Patiala News: ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਅੱਜ ਪੰਜਾਬ ਵਾਸੀਆਂ ਲਈ ਇੱਕ ਵੱਡੀ ਖੁਸ਼ਖਬਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਸੂਬੇ ਦੇ ਲੋਕਾਂ ਨੂੰ ਆਧੁਨਿਕ ਅਤੇ ਸੁਰੱਖਿਅਤ ਸਫ਼ਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਜਲਦ ਹੀ 659 ਨਵੀਂਆਂ ਬੱਸਾਂ ਸ਼ਾਮਿਲ ਕੀਤੀਆਂ ਜਾ ਰਹੀਆਂ ਹਨ।
ਚੇਅਰਮੈਨ ਜੁਨੇਜਾ ਨੇ ਕਿਹਾ ਕਿ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਆਪ ਸਰਕਾਰ ਦਾ ਮੁੱਖ ਮਕਸਦ ‘ਆਮ ਆਦਮੀ’ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਮੁਤਾਬਕ, “ਹਰ ਆਮ ਵਿਅਕਤੀ ਨੂੰ ਹਰੇਕ ਸਰਕਾਰੀ ਸਹੂਲਤ ਪਹਿਲ ਦੇ ਅਧਾਰ ‘ਤੇ ਮਿਲਣੀ ਚਾਹੀਦੀ ਹੈ। ਇਸੇ ਤਹਿਤ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਇਹ ਵਾਧਾ ਪੰਜਾਬ ਦੇ ਲੋਕਾਂ ਨੂੰ ਸਸਤੀ ਅਤੇ ਮਿਆਰੀ ਆਵਾਜਾਈ ਸਹੂਲਤ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੋਵੇਗਾ।”
ਇਹ ਵੀ ਪੜ੍ਹੋ Punjab Budget Session ਦੇ ਆਖ਼ਰੀ ਦਿਨ ਪ੍ਰਤਾਪ ਸਿੰਘ ਬਾਜਵਾ ਵਿਰੁਧ ਨਿੰਦਾ ਮਤਾ ਪਾਸ
ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਇਸੇ ਲੜੀ ਤਹਿਤ ਪਹਿਲੇ ਪੜਾਅ ਵਿੱਚ ਬਹੁਤ ਹੀ ਜਲਦ ਨਵੀਂਆਂ ਬੱਸਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਦੇ ਹੋਏ ਵੱਖ-ਵੱਖ ਰੂਟਾਂ ‘ਤੇ ਰਵਾਨਾ ਕੀਤਾ ਜਾਵੇਗਾ। ਇਨ੍ਹਾਂ ਬੱਸਾਂ ਦੇ ਆਉਣ ਨਾਲ ਪੰਜਾਬ ਦੇ ਹਰੇਕ ਕਸਬੇ ਨੂੰ ਸਰਕਾਰੀ ਬੱਸ ਸਰਵਿਸ ਨਾਲ ਜੋੜਿਆ ਜਾਵੇਗਾ।ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਸੂਬੇ ਵਿੱਚ ਸਰਕਾਰੀ ਆਵਾਜਾਈ ਸੇਵਾਵਾਂ ਨੂੰ ਇੰਨਾ ਮਜ਼ਬੂਤ ਕੀਤਾ ਜਾ ਰਿਹਾ ਹੈ ਕਿ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ, ਖਾਸ ਕਰਕੇ ਔਰਤਾਂ ਅਤੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



