Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਖੇਡ ਜਗਤ

67 ਵੀਆਂ ਪੰਜਾਬ ਪੱਧਰੀ ਸਕੂਲੀ ਖੇਡਾਂ ਹਾਕੀ ਲਈ ਸਾਰੇ ਪ੍ਰਬੰਧ ਮੁਕੰਮਲ : ਇਕਬਾਲ ਸਿੰਘ ਬੁੱਟਰ

4 Views

ਪੰਜਾਬ ਪੱਧਰੀ ਖੇਡਾਂ ਵਿੱਚ 900 ਦੇ ਲਗਭਗ ਖਿਡਾਰੀ ਲੈਣਗੇ ਭਾਗ : ਜਸਵੀਰ ਸਿੰਘ ਗਿੱਲ
ਬਠਿੰਡਾ,26 ਅਕਤੂਬਰ: ਸਿੱਖਿਆ ਵਿਭਾਗ ਪੰਜਾਬ ਵਲੋਂ ਡਿਪਟੀ ਡਾਇਰੈਕਟਰ ਖੇਡਾਂ ਸੁਨੀਲ ਕੁਮਾਰ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਦੀ ਦੇਖ-ਰੇਖ ਵਿੱਚ 67 ਵੀਆ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹਾਕੀ ਅੰਡਰ 19 ਮੁੰਡੇ ਕੁੜੀਆਂ ਰਾਜਿੰਦਰਾ ਹਾਕੀ ਟਰਫ ਸਟੇਡੀਅਮ ਬਠਿੰਡਾ ਵਿਖੇ ਕਰਵਾਈਆਂ ਜਾ ਰਹੀਆਂ ਹਨ।ਇਹਨਾਂ ਖੇਡਾਂ ਸੰਬੰਧੀ ਇੱਕ ਅਹਿਮ ਮੀਟਿੰਗ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਵਲੋਂ ਰਜਿੰਦਰਾ ਹਾਕੀ ਟਰਫ ਸਟੇਡੀਅਮ ਵਿਖੇ ਕੀਤੀ ਗਈ। ਉਹਨਾਂ ਨੇ ਸਮੁੱਚੇ ਕਨਵੀਨਰ ਅਤੇ ਆਫਈਸਲ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਹਨਾਂ ਪੰਜਾਬ ਪੱਧਰੀ ਖੇਡਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਕਿਹਾ।ਇਹਨਾਂ ਖੇਡਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਵੱਡੀ ਖ਼ਬਰ: ਭਾਰਤ ਨੇ ਮੂੜ ਸ਼ੁਰੂ ਕੀਤੀ ਕੈਨੇਡਾ ਲਈ ਵੀਜ਼ਾ ਸਰਵਿਸ

ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਤੇ ਪ੍ਰਬੰਧਕ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਇਹ ਪੰਜਾਬ ਪੱਧਰੀ ਖੇਡਾਂ 26 ਅਕਤੂਬਰ ਤੋਂ 31 ਅਕਤੂਬਰ ਤੱਕ ਕਰਵਾਈਆਂ ਜਾਣਗੀਆਂ। ਇਹਨਾਂ ਖੇਡਾਂ ਵਿੱਚ ਸਮੁੱਚੇ ਪੰਜਾਬ ਵਿੱਚੋ 900 ਦੇ ਲਗਭਗ ਖਿਡਾਰੀ ਭਾਗ ਲੈ ਰਹੇ ਹਨ। ਰਿਕਾਰਡ ਕਮੇਟੀ ਲਈ ਪ੍ਰਿੰਸੀਪਲ ਮੰਜੂ ਬਾਲਾ,ਰਿਹਾਇਸ਼ੀ ਪ੍ਰਬੰਧ ਲਈ ਪ੍ਰਿੰਸੀਪਲ ਕੁਲਵਿੰਦਰ ਸਿੰਘ, ਪ੍ਰਿੰਸੀਪਲ ਵਿਜੈ ਕੁਮਾਰ,ਮੁੱਖ ਅਧਿਆਪਕ ਗੁਰਪ੍ਰੀਤ ਕੌਰ, ਮੁੱਖ ਅਧਿਆਪਕ ਗਗਨਦੀਪ ਕੌਰ,ਮੈੱਸ ਕਮੇਟੀ ਲਈ ਮੁੱਖ ਅਧਿਆਪਕ ਕੁਲਵਿੰਦਰ ਸਿੰਘ ਕਟਾਰੀਆ, ਫਸਟ ਏਡ ਕਮੇਟੀ ਲਈ ਰਮਨਦੀਪ ਕੌਰ ਮੁੱਖ ਅਧਿਆਪਕ ਨੋਡਲ ਅਫ਼ਸਰ ਲਗਾਏ ਗਏ ਹਨ।ਇਹਨਾਂ ਖੇਡਾਂ ਲਈ ਗਰਾਂਊਂਡ ਕਨਵੀਨਰ ਗੁਰਪ੍ਰੀਤ ਸਿੰਘ ਸਿੱਧੂ, ਕੋ ਕਨਵੀਨਰ ਰਹਿੰਦਰ ਸਿੰਘ , ਰਿਕਾਰਡ ਕਮੇਟੀ ਵਿੱਚ ਸੁਖਜਿੰਦਰ ਪਾਲ ਕੌਰ ਕਨਵੀਨਰ, ਪ੍ਰੈਸ ਕਮੇਟੀ ਲਈ ਲੈਕਚਰਾਰ ਹਰਮੰਦਰ ਸਿੰਘ ਕਨਵੀਨਰ ਲਗਾਏ ਗਏ ਹਨ।

ਮਾਈਸਰਖਾਨਾ ਕਤਲ ਕਾਂਡ: ਛੋਟੀ ਜਿਹੀ ਲੜਾਈ ਬਣੀ ਸੀ ‘ਨਿੱਕੇ’ ਦੇ ਕਤਲ ਦਾ ‘ਵੱਡਾ’ ਕਾਰਨ

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਕਰਮਜੀਤ ਸਿੰਘ, ਲੈਕਚਰਾਰ ਕੁਲਵੀਰ ਸਿੰਘ, ਲੈਕਚਰਾਰ ਨਾਜ਼ਰ ਸਿੰਘ, ਲੈਕਚਰਾਰ ਮਨਦੀਪ ਕੌਰ, ਗੁਰਮੀਤ ਸਿੰਘ ਮਾਨ, ਜਗਮੋਹਨ ਸਿੰਘ, ਰੇਸ਼ਮ ਸਿੰਘ, ਰਾਜਿੰਦਰ ਸ਼ਰਮਾ, ਅਨਮੋਲ, ਹਰਭਗਵਾਨ, ਪੁਸ਼ਪਿੰਦਰ ਪਾਲ ਸਿੰਘ, ਗੁਰਿੰਦਰ ਜੀਤ ਸਿੰਘ, ਨਿਰਮਲ ਸਿੰਘ, ਮਨਦੀਪ ਸਿੰਘ, ਰਣਧੀਰ ਸਿੰਘ, ਕਰਮਜੀਤ ਕੌਰ, ਸੁਖਦੀਪ ਕੌਰ, ਹਰਬਿੰਦਰ ਸਿੰਘ ਨੀਟਾ , ਭੁਪਿੰਦਰ ਸਿੰਘ ਤੱਗੜ, ਸੰਦੀਪ ਸਿੰਘ, ਈਸਟਪਾਲ ਸਿੰਘ,ਰਾਜਵੰਤ ਸਿੰਘ ਹਾਕੀ ਕੋਚ ਹਾਜ਼ਰ ਸਨ।

 

Related posts

ਚੀਨ ਨੂੰ ਹਰਾ ਕੇ ਭਾਰਤੀ ਹਾਕੀ ਟੀਮ ਨੇ ਆਪਣੇ ਨਾਂ ਕੀਤੀ ਏਸ਼ੀਅਨ ਚੈਂਪੀਅਨਸ਼ਿਪ ਟਰਾਫ਼ੀ

punjabusernewssite

ਖੇਡਾਂ ਵਤਨ ਦੀਆਂ: ਲੜਕੀਆਂ ਦੇ ਹਾਕੀ ਮੁਕਾਬਲਿਆਂ ਵਿਚਾਂ ਬਠਿੰਡਾ ਦੀ ਚੜ੍ਹਤ

punjabusernewssite

ਡਿਪਟੀ ਕਮਿਸ਼ਨਰ ਨੇ ਕੀਤਾ ਸਰਕਾਰੀ ਸਪੋਰਟਸ ਸਕੂਲ ਘੁੱਦਾ ਦਾ ਦੌਰਾ

punjabusernewssite