👉30 ਨਵੰਬਰ ਨੂੰ ਵਾਰਾਣਸੀ ਤੋਂ ਚੱਲ ਕੇ 3 ਦਸੰਬਰ ਨੂੰ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇਗੀ ਸ਼ੋਭਾ ਯਾਤਰਾ
Chandigarh News:ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 29 ਨਵੰਬਰ, 2027 ਨੂੰ ਜਨਮ ਅਸਥਾਨ ਸ੍ਰੀ ਗੁਰੂ ਰਵਿਦਾਸ ਮੰਦਰ, ਸੀਰ ਗੋਵਰਧਨਪੁਰ, ਵਾਰਾਣਸੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਕਰਵਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਹ ਮਹਾਨ ਕੀਰਤਨ ਸਮਾਗਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਉਲੀਕੇ ਗਏ ਮੁੱਖ ਧਾਰਮਿਕ ਸਮਾਗਮਾਂ ਦੀ ਲੜੀ ਦੀ ਸ਼ੁਰੂਆਤ ਵਜੋਂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਸ ਇਤਿਹਾਸਕ ਦਿਹਾੜੇ ਨੂੰ ਪੂਰੀ ਸ਼ਰਧਾ, ਸਤਿਕਾਰ ਅਤੇ ਸਮੂਹਿਕ ਤੌਰ ‘ਤੇ ਮਨਾਉਣ ਲਈ ਵਚਨਬੱਧ ਹੈ। ਇਨ੍ਹਾਂ ਸਮਾਗਮਾਂ ਰਾਹੀਂ ਮਹਾਨ ਸੰਤ ਅਤੇ ਅਧਿਆਤਮਕ ਰਹਿਬਰ ਵੱਲੋਂ ਦਿੱਤੇ ਗਏ ਬਰਾਬਰੀ, ਭਾਈਚਾਰਕ ਸਾਂਝ, ਸਮਾਜਿਕ ਸਦਭਾਵਨਾ ਅਤੇ ਮਨੁੱਖੀ ਸਵੈ-ਮਾਣ ਦੇ ਸਰਬ-ਸਾਂਝੇ ਸੰਦੇਸ਼ ਦਾ ਵੱਧ ਤੋਂ ਵੱਧ ਪਾਸਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ 👉ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
ਕੈਬਨਿਟ ਮੰਤਰੀ ਨੇ ਦੱਸਿਆ ਕਿ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਵੀ ਸੰਗਤਾਂ ਸਮੇਤ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਨਗੇ। ਜਦੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਨੂੰ ਸਮੂਹਿਕ ਤੌਰ ‘ਤੇ ਸ਼ਰਧਾ ਭੇਟ ਕਰਨ ਲਈ ਸੰਗਤਾਂ ਇੱਕ ਮੰਚ ‘ਤੇ ਇਕੱਠਾ ਹੋਣਗੀਆਂ ਤਾਂ ਆਪਣੇ ਪੌਰੋਕਾਰਾਂ ਸਮੇਤ ਸੰਤ ਨਿਰੰਜਨ ਦਾਸ ਜੀ ਦੀ ਸ਼ਮੂਲੀਅਤ ਨਾਲ ਇਸ ਪਵਿੱਤਰ ਮੌਕੇ ਦੀ ਅਧਿਆਤਮਕ ਮਹੱਤਤਾ ਹੋਰ ਵੀ ਵਧ ਜਾਵੇਗੀ।ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਲੜੀ ਤਹਿਤ 30 ਨਵੰਬਰ, 2026 ਨੂੰ ਇੱਕ ਵਿਸ਼ਾਲ ਸ਼ੋਭਾ ਯਾਤਰਾ ਵਾਰਾਣਸੀ ਤੋਂ ਸ਼ੁਰੂ ਹੋ ਕੇ 3 ਦਸੰਬਰ, 2026 ਨੂੰ ਪੰਜਾਬ ਦੇ ਇਤਿਹਾਸਕ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇਗੀ। ਇਹ ਸ਼ੋਭਾ ਯਾਤਰਾ ਵੱਖ-ਵੱਖ ਖੇਤਰਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ਦਾ ਪ੍ਰਚਾਰ ਕਰਦਿਆਂ ਸੰਗਤਾਂ ਨੂੰ ਮਹਾਨ ਗੁਰੂ ਦੀ ਅਧਿਆਤਮਕ ਵਿਰਾਸਤ ਨਾਲ ਜੋੜੇਗੀ।ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਸ਼ੋਭਾ ਯਾਤਰਾ ਵੱਖ-ਵੱਖ ਇਲਾਕਿਆਂ ਦੀਆਂ ਸੰਗਤਾਂ ਨੂੰ ਇਕੱਠੇ ਹੋ ਕੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਰਸਾਏ ਗਏ ਬਰਾਬਰੀ, ਦਇਆ, ਭਾਈਚਾਰੇ ਸਾਂਝ ਅਤੇ ਸਮਾਜਿਕ ਨਿਆਂ ਦੇ ਆਦਰਸ਼ਾਂ ਪ੍ਰਤੀ ਆਪਣੇ ਸੰਕਲਪ ਨੂੰ ਹੋਰ ਦ੍ਰਿੜ੍ਹ ਕਰਨ ਦਾ ਅਹਿਮ ਮੌਕਾ ਪ੍ਰਦਾਨ ਕਰੇਗੀ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਧਰਮ ਅਤੇ ਸਮਾਜ ਲਈ ਪਾਏ ਯੋਗਦਾਨ ਨੂੰ ਸਿਜਦਾ ਕਰਨ ਲਈ ਪੰਜਾਬ ਸਰਕਾਰ, ਗੁਰੂ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਨੂੰ ਵੱਡੇ ਪੱਧਰ ‘ਤੇ ਕਰਵਾਉਣ ਲਈ ਪੁਰਜ਼ੋਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਜਾਤ-ਪਾਤ, ਨਸਲ ਅਤੇ ਹੋਰ ਸਮਾਜਿਕ ਵਖਰੇਵਿਆਂ ਤੋਂ ਉੱਪਰ ਉੱਠ ਕੇ ਇੱਕ ਬਰਾਬਰੀ ਵਾਲੇ ਅਤੇ ਸਦਭਾਵਨਾ ਭਰਪੂਰ ਸਮਾਜ ਦੀ ਸਿਰਜਣਾ ਕਰਨ ਲਈ ਨਿਰੰਤਰ ਪ੍ਰੇਰਿਤ ਕਰਦੀਆਂ ਰਹਿਣਗੀਆਂ।ਕੈਬਨਿਟ ਮੰਤਰੀ ਨੇ ਦੇਸ਼ ਭਰ ਦੀਆਂ ਸੰਗਤਾਂ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਨੂੰ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਆਓ ਰਲ ਅਸੀਂ ਮਿਲ ਕੇ ਇਨ੍ਹਾਂ ਇਤਿਹਾਸਕ ਸਮਾਗਮਾਂ ਨੂੰ ਮਹਾਨ ਗੁਰੂ ਜੀ ਪ੍ਰਤੀ ਸਮੂਹਿਕ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ ਬਣਾਈਏ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













