👉ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਸਮਾਜਿਕ ਸਦਭਾਵਨਾ ਦੇ ਸੰਦੇਸ਼ ਦੇ ਪ੍ਰਸਾਰ ਲਈ ਪੰਜਾਬ ਭਰ ਵਿੱਚ ਮਈ ਤੋਂ ਅਕਤੂਬਰ ਤੱਕ ਕਰਵਾਏ ਜਾ ਰਹੇ ਹਨ ਮੁਕਾਬਲੇ: ਸੈਰ-ਸਪਾਟਾ ਮੰਤਰੀ
Punjab News:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਕਰਵਾਏ ਜਾ ਰਹੇ ਸਕੂਲ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਭਰ ਦੇ ਕਰੀਬ 4,500 ਸਕੂਲਾਂ ਦੇ 5,52,677 ਵਿਦਿਆਰਥੀਆਂ ਨੇ ਭਾਗ ਲਿਆ ਹੈ। ਮਈ ਤੋਂ ਅਕਤੂਬਰ 2026 ਤੱਕ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਵਿੱਚ ਪ੍ਰਸ਼ਨੋਤਰੀ, ਚਿੱਤਰਕਾਰੀ, ਲੇਖ ਰਚਨਾ ਅਤੇ ਭਾਸ਼ਣ ਮੁਕਾਬਲੇ ਸ਼ਾਮਲ ਹਨ, ਜਿਨ੍ਹਾਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਜੀ ਵੱਲੋਂ ਦਿੱਤੇ ਬਰਾਬਰੀ, ਸਮਾਜਿਕ ਸਦਭਾਵਨਾ ਅਤੇ ਨਿਆਂ ਦੇ ਸੰਦੇਸ਼ ਨਾਲ ਜੋੜਨਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਨ੍ਹਾਂ ਸਕੂਲ ਪੱਧਰੀ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਸਿੱਖਿਆਵਾਂ ਅਤੇ ਫ਼ਲਸਫ਼ੇ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਬਰਾਬਰੀ, ਸਮਾਜਿਕ ਸਦਭਾਵਨਾ, ਆਪਸੀ ਭਾਈਚਾਰਕ ਸਾਂਝ ਅਤੇ ਨਿਆਂ ਦੇ ਆਦਰਸ਼ਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਦਿਆਰਥੀਆਂ ਲਈ ਆਨਲਾਈਨ ਤੇ ਆਫ਼ਲਾਈਨ ਪ੍ਰਸ਼ਨੋਤਰੀ, ਚਿੱਤਰਕਾਰੀ, ਲੇਖ ਰਚਨਾ ਅਤੇ ਵਿਚਾਰ-ਚਰਚਾ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਦਾ ਪ੍ਰਣ ਲੈਣਾ ਵੀ ਇਨ੍ਹਾਂ ਗਤੀਵਿਧੀਆਂ ਦਾ ਅਹਿਮ ਹਿੱਸਾ ਹੈ।ਸ. ਸੌਂਦ ਨੇ ਆਖਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਖ਼ਾਸ ਕਰਕੇ ਉਨ੍ਹਾਂ ਵੱਲੋਂ ਬਰਾਬਰੀ, ਮਨੁੱਖੀ ਸਵੈ-ਮਾਣ ਅਤੇ ਸਮਾਜਿਕ ਵਿਤਕਰੇ ਦੇ ਖ਼ਾਤਮੇ ਦਾ ਦਿੱਤਾ ਸੁਨੇਹਾ, ਅਜੋਕੇ ਸਮਾਜ ਵਿੱਚ ਵੀ ਪੂਰੀ ਤਰ੍ਹਾਂ ਸਾਰਥਕ ਹਨ। ਇਨ੍ਹਾਂ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਇਨ੍ਹਾਂ ਸਰਬਵਿਆਪੀ ਕਦਰਾਂ-ਕੀਮਤਾਂ ਨੂੰ ਸਮਝਣ, ਆਪਣੇ ਜੀਵਨ ਵਿੱਚ ਅਪਣਾਉਣ ਅਤੇ ਇੱਕ ਸਮਾਵੇਸ਼ੀ ਤੇ ਸੁਖਾਵੇਂ ਸਮਾਜ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ 5.5 ਲੱਖ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਇਸ ਸਕੂਲ ਪੱਧਰੀ ਪਹਿਲਕਦਮੀ ਦੀ ਵਿਆਪਕ ਪਹੁੰਚ ਨੂੰ ਦਰਸਾਉਂਦੀ ਹੈ।
ਇਹ ਵੀ ਪੜ੍ਹੋ 👉ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਇਹ ਪ੍ਰੋਗਰਾਮ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਅਧਿਆਤਮਕ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਗਿਆਨ, ਸਿਰਜਣਾਤਮਕਤਾ ਅਤੇ ਉਸਾਰੂ ਸੰਵਾਦ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਪ੍ਰਤੀ ਆਪਣੀ ਸੋਚ ਨੂੰ ਪ੍ਰਗਟ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਪੱਧਰਾਂ ‘ਤੇ ਸਾਲ ਭਰ ਚੱਲਣ ਵਾਲੇ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਵਿਆਪਕ ਜਨਤਕ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਮਹਾਨ ਗੁਰੂ ਜੀ ਦਾ ਸੰਦੇਸ਼ ਸਮਾਜ ਦੇ ਹਰ ਵਰਗ ਤੱਕ ਪਹੁੰਚਾਇਆ ਜਾ ਸਕੇ।ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਅਤੇ ਵਿਦਿਅਕ ਅਦਾਰਿਆਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਬਰਾਬਰੀ, ਭਾਈਚਾਰਕ ਸਾਂਝ ਤੇ ਸਮਾਜਿਕ ਨਿਆਂ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



