ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਵਾਰਾਣਸੀ ਅਤੇ ਜੰਮੂ ਤੋਂ ਸ਼ੋਭਾ ਯਾਤਰਾਵਾਂ ਅੱਜ (30 ਨਵੰਬਰ) ਤੋਂ ਹੋਣਗੀਆਂ ਆਰੰਭ

Date:

spot_img

👉ਬਠਿੰਡਾ ਅਤੇ ਫਰੀਦਕੋਟ ਤੋਂ ਸ਼ੋਭਾ ਯਾਤਰਾਵਾਂ ਕ੍ਰਮਵਾਰ 1 ਅਤੇ 2 ਦਸੰਬਰ ਨੂੰ ਹੋਣਗੀਆਂ ਸ਼ੁਰੂ; ਚਾਰੇ ਸ਼ੋਭਾ ਯਾਤਰਾਵਾਂ ਦਾ 3 ਦਸੰਬਰ ਨੂੰ ਖੁਰਾਲਗੜ੍ਹ ਸਾਹਿਬ ਵਿਖੇ ਸੰਗਮ ਹੋਵੇਗਾ
👉ਧਾਰਮਿਕ ਆਗੂ ਇਨ੍ਹਾਂ ਚਾਰੇ ਯਾਤਰਾਵਾਂ ਦੀ ਅਗਵਾਈ ਕਰਨਗੇ; ਕੈਬਨਿਟ ਮੰਤਰੀ, ਸੰਸਦ ਮੈਂਬਰ ਅਤੇ ਵਿਧਾਇਕ ਵੀ ਇਨ੍ਹਾਂ ਯਾਦਗਾਰੀ ਯਾਤਰਾਵਾਂ ਦੌਰਾਨ ਸੰਗਤ ਦੇ ਨਾਲ ਹੋਣਗੇ ਸ਼ਾਮਲ
👉ਮਾਨ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫਲਸਫੇ ਦਾ ਸੰਦੇਸ਼ ਫੈਲਾਉਣ ਲਈ ਕੀਤੇ ਵਿਆਪਕ ਪ੍ਰਬੰਧ
Punjab News:ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਵੱਲੋਂ ਚਾਰ ਵੱਖ-ਵੱਖ ਰੂਟਾਂ ‘ਤੇ ਵਿਸ਼ਾਲ ‘ਸ਼ੋਭਾ ਯਾਤਰਾਵਾਂ’ ਸਜਾਈਆਂ ਜਾ ਰਹੀਆਂ ਹਨ ਜੋ ਖੁਰਾਲਗੜ੍ਹ ਸਾਹਿਬ ਦੇ ਪਵਿੱਤਰ ਅਸਥਾਨ ‘ਤੇ ਪਹੁੰਚ ਕੇ ਸੰਪੂਰਨ ਹੋਣਗੀਆਂ। ਇਹ ਯਾਤਰਾਵਾਂ ਦੇਸ਼ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਗੁਜ਼ਰਨਗੀਆਂ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫਲਸਫੇ ਦਾ ਸੰਦੇਸ਼ ਫੈਲਾਉਣਗੀਆਂ।ਕੱਲ੍ਹ, 30 ਨਵੰਬਰ ਨੂੰ ਵਾਰਾਣਸੀ ਅਤੇ ਜੰਮੂ ਤੋਂ ਸ਼ੋਭਾ ਯਾਤਰਾਵਾਂ ਆਰੰਭ ਹੋਣਗੀਆਂ। ਬਾਕੀ ਦੋ ਸ਼ੋਭਾ ਯਾਤਰਾਵਾਂ 1 ਦਸੰਬਰ ਨੂੰ ਬਠਿੰਡਾ ਤੋਂ ਅਤੇ 2 ਦਸੰਬਰ ਨੂੰ ਫਰੀਦਕੋਟ ਤੋਂ ਆਰੰਭ ਹੋਣਗੀਆਂ।ਵਾਰਾਣਸੀ ਤੋਂ ਯਾਤਰਾ ਆਰੰਭ ਹੋਣ ਤੋਂ ਪਹਿਲਾਂ, ਮਾਨ ਸਰਕਾਰ ਸੀਰ ਗੋਵਰਧਨਪੁਰ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਮੰਦਰ ਵਿਖੇ ਇੱਕ ਵਿਸ਼ਾਲ ਕੀਰਤਨ ਸਮਾਗਮ ਕਰਵਾਉਣ ਜਾ ਰਹੀ ਹੈ ਜਿਸ ਨਾਲ ਇਨ੍ਹਾਂ ਅਹਿਮ ਯਾਦਗਾਰੀ ਸਮਾਗਮਾਂ ਦੀ ਲੜੀ ਦੀ ਸ਼ੁਰੂਆਤ ਹੋਵੇਗੀ।ਇਨ੍ਹਾਂ ਯਾਦਗਾਰੀ ਸਮਾਗਮਾਂ ਦੇ ਸਬੰਧ ਵਿੱਚ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਤਰੁਨਪ੍ਰੀਤ ਸਿੰਘ ਸੌਂਦ, ਹਰਭਜਨ ਸਿੰਘ ਈ.ਟੀ.ਓ. ਅਤੇ ਡਾ. ਰਵਜੋਤ ਸਿੰਘ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਸ਼ਰਧਾਲੂਆਂ ਸਮੇਤ ਵਾਰਾਣਸੀ ਪੁਹੰਚ ਗਈਆਂ ਹਨ। ਇਸੇ ਤਰ੍ਹਾਂ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਜੰਮੂ ਤੋਂ ਆਰੰਭ ਹੋਣ ਵਾਲੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣਗੇ।ਚਾਰ ਸ਼ੋਭਾ ਯਾਤਰਾਵਾਂ ਦੀ ਅਗਵਾਈ ਉਨ੍ਹਾਂ ਦੇ ਨਿਰਧਾਰਤ ਰੂਟਾਂ ‘ਤੇ ਪ੍ਰਮੁੱਖ ਧਾਰਮਿਕ ਆਗੂਆਂ ਵੱਲੋਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ 👉Punjab ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ ਜੀ ਵਾਰਾਣਸੀ ਸ਼ੋਭਾ ਯਾਤਰਾ ਦੀ ਅਗਵਾਈ ਕਰਨਗੇ ਜਦਕਿ ਸੰਤ ਕੇਵਲ ਸਿੰਘ ਜੀ ਫਰੀਦਕੋਟ ਸ਼ੋਭਾ ਯਾਤਰਾ ਦੀ ਅਗਵਾਈ ਕਰਨਗੇ, ਸੰਤ ਨਿਰਮਲ ਦਾਸ ਜੀ ਬਠਿੰਡਾ ਸ਼ੋਭਾ ਯਾਤਰਾ ਦੀ ਅਗਵਾਈ ਕਰਨਗੇ ਅਤੇ ਸੰਤ ਗੁਰਦੀਪ ਗਿਰੀ ਜੀ ਜੰਮੂ ਸ਼ੋਭਾ ਯਾਤਰਾ ਦੀ ਅਗਵਾਈ ਕਰਨਗੇ।ਇਨ੍ਹਾਂ ਚਾਰਾਂ ਸ਼ੋਭਾ ਯਾਤਰਾਵਾਂ ਵਿੱਚੋਂ ਸਭ ਤੋਂ ਲੰਬੀ ਯਾਤਰਾ ਵਾਰਾਣਸੀ ਤੋਂ ਸ਼ੁਰੂ ਹੋਣ ਵਾਲੀ ਯਾਤਰਾ ਹੋਵੇਗੀ, ਜੋ 30 ਨਵੰਬਰ ਤੋਂ 3 ਦਸੰਬਰ ਤੱਕ ਲਗਭਗ 1,232 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ। ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਸਥਾਨ ਸੀਰ ਗੋਵਰਧਨਪੁਰ, ਵਾਰਾਣਸੀ ਤੋਂ ਸ਼ੁਰੂ ਹੋ ਕੇ, ਇਹ ਸ਼ੋਭਾ ਯਾਤਰਾ ਕਾਨਪੁਰ, ਆਗਰਾ, ਨੋਇਡਾ, ਸੋਨੀਪਤ, ਪਾਨੀਪਤ, ਕਰਨਾਲ, ਕੁਰੂਕਸ਼ੇਤਰ, ਅੰਬਾਲਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿੱਚੋਂ ਗੁਜ਼ਰੇਗੀ, ਜਿੱਥੇ ਇਸ ਦਾ ਤੀਜਾ ਠਹਿਰਾਅ ਹੋਵੇਗਾ। ਇਸ ਤੋਂ ਬਾਅਦ, ਇਹ ਖਰੜ, ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ ਅਤੇ ਝੱਜ ਚੌਕ ਤੋਂ ਗੁਜ਼ਰਦੀ ਹੋਈ ਖੁਰਾਲਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗੀ। ਇਸ ਯਾਤਰਾ ਦੀ ਅਗਵਾਈ ਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ ਜੀ ਕਰਨਗੇ।ਇੱਕ ਹੋਰ ਸ਼ੋਭਾ ਯਾਤਰਾ ਭਲਕੇ 30 ਨਵੰਬਰ ਨੂੰ ਜੰਮੂ ਤੋਂ ਸ਼ੁਰੂ ਹੋਵੇਗੀ, ਜੋ ਚਾਰ ਦਿਨਾਂ ਵਿੱਚ ਲਗਭਗ 403 ਕਿਲੋਮੀਟਰ ਦਾ ਪੈਂਡਾ ਤੈਅ ਕਰੇਗੀ। ਇਹ ਯਾਤਰਾ ਸਾਂਬਾ, ਕਠੂਆ, ਲਖਨਪੁਰ ਅਤੇ ਮਾਧੋਪੁਰ ਤੋਂ ਹੁੰਦੀ ਹੋਈ ਆਪਣੇ ਪਹਿਲੇ ਠਹਿਰਾਅ ਲਈ ਡੇਰਾ ਗੁਰਦੀਪ ਗਿਰੀ, ਪਠਾਨਕੋਟ ਪਹੁੰਚੇਗੀ। ਇਸ ਤੋਂ ਬਾਅਦ ਇਹ ਯਾਤਰਾ ਸਰਨਾ, ਗੁਰਦਾਸਪੁਰ, ਧਾਰੀਵਾਲ, ਨੌਸ਼ਹਿਰਾ ਮੱਝਾ ਸਿੰਘ, ਬਟਾਲਾ ਹੁੰਦੀ ਹੋਈ ਅੰਮ੍ਰਿਤਸਰ ਪਹੁੰਚੇਗੀ, ਜਿੱਥੇ ਇਸ ਦਾ ਦੂਜਾ ਠਹਿਰਾਅ ਰੱਖਿਆ ਗਿਆ ਹੈ। ਅੰਮ੍ਰਿਤਸਰ ਤੋਂ ਇਹ ਸ਼ੋਭਾ ਯਾਤਰਾ ਬਾਲਾ ਚੱਕ, ਤਰਨ ਤਾਰਨ, ਗੋਇੰਦਵਾਲ, ਕਪੂਰਥਲਾ ਹੁੰਦੀ ਹੋਈ ਆਪਣੇ ਤੀਜੇ ਠਹਿਰਾਅ ਡੇਰਾ ਬੱਲਾਂ, ਜਲੰਧਰ ਪਹੁੰਚੇਗੀ। ਫਿਰ ਜਲੰਧਰ ਤੋਂ ਚੱਲ ਕੇ ਇਹ ਯਾਤਰਾ ਕਿਸ਼ਨਗੜ੍ਹ, ਆਦਮਪੁਰ, ਕਠਾਰ, ਹੁਸ਼ਿਆਰਪੁਰ, ਚੱਬੇਵਾਲ, ਮਾਹਿਲਪੁਰ, ਸੈਲਾ ਖ਼ੁਰਦ ਅਤੇ ਗੜ੍ਹਸ਼ੰਕਰ ਦੇ ਰਸਤਿਓਂ ਖੁਰਾਲਗੜ੍ਹ ਸਾਹਿਬ ਪਹੁੰਚੇਗੀ। ਸੰਤ ਗੁਰਦੀਪ ਗਿਰੀ ਜੀ ਸਮੁੱਚੇ ਰੂਟ ਦੌਰਾਨ ਇਸ ਯਾਤਰਾ ਦੀ ਅਗਵਾਈ ਕਰਨਗੇ।ਤੀਜੀ ਸ਼ੋਭਾ ਯਾਤਰਾ 1 ਦਸੰਬਰ ਨੂੰ ਬਠਿੰਡਾ ਤੋਂ ਆਰੰਭ ਹੋਵੇਗੀ ਅਤੇ ਲਗਭਗ 400 ਕਿਲੋਮੀਟਰ ਦਾ ਪੈਂਡਾ ਤੈਅ ਕਰੇਗੀ। ਇਹ ਯਾਤਰਾ ਰਾਮਪੁਰਾ ਫੂਲ, ਬਰਨਾਲਾ, ਧੂਰੀ, ਸੰਗਰੂਰ, ਸੁਨਾਮ ਤੋਂ ਹੁੰਦੀ ਹੋਈ ਆਪਣੇ ਪਹਿਲੇ ਠਹਿਰਾਅ ਲਈ ਲਹਿਰਾਗਾਗਾ ਪਹੁੰਚੇਗੀ।

ਇਹ ਵੀ ਪੜ੍ਹੋ 👉4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

ਇਸ ਤੋਂ ਬਾਅਦ ਇਹ ਯਾਤਰਾ ਦਿੜ੍ਹਬਾ ਅਤੇ ਭਵਾਨੀਗੜ੍ਹ ਤੋਂ ਹੁੰਦੀ ਹੋਈ ਆਪਣੇ ਦੂਜੇ ਠਹਿਰਾਅ ਪਟਿਆਲਾ ਪਹੁੰਚੇਗੀ ਅਤੇ ਫਿਰ ਅੱਗੇ ਫ਼ਤਿਹਗੜ੍ਹ ਸਾਹਿਬ, ਮੋਰਿੰਡਾ, ਰੂਪਨਗਰ ਬਾਈਪਾਸ, ਬਲਾਚੌਰ ਅਤੇ ਗੜ੍ਹਸ਼ੰਕਰ ਤੋਂ ਹੁੰਦੀ ਹੋਈ ਇਹ ਸ਼ੋਭਾ ਯਾਤਰਾ ਖੁਰਾਲਗੜ੍ਹ ਸਾਹਿਬ ਪਹੁੰਚੇਗੀ। ਸੰਤ ਨਿਰਮਲ ਦਾਸ ਜੀ ਪੂਰੇ ਰੂਟ ਦੌਰਾਨ ਇਸ ਸ਼ੋਭਾ ਯਾਤਰਾ ਦੀ ਅਗਵਾਈ ਕਰਨਗੇ।ਚੌਥੀ ਸ਼ੋਭਾ ਯਾਤਰਾ 2 ਦਸੰਬਰ ਨੂੰ ਫਰੀਦਕੋਟ ਤੋਂ ਆਰੰਭ ਹੋਵੇਗੀ ਅਤੇ ਲਗਭਗ 220 ਕਿਲੋਮੀਟਰ ਦੀ ਦਾ ਪੈਂਡਾ ਤੈਅ ਕਰੇਗੀ। ਇਹ ਸ਼ੋਭਾ ਯਾਤਰਾ ਫ਼ਿਰੋਜ਼ਪੁਰ ਅਤੇ ਮੋਗਾ ਤੋਂ ਹੁੰਦੀ ਹੋਈ ਆਪਣੇ ਪਹਿਲੇ ਠਹਿਰਾਅ ਲਈ ਲੁਧਿਆਣਾ ਪਹੁੰਚੇਗੀ। ਅਗਲੇ ਪੜਾਅ ਵਿੱਚ ਇਹ ਯਾਤਰਾ ਫਿਲੌਰ, ਫਗਵਾੜਾ, ਨਵਾਂਸ਼ਹਿਰ ਅਤੇ ਗੜ੍ਹਸ਼ੰਕਰ ਤੋਂ ਹੁੰਦੀ ਹੋਈ ਖੁਰਾਲਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗੀ। ਸੰਤ ਕੇਵਲ ਸਿੰਘ ਜੀ ਸਮੁੱਚੇ ਰੂਟ ਦੌਰਾਨ ਇਸ ਯਾਤਰਾ ਦੀ ਅਗਵਾਈ ਕਰਨਗੇ।ਚਾਰੋਂ ਸ਼ੋਭਾ ਯਾਤਰਾਵਾਂ 3 ਦਸੰਬਰ ਨੂੰ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਣਗੀਆਂ, ਜਿੱਥੇ ਸ੍ਰੀ ਗੁਰੂ ਰਵਿਦਾਸ ਜੀ ਦੇ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਵੱਖ-ਵੱਖ ਖੇਤਰਾਂ ਤੋਂ ਸ਼ਰਧਾਲੂ ਅਤੇ ਸੰਗਤਾਂ ਵੱਡੀ ਗਿਣਤੀ ਵਿੱਚ ਇਕੱਤਰ ਹੋਣਗੀਆਂ।ਇਨ੍ਹਾਂ ਯਾਦਗਾਰੀ ਸ਼ੋਭਾ ਯਾਤਰਾਵਾਂ ਰਾਹੀਂ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ, ਜਿਨ੍ਹਾਂ ਦੀਆਂ ਬਰਾਬਰੀ, ਮਨੁੱਖੀ ਸਵੈਮਾਣ, ਸਮਾਜਿਕ ਬਰਾਬਰੀ, ਭਾਈਚਾਰਕ ਸਾਂਝ ਅਤੇ ਦਇਆ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹਨ, ਦੇ ਸਰਬ-ਸਾਂਝੇ ਸੰਦੇਸ਼ ਦਾ ਵੱਧ ਤੋਂ ਵੱਧ ਪਾਸਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਚਾਰੇ ਰੂਟ ਮਹੱਤਵਪੂਰਨ ਧਾਰਮਿਕ, ਇਤਿਹਾਸਕ ਅਤੇ ਭੂਗੋਲਿਕ ਅਸਥਾਨਾਂ ਨੂੰ ਆਪਸ ਵਿੱਚ ਜੋੜਨਗੇ, ਜੋ ਗੁਰੂ ਰਵਿਦਾਸ ਜੀ ਮਹਾਰਾਜ ਅਤੇ ਉਨ੍ਹਾਂ ਦੇ ਸਦੀਵੀ ਫ਼ਲਸਫ਼ੇ ਪ੍ਰਤੀ ਲੋਕਾਂ ਦੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ।ਖੁਰਾਲਗੜ੍ਹ ਸਾਹਿਬ ਵਿਖੇ ਚਾਰੋਂ ਸ਼ੋਭਾ ਯਾਤਰਾਵਾਂ ਦਾ ਸੰਗਮ ਇਨ੍ਹਾਂ ਸਮਾਗਮਾਂ ਦਾ ਮੁੱਖ ਆਕਰਸ਼ਣ ਹੋਵੇਗਾ, ਜੋ ਸ੍ਰੀ ਗੁਰੂ ਰਵਿਦਾਸ ਜੀ ਦੀ ਅਮਰ ਵਿਰਾਸਤ ਅਤੇ ਅਧਿਆਤਮਕ ਦੇਣ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਦੱਸਣਯੋਗ ਹੈ ਕਿ ਮਾਨ ਸਰਕਾਰ ਵੱਲੋਂ 3 ਤੋਂ 6 ਦਸੰਬਰ ਤੱਕ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਵਿਸ਼ਾਲ ਸਮਾਗਮ ਵੀ ਕਰਵਾਇਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

👉ਪੁਲਿਸ ਟੀਮਾਂ ਨੇ 180 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ...