Tuesday, February 3, 2026

CM Rekha Gupta ਸਹਿਤ 6 ਮੰਤਰੀ ਦਿੱਲੀ ’ਚ ਚੁੱਕਣਗੇ ਅੱਜ ਸਹੁੰ

Date:

spot_img

 👉ਰਾਮਲੀਲਾ ਮੈਦਾਨ ’ਚ ਸਮਾਗਮ ਦੀਆਂ ਤਿਆਰੀਆਂ ਮੁਕੰਮਲ, ਮੋਦੀ ਸਹਿਤ ਦਰਜ਼ਨਾਂ ਮੁੱਖ ਮੰਤਰੀ ਹੋਣਗੇ ਸ਼ਾਮਲ
Delhi News:ਦੇਸ਼ ਦੀ ਰਾਜਧਾਨੀ ਵਿਚ ਵੀਰਵਾਰ ਨੂੰ 27 ਸਾਲਾਂ ਬਾਅਦ ਮੁਭ ਭਾਜਪਾ ਵਾਪਸੀ ਕਰਨ ਜਾ ਰਹੀ ਹੈ। ਅੱਜ ਦੁਪਿਹਰ 12:35 ਉਪਰ ਸ਼ਾਲੀਮਾਰ ਹਲਕੇ ਤੋਂ ਪਹਿਲੀ ਵਾਰ ਵਿਧਾਇਕ ਵਜੋਂ ਜਿੱਤ ਹਾਸਲ ਕਰਨ ਵਾਲੀ ਰੇਖਾ ਗੁਪਤਾ ਮੁੱਖ ਮੰਤਰੀ ਦੇ ਅਹੁੱਦੇ ਲਈ ਸਹੁੰ ਚੁੱਕੇਗੀ। ਇਸਦੇ ਨਾਲ ਹੀ ਰਾਜਪਾਲ ਵੱਲੋਂ ਉਨ੍ਹਾਂ ਦੇ ਨਾਲ ਸਹੁੰ ਚੁੱਕਣ ਵਾਲੇ 6 ਕੈਬਨਿਟ ਮੰਤਰੀਆਂ ਦੇ ਨਾਵਾਂ ਦੀ ਲਿਸਟ ਵੀ ਜਾਰੀ ਕੀਤੀ ਗਈ ਹੈ। ਜਿਸਦੇ ਵਿਚ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਅਰਵਿੰਦ ਕੇਜ਼ਰੀਵਾਲ ਨੂੰ ਹਰਾਉਣ ਵਾਲੇ ਪ੍ਰਵੇਸ਼ ਸਾਹਿਬ ਸਿੰਘ ਵਰਮਾ ਦਾ ਨਾਮ ਪਹਿਲੇ ਨੰਬਰ ’ਤੇ ਹੈ।

ਇਹ ਵੀ ਪੜ੍ਹੋ ਹਰਿਆਣਾ ’ਚ ਇਸ ਵਾਰ ਸਰੋਂ ਦੀ ਸਰਕਾਰੀ ਖਰੀਦ ਹੋਵੇਗੀ 15 ਮਾਰਚ ਤੋਂ ਸ਼ੁਰੂ :ਮੁੱਖ ਮੰਤਰੀ

ਇਸੇ ਤਰ੍ਹਾਂ ਜਨਕਪੁਰੀ ਹਲਕੇ ਦੇ ਵਿਧਾਇਕ ਅਸ਼ੀਸ ਸੂਦ, ਰਾਜੌਰੀ ਗਾਰਡਨ ਤੋਂ ਤੀਜ਼ੀ ਵਾਰ ਜਿੱਤਣ ਵਾਲੇ ਸਿੱਖ ਚਿਹਰੇ ਮਨਜਿੰਦਰ ਸਿੰਘ ਸਿਰਸਾ, ਪੰਜਾਬੀ ਦਲਿਤ ਸਮਾਜ ਦੇ ਚਿਹਰੇ ਰਵਿੰਦਰ ਇੰਦਰਾਜ਼ ਸਿੰਘ ਹਲਕਾ ਬਵਾਨਾ, ਕਰਵਾਲ ਨਗਰ ਤੋਂ ਵਿਧਾਇਕ ਕਪਿਲ ਮਿਸ਼ਰਾ ਅਤੇ ਵਿਕਾਸਪੁਰੀ ਤੋਂ ਪੰਕਜ ਕੁਮਾਰ ਸਿੰਘ ਦਾ ਨਾਮ ਇਸ ਲਿਸਟ ਵਿਚ ਸ਼ਾਮਲ ਹੈ। ਸਿਆਸੀ ਗਲਿਆਰਿਆਂ ਵਿਚ ਚਰਚਾ ਹੈ ਕਿ ਦੋ ਕੈਬਨਿਟ ਮੰਤਰੀਆਂ ਨੂੰ ਉਪ ਮੁੱਖ ਮੰਤਰੀ ਦਾ ਦਰਜ਼ਾ ਦਿੱਤਾ ਜਾ ਸਕਦਾ ਹੈ, ਜਿਸਦੇ ਵਿਚ ਮਨਜਿੰਦਰ ਸਿੰਘ ਸਿਰਸਾ ਦੇ ਨਾਮ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਰਾਵੀ-ਬਿਆਸ ਜਲ ਟ੍ਰਿਬਿਊਨਲ ਅੱਗੇ ਜ਼ੋਰਦਾਰ ਢੰਗ ਨਾਲ ਉਭਾਰਿਆ ਸੂਬੇ ਦਾ ਪੱਖ

ਰਾਮ ਲੀਲਾ ਮੈਦਾਨ ‘ਚ ਹੋਣ ਵਾਲੇ ਸਹੁੰ ਚੁੱਕ ਸਮਾਗਮ ਲਈ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਸਹੁੰ ਚੁੱਕ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਢਾ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਮੰਤਰੀ ਨਿਤਨ ਗਡਗਰੀ ਤੋਂ ਇਲਾਵਾ ਭਾਜਪਾ ਅਤੇ ਐਨ.ਡੀ.ਏ ਦੇ ਕਰੀਬ 20 ਮੁੱਖ ਮੰਤਰੀ, ਉਪ ਮੁੱਖ ਮੰਤਰੀ ਤੇ ਹੋਰ ਲੀਡਰਸ਼ਿਪ ਵੱਲੋਂ ਸਮੂਲੀਅਤ ਕੀਤੀ ਜਾ ਰਹੀ ਹੈ। ਇਸ ਸਮਾਗਮ ਵਿਚ ਦਿੱਲੀ ਦੀ ਜਨਤਾ ਦੀ ਵੀ ਭਾਗੀਦਾਰੀ ਯਕੀਨੀ ਬਣਾਈ ਗਈ ਹੈ। ਸਮਾਗਮ ਦੀ ਸੁਰੱਖਿਆ ਲਈ ਕਰੀਬ 25 ਹਜ਼ਾਰ ਜਵਾਨ ਤੈਨਾਤ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...