਰਮੈਨ ਰਾਜੇਸ਼ ਵਰਮਾ ਨੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਦਾ ਦੌਰਾ ਕਰਕੇ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਲੇਕ ਵਿਊ ਵਿਖੇ ਪਹੁੰਚਣ...

ਸਬਜ਼ੀ ਦੇ ਵੱਧ ਰੇਟਾਂ ਨੂੰ ਲੈ ਕੇ ਬਠਿੰਡਾ ਦੀ ਸਬਜ਼ੀ ਮੰਡੀ ‘ਚ ਹੰਗਾਮਾ, ਪੁਲਿਸ ਨੂੰ ਸਥਿਤੀ ਸੰਭਾਲਣੀ ਪਈ

👉ਸਾਬਕਾ ਕੋਸਲਰ ਵਿਜੇ ਕੁਮਾਰ ਸਾਥੀਆਂ ਸਹਿਤ ਸਬਜ਼ੀ ਮੰਡੀ ਨੂੰ...