👉”ਵਿਸ਼ਵ ਵਾਤਾਵਰਣ ਦਿਵਸ” ਮੌਕੇ ਪਿੰਡ ਡੂੰਮਵਾਲੀ ਵਿਖੇ “ਨਾਨਕ ਬਗੀਚੀ” ਦੀ ਸਥਾਪਨਾ*
Bathinda News: ਜ਼ਿਲ੍ਹੇ ਭਰ ਨੂੰ ਸਾਫ਼-ਸੁਥਰਾ, ਹਰਿਆ- ਭਰਿਆ ਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਵੱਖ ਵੱਖ ਪਰਜਾਤੀਆਂ ਦੇ 6.50 ਲੱਖ ਪੌਦੇ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ। ਇਸੇ ਲੜੀ ਤਹਿਤ “ਵਿਸ਼ਵ ਵਾਤਾਵਰਣ ਦਿਵਸ” ਮੌਕੇ ਜਿਲ੍ਹੇ ਦੇ ਪਿੰਡ ਡੂੰਮਵਾਲੀ ਵਿਖੇ “ਨਾਨਕ ਬਗੀਚੀ” ਦੀ ਸਥਾਪਨਾ ਲਈ 36 ਦੇਸੀ ਪ੍ਰਜਾਤੀਆਂ ਦੇ ਪੌਦੇ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਬਠਿੰਡਾ ਵਣ ਮੰਡਲ ਵੱਲੋਂ ਡਿਵੀਜ਼ਨਲ ਫਾਰੈਸਟ ਅਫਸਰ ਬਠਿੰਡਾ ਸ਼੍ਰੀ ਅਮਿਤ ਚੌਹਾਨ ਦੀ ਮੌਜੂਦਗੀ ਵਿੱਚ ਲਗਾਏ ਗਏ।
ਸਮਾਗਮ ਦੌਰਾਨ ਸ੍ਰੀ ਚੌਹਾਨ ਨੇ ਕਿਹਾ ਕਿ ,”ਜਲਵਾਯੂ ਪਰਿਵਰਤਨ ਦੇ ਮੌਜੂਦਾ ਦੌਰ ਵਿੱਚ ਰੁੱਖ ਲਗਾਉਣਾ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਕੁੱਲ ਭੂਗੋਲਿਕ ਖੇਤਰਫਲ ਵਿੱਚੋਂ ਕੇਵਲ ਲਗਭਗ 2 ਫੀਸਦੀ ਖੇਤਰ ਹੀ ਵਣ ਰਕਬੇ ਹੇਠ ਹੈ, ਇਸ ਲਈ ਜੰਗਲਾਤ ਵਿਭਾਗ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਵੱਡੇ ਪੱਧਰ ‘ਤੇ ਰੁੱਖ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਸੁਰੱਖਿਆ ਲਈ ਹਰ ਵਿਅਕਤੀ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਏ ਅਤੇ ਉਸ ਨੂੰ ਪਾਲਣ-ਪੋਸ਼ਣ ਦੀ ਜ਼ਿੰਮੇਵਾਰੀ ਵੀ ਨਿਭਾਏ। ਇਸ ਮੌਕੇ ਪਿੰਡ ਡੂੰਮਵਾਲੀ ਅਤੇ ਬਾਜਕ ਦੇ ਸਰਪੰਚਾਂ ਤੋਂ ਇਲਾਵਾ ਪਿੰਡ ਵਾਸੀਆਂ ਨੇ ਭਾਗ ਲਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


