ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

Date:

spot_img

👉ਸ੍ਰੀ ਗੁਰੂ ਰਵਿਦਾਸ ਜੀ ਦੇ ਪਿਆਰ, ਭਗਤੀ ਅਤੇ ਸਮਾਨਤਾ ਦੇ ਸੰਦੇਸ਼ ਨੂੰ ਵਾਹਨਾਂ ‘ਤੇ ਵੱਡੀਆਂ ਐਲਈਡੀ ਸਕ੍ਰੀਨਾਂ ਲਗਾ ਕੇ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪੰਜਾਬ ਸਰਕਾਰ: ਕੈਬਨਿਟ ਮੰਤਰੀ ਸੌਂਦ

Punjab News:ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਮੋਬਾਈਲ ਐਲਈਡੀ ਵੈਨਾਂ ਰਾਹੀਂ ਹਰ ਪਿੰਡ ਤੱਕ ਪਹੁੰਚਾ ਰਹੀ ਹੈ। ਇਹ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ।ਡਿਜੀਟਲ ਸਿਸਟਮ ਅਧਾਰਤ ਸਮਾਗਮ ਦੇ ਵੇਰਵੇ ਸਾਂਝੇ ਕਰਦਿਆਂ ਸ. ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪਿਆਰ, ਭਗਤੀ ਅਤੇ ਸਮਾਨਤਾ ਦੇ ਸੰਦੇਸ਼ ਨੂੰ ਪਿੰਡਾਂ ਤੱਕ ਪਹੁੰਚਾਉਣ ਲਈ ਵਾਹਨਾਂ ‘ਤੇ ਵੱਡੀਆਂ ਐਲਈਡੀ ਸਕ੍ਰੀਨਾਂ ਲਗਾ ਕੇ 13000 ਤੋਂ ਵੱਧ ਪਿੰਡਾਂ ਵਿੱਚ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਵਿਖਾ ਰਹੀ ਹੈ।ਸੈਰ-ਸਪਾਟਾ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਉਦੇਸ਼ ਇਸ ਇਤਿਹਾਸਕ ਮੌਕੇ ਨੂੰ ਵੱਡੇ ਪੈਮਾਨੇ ‘ਤੇ ਮਨਾਉਣਾ ਹੈ, ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਜ ‘ਤੇ ਡੂੰਘੇ ਪ੍ਰਭਾਵ ਨੂੰ ਦਰਸਾਇਆ ਜਾ ਸਕੇ।

ਇਹ ਵੀ ਪੜ੍ਹੋ  Bathinda Police ਦਾ ਥਾਣੇਦਾਰ 20 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀ ਕਾਬੂ

ਇਸੇ ਤਰ੍ਹਾਂ ਵਾਰਾਣਸੀ, ਫਰੀਦਕੋਟ, ਜੰਮੂ ਅਤੇ ਬਠਿੰਡਾ ਤੋਂ ਚਾਰ ਸ਼ੋਭਾ ਯਾਤਰਾਵਾਂ ਜਲਦ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਇਕੱਠੀਆਂ ਹੋਣਗੀਆਂ ਅਤੇ ਸਾਰੇ ਪੰਜਾਬ ਦੇ ਸ਼ਰਧਾਲੂ ਤੀਰਥ ਯਾਤਰਾਵਾਂ ਜ਼ਰੀਏ ਵਾਰਾਣਸੀ ਵਿੱਚ ਉਨ੍ਹਾਂ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੋਣਗੇ।ਸੂਬੇ ਭਰ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਸੈਮੀਨਾਰ ਵੀ ਕਰਵਾਏ ਜਾਣਗੇ, ਤਾਂ ਜੋ ਗੁਰੂ ਜੀ ਦਾ ਫ਼ਲਸਫ਼ਾ ਨੌਜਵਾਨ ਪੀੜ੍ਹੀ ਤੱਕ ਸਾਰਥਕ ਢੰਗ ਨਾਲ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ।ਸ. ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਹਰੇਕ ਜ਼ਿਲ੍ਹੇ ਵਿੱਚ 6.5 ਲੱਖ ਬੂਟੇ ਵੀ ਲਗਾਏ ਜਾਣਗੇ, ਉਨ੍ਹਾਂ ਨੇ ਇਸ ਮੁਹਿੰਮ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਵਾਤਾਵਰਣ ਸਬੰਧੀ ਸਿੱਖਿਆਵਾਂ ਨਾਲ ਵੀ ਜੋੜਿਆ। ਸਾਲ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਸੂਬੇ ਭਰ ਵਿੱਚ ਖੂਨਦਾਨ ਕੈਂਪ, ਮੈਰਾਥਨ, ਸਾਈਕਲ ਰੈਲੀਆਂ ਅਤੇ ਕੀਰਤਨ ਸਮਾਗਮ ਵੀ ਕਰਵਾਏ ਜਾਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Haryana Cabinet का बड़ा फैसला; दीन दयाल लाडो लक्ष्मी योजना के आय पात्रता मानदंडों में बदलाव

👉हरियाणा सरकार ने परिवार की सालाना आय की सीमा...

पीएम मोदी के जनसेवा के 25 वर्ष पूर्ण होने पर हरियाणा मंत्रीमण्डल में किया प्रस्ताव पारित

👉पीएम की विजनरी सोच और कल्याणकारी नीतियों की बदौलत...

मुख्यमंत्री ने लाभार्थियों के हाथों से 50 लाख से अधिक खातों में ट्रांसफर करवाए 1,634 करोड़ रुपये

👉‘डायरेक्ट बेनिफिट ट्रांसफर’ से पारदर्शिता और पात्र लाभार्थियों तक...