ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

Date:

spot_img

👉ਕੈਬਨਿਟ ਮੰਤਰੀ ਵੱਲੋਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਲੋਕ ਸੇਵਾ ਦਾ ਸੱਦਾ
Chandigarh News:ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਮੈਰਿਟ ਦੇ ਆਧਾਰ ‘ਤੇ ਚੁਣੇ ਗਏ ਇਨ੍ਹਾਂ ਮੁਲਾਜ਼ਮਾਂ ਵਿੱਚ 46 ਬਲਾਕ ਰਿਸੋਰਸ ਕੋਆਰਡੀਨੇਟਰ, ਪੰਜ ਕਮਿਊਨਿਟੀ ਡਿਵੈਲਪਮੈਂਟ ਸਪੈਸ਼ਲਿਸਟ ਅਤੇ ਤਿੰਨ ਆਈ.ਈ.ਸੀ. ਸਪੈਸ਼ਲਿਸਟ ਸ਼ਾਮਲ ਹਨ।ਪੰਜਾਬ ਭਵਨ ਵਿਖੇ ਸਮਾਗਮ ਦੌਰਾਨ ਨਵ-ਨਿਯੁਕਤ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨਵ-ਨਿਯੁਕਤ ਮੁਲਾਜ਼ਮਾਂ ਦੇ ਵਿਭਾਗ ਵਿੱਚ ਸ਼ਾਮਲ ਹੋਣ ਨਾਲ ਵਿਭਾਗ ਦੇ ਪਰਿਵਾਰ ਵਿੱਚ ਵਾਧਾ ਹੋਇਆ ਹੈ ਅਤੇ ਉਹ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਇਹ ਵੀ ਪੜ੍ਹੋ 👉Bhagwant Mann Govt ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਯੋਗ ਅਤੇ ਹੱਕਦਾਰ ਉਮੀਦਵਾਰਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।ਸ. ਹਰਦੀਪ ਸਿੰਘ ਮੁੰਡੀਆਂ ਨੇ ਨਵੇਂ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਸਮਰਪਣ ਭਾਵਨਾ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਸੇਵਾ ਇੱਕ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਾਰੇ ਮੁਲਾਜ਼ਮਾਂ ਨੂੰ ਆਪਣੇ ਅਹੁਦਿਆਂ ਦੀ ਮਰਿਆਦਾ ਕਾਇਮ ਰੱਖਦਿਆਂ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਨਵ-ਨਿਯੁਕਤ ਮੁਲਾਜ਼ਮ ਆਪਣੀ ਜ਼ਿੰਮੇਵਾਰੀ ਪੂਰੀ ਨਿਸ਼ਠਾ ਨਾਲ ਨਿਭਾਉਣਗੇ ਅਤੇ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨਗੇ।

ਇਹ ਵੀ ਪੜ੍ਹੋ 👉Bhagwant Mann Govt ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ ਨੇ ਨਵੇਂ ਮੁਲਾਜ਼ਮਾਂ ਦਾ ਵਿਭਾਗ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਅੱਜ ਤੋਂ ਉਹ ਵਿਭਾਗੀ ਪਰਿਵਾਰ ਦਾ ਅਹਿਮ ਹਿੱਸਾ ਬਣ ਗਏ ਹਨ। ਉਨ੍ਹਾਂ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਪੂਰੀ ਲਗਨ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਕੰਮ ਕਰਨ ਅਤੇ ਵਿਭਾਗ ਦੇ ਉਦੇਸ਼ਾਂ ਦੀ ਪੂਰਤੀ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਭਾਗ ਦੀ ਤਰੱਕੀ ਅਤੇ ਲੋਕਾਂ ਤੱਕ ਬਿਹਤਰ ਸੇਵਾਵਾਂ ਪਹੁੰਚਾਉਣ ਵਿੱਚ ਮੁਲਾਜ਼ਮਾਂ ਦੀ ਸਮਰਪਿਤ ਭੂਮਿਕਾ ਬਹੁਤ ਅਹਿਮ ਹੈ।ਇਸ ਤੋਂ ਇਲਾਵਾ ਪੁੱਡਾ ਭਵਨ ਵਿਖੇ ਹੋਏ ਇੱਕ ਵੱਖਰੇ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਸਰਕਾਰ ਦੀ ਤਰਸ ਦੇ ਆਧਾਰ ‘ਤੇ ਨਿਯੁਕਤੀ ਨੀਤੀ ਤਹਿਤ ਪੁੱਡਾ ਵਿੱਚ ਭਰਤੀ ਕੀਤੇ ਗਏ ਦੋ ਕਲਰਕ-ਕਮ-ਡਾਟਾ ਐਂਟਰੀ ਆਪਰੇਟਰਾਂ ਨੂੰ ਵੀ ਨਿਯੁਕਤੀ ਪੱਤਰ ਸੌਂਪੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Punjab Govt ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰੇਗੀ: ਡਾ. ਬਲਜੀਤ ਕੌਰ

👉ਆਂਗਣਵਾੜੀ ਯੂਨੀਅਨਾਂ ਨਾਲ ਸਕਰਾਤਮਕ ਸੰਵਾਦ ਨੇ ਮਾਨ ਸਰਕਾਰ ਦੀ...

Amritsar ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

👉ਗ੍ਰਿਫ਼ਤਾਰ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ...