ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

Date:

spot_img

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਕਾਰਜ਼ਸ਼ੀਲ
ਚੰਡੀਗੜ੍ਹ, 2 ਫਰਵਰੀ:ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਰਾਜ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਪੰਜ-ਰੋਜ਼ਾ ਟਰੇਨਿੰਗ ਲਈ ਭੇਜਿਆ ਜਾਵੇਗਾ ਸਿੰਗਾਪੁਰ

ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਵੀ ਜਲਦ ਅਦਾਇਗੀ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ। ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...